ਦਿੱਲੀ ਦੇ ਮੁੱਖ ਮੰਤਰੀ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੀਆਂ ਕਈਂ ਬਾਲੀਵੁੱਡ ਹਸਤੀਆਂ, ਅਕਸ਼ੇ ਕੁਮਾਰ, ਵਿਵੇਕ ਓਬਰਾਏ ਸਮੇਤ ਇਨ੍ਹਾਂ ਸਿਤਾਰਿਆਂ ਦੇ ਨਾਂਅ
Delhi CM Oath Ceremony: 27 ਸਾਲਾਂ ਬਾਅਦ ਭਾਜਪਾ ਨੂੰ ਦਿੱਲੀ ਦੀ ਸਰਕਾਰ ਚਲਾਉਣ ਦਾ ਮੌਕਾ ਮਿਲਿਆ ਹੈ। 20 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ‘ਚ ਹੋਵੇਗਾ, ਜਿਸ ‘ਚ ਫਿਲਮੀ ਹਸਤੀਆਂ ਵੀ ਸ਼ਿਰਕਤ ਕਰਨਗੀਆਂ।
Bollywood Starts in Delhi CM Oath Ceremony: ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਆਪਣਾ ਅਗਲਾ CM ਮਿਲਣ ਜਾ ਰਿਹਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਈ ਸੀ ਤੇ ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਗਏ। ਇਸ ਵਾਰ ਭਾਜਪਾ ਨੇ ਚੋਣਾਂ ਜਿੱਤੀਆਂ ਤੇ ਇਸ ਦੇ ਨਾਲ ਹੀ 27 ਸਾਲਾਂ ਬਾਅਦ ਭਾਜਪਾ ਨੂੰ ਦਿੱਲੀ ਦੀ ਸਰਕਾਰ ਚਲਾਉਣ ਦਾ ਮੌਕਾ ਮਿਲਿਆ। 20 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ‘ਚ ਹੋਵੇਗਾ, ਜਿਸ ‘ਚ ਫਿਲਮੀ ਹਸਤੀਆਂ ਵੀ ਸ਼ਿਰਕਤ ਕਰਨਗੀਆਂ।
ਇਹ ਸਿਤਾਰੇ ਗਵਾਹ ਬਣਨਗੇ
ਦਿੱਲੀ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ 50 ਤੋਂ ਵੱਧ ਫਿਲਮੀ ਸਿਤਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਸੂਚੀ ‘ਚ ਅਕਸ਼ੈ ਕੁਮਾਰ, ਹੇਮਾ ਮਾਲਿਨੀ ਅਤੇ ਵਿਵੇਕ ਓਬਰਾਏ ਵੀ ਸ਼ਾਮਲ ਹਨ। ਇਹ ਸਿਤਾਰੇ 20 ਫਰਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਹੋਣ ਵਾਲੇ ਸ਼ਾਨਦਾਰ ਸਮਾਰੋਹ ‘ਚ ਆਪਣੀ ਮੌਜੂਦਗੀ ਨਾਲ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਇਸ ਸਮਾਰੋਹ ਵਿੱਚ ਗਾਇਕ ਕੈਲਾਸ਼ ਖੇਰ ਵੀ ਸ਼ਿਰਕਤ ਕਰਨਗੇ ਅਤੇ ਆਪਣੀ ਪਰਫਾਰਮੈਂਸ ਨਾਲ ਲੋਕਾਂ ਦਾ ਐਂਟਰਟੈਨ ਕਰਨਗੇ।
ਇਹ ਵੱਡੇ ਆਗੂ ਕਰਨਗੇ ਸ਼ਿਰਕਤ
ਪੀਟੀਆਈ ਅਨੁਸਾਰ 20 ਫਰਵਰੀ ਨੂੰ ਰਾਮਲੀਲਾ ਮੈਦਾਨ ਵਿੱਚ ਹੋਣ ਜਾ ਰਹੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਸਮੇਤ ਕਈ ਪ੍ਰਮੁੱਖ ਆਗੂ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਪ੍ਰੋਗਰਾਮ ਦਾ ਹਿੱਸਾ ਹੋਣਗੇ।
ਕਰੀਬ 50 ਹਜ਼ਾਰ ਲੋਕ ਹੋਣਗੇ ਸਮਾਗਮ ਦਾ ਹਿੱਸਾ
ਇਸ ਤੋਂ ਇਲਾਵਾ ਪ੍ਰੋਟੋਕੋਲ ਅਨੁਸਾਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਇਸ ਵਿਸ਼ੇਸ਼ ਸਮਾਗਮ ਲਈ ਸੱਦਾ ਦਿੱਤਾ ਜਾਵੇਗਾ। ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਹੋਣ ਵਾਲੇ ਸਹੁੰ ਚੁੱਕ ਸਮਾਗਮ ‘ਚ ਕਰੀਬ 50 ਹਜ਼ਾਰ ਮਹਿਮਾਨ ਸ਼ਾਮਲ ਹੋ ਸਕਦੇ ਹਨ। ਇਹ ਸ਼ਾਨਦਾਰ ਸਮਾਗਮ ਕੱਲ੍ਹ ਦੁਪਹਿਰ 12 ਵਜੇ ਸ਼ੁਰੂ ਹੋਵੇਗਾ।