Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਅਕਾਲੀ ਲੀਡਰ ਜਗਦੀਪ ਚੀਮਾ ‘ਤੇ ਪਾਰਟੀ ਦਾ ਐਕਸ਼ਨ, ਸੁਖਬੀਰ ਬਾਦਲ ਨੇ ਪਾਰਟੀ ‘ਚੋਂ ਕੀਤਾ ਸਸਪੈਂਡ

Sukhbir Badal expels senior leader from Akali Dal party: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ‘ਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਇਹ ਕਾਰਵਾਈ ਫਤਿਹਗੜ੍ਹ ਸਾਹਿਬ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਮਿਲੀ ਰਿਪੋਰਟ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਕਾਲੀ ਲੀਡਰ ਜਗਦੀਪ ਚੀਮਾ ‘ਤੇ ਪਾਰਟੀ ਦਾ ਐਕਸ਼ਨ, ਸੁਖਬੀਰ ਬਾਦਲ ਨੇ ਪਾਰਟੀ ‘ਚੋਂ ਕੀਤਾ ਸਸਪੈਂਡ

Sukhbir Badal expels senior leader from Akali Dal party: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ‘ਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।

ਇਹ ਕਾਰਵਾਈ ਫਤਿਹਗੜ੍ਹ ਸਾਹਿਬ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਮਿਲੀ ਰਿਪੋਰਟ ਦੇ ਅਧਾਰ ‘ਤੇ ਕੀਤੀ ਗਈ। ਪਾਰਟੀ ਦੇ ਉੱਚ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੁਖਬੀਰ ਬਾਦਲ ਨੇ ਇਹ ਫੈਸਲਾ ਲਿਆ।

ਜਗਦੀਪ ਚੀਮਾ, ਜੋ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਤਿਹਗੜ੍ਹ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਸਨ, ਉਹਨਾਂ ਨੂੰ ਪਾਰਟੀ ਵਿਰੋਧੀ ਰਵੱਈਏ ਕਰਕੇ ਸਿੱਧਾ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ। ਦੱਸਣ ਯੋਗ ਹੈ ਕਿ ਜਗਦੀਪ ਚੀਮਾ, ਸਾਬਕਾ ਮੰਤਰੀ ਰਣਧੀਰ ਚੀਮਾ ਦੇ ਪੁੱਤਰ ਹਨ ਅਤੇ ਅਕਾਲੀ ਦਲ ਵਿਚ ਕਾਫੀ ਸਮੇਂ ਤੋਂ ਸਰਗਰਮ ਸਨ। ਪਰ ਹਾਲੀਆ ਦਿਨਾਂ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਪਾਰਟੀ ਦੀ ਨੀਤੀ ਅਤੇ ਆਦਰਸ਼ਾਂ ਦੇ ਖਿਲਾਫ ਗਿਣੀਆਂ ਗਈਆਂ।

ਡਾ. ਦਲਜੀਤ ਸਿੰਘ ਚੀਮਾ ਨੇ ਵੀ ਆਪਣੇ ਆਧਿਕਾਰਿਕ ਐਕਸ (ਟਵਿੱਟਰ) ਅਕਾਊਂਟ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ,

ਜਗਦੀਪ ਚੀਮਾ, ਜੋ ਕਿ ਹਾਲ ਹੀ ਵਿੱਚ ਐਸਓਆਈ ਅਤੇ ਯੂਥ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦੀ ਘੋਸ਼ਣਾ ਕਰ ਰਹੇ ਸਨ, ਉਨ੍ਹਾਂ ‘ਤੇ ਲਗਾਏ ਗਏ ਦੋਸ਼ ਅਤੇ ਪਾਰਟੀ ਤੋਂ ਬਾਹਰ ਕਰਨ ਦੀ ਕਾਰਵਾਈ ਨੇ ਪੰਜਾਬੀ ਰਾਜਨੀਤੀ ‘ਚ ਚਰਚਾ ਛੇੜ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News