Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ, CM ਮਾਨ ਪਹੁੰਚੇ ਫੋਰਟਿਸ ਹਸਪਤਾਲ

CM Mann reaches Fortis Hospital; ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ। ਉਹ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਆਪਣੀ ਬਾਈਕ ਚਲਾਉਂਦੇ ਸਮੇਂ ਸੜਕ ਤੋਂ ਡਿੱਗ ਗਏ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ। ਰਾਜਵੀਰ ਜਵੰਦਾ ਫੋਰਟਿਸ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ ਅਤੇ ਐਡਵਾਂਸਡ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ, CM ਮਾਨ ਪਹੁੰਚੇ ਫੋਰਟਿਸ ਹਸਪਤਾਲ
Punjab Government

CM Mann reaches Fortis Hospital; ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ। ਉਹ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਆਪਣੀ ਬਾਈਕ ਚਲਾਉਂਦੇ ਸਮੇਂ ਸੜਕ ਤੋਂ ਡਿੱਗ ਗਏ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ। ਰਾਜਵੀਰ ਜਵੰਦਾ ਫੋਰਟਿਸ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ ਅਤੇ ਐਡਵਾਂਸਡ ਲਾਈਫ ਸਪੋਰਟ ‘ਤੇ ਹੈ।

ਰਾਜਵੀਰ ਜਵੰਦਾ ਦੇ ਹਾਦਸੇ ਦੀ ਖ਼ਬਰ ਸੁਣ ਕੇ, ਕਈ ਪੰਜਾਬੀ ਗਾਇਕ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਮਨਕੀਰਤ ਔਲਖ, ਜੱਸ ਬਾਜਵਾ, ਕੰਵਰ ਗਰੇਵਾਲ, ਆਰ.ਨੇਤ , ਗਿੱਪੀ ਗਰੇਵਾਲ, ਅਤੇ ਜੀਤ ਜਗਜੀਤ ਵਰਗੇ ਗਾਇਕਾਂ ਨੇ ਉਨ੍ਹਾਂ ਨੂੰ ਮਿਲਣ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਗੱਲ ਕੀਤੀ। ਦਿਲਜੀਤ ਦੋਸਾਂਝ ਨੇ ਵੀ ਸੋਸ਼ਲ ਮੀਡੀਆ ‘ਤੇ ਰਾਜਵੀਰ ਜਵੰਦਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੰਗਰ ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਸੀਐਮ ਭਗਵੰਤ ਮਾਨ ਹਸਪਤਾਲ ਪਹੁੰਚੇ ਹਨ।

ਕੌਣ ਹੈ ਰਾਜਵੀਰ ਜਵੰਦਾ?

ਰਾਜਵੀਰ ਜਵੰਦਾ ਦਾ ਜਨਮ ਲੁਧਿਆਣਾ ਵਿੱਚ ਹੋਇਆ ਸੀ। ਉਸਨੇ ਆਪਣੇ ਹਿੱਟ ਗੀਤ ‘ਕਾਲੀ ਜਵੰਦੇ ਦੀ’ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਬਾਅਦ ਵਿੱਚ ਉਹ ਕਈ ਹੋਰ ਗੀਤਾਂ ਨਾਲ ਹਿੱਟ ਹੋਇਆ, ਅਤੇ ਉਨ੍ਹਾਂ ਨੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਨਾਂ ਕਮਾਇਆ।

Read Latest News and Breaking News at Daily Post TV, Browse for more News

Ad
Ad

Punjab District News