Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਸੁਰੱਖਿਆ, ਭੀੜ ਵਾਲੀ ਥਾਵਾਂ ‘ਤੇ ਚੈਕਿੰਗ

Festival Police Checking: ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ‘ਚ ਰੱਖਦੇ ਹੋਏ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਅੱਜ ਜੀਆਰਪੀ ਪੁਲਿਸ ਵੱਲੋਂ ਵਿਆਪਕ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸਪੀ ਜੀਆਰਪੀ ਗੁਰਵਿੰਦਰ ਸਿੰਘ ਆਪਣੀ ਫੋਰਸ ਤੇ ਡੌਗ ਸਕੁਐਡ ਦੀ ਟੀਮ ਸਮੇਤ ਮੌਜੂਦ ਸਨ। ਯਾਤਰੀਆਂ ਦੇ ਸਮਾਨ ਦੀ ਜਾਂਚ ਕੀਤੀ ਗਈ ਤੇ ਸਟੇਸ਼ਨ ‘ਚ ਆਉਣ-ਜਾਣ ਵਾਲੇ ਯਾਤਰੀਆਂ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਸੁਰੱਖਿਆ, ਭੀੜ ਵਾਲੀ ਥਾਵਾਂ ‘ਤੇ ਚੈਕਿੰਗ

Festival Police Checking: ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ‘ਚ ਰੱਖਦੇ ਹੋਏ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਅੱਜ ਜੀਆਰਪੀ ਪੁਲਿਸ ਵੱਲੋਂ ਵਿਆਪਕ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸਪੀ ਜੀਆਰਪੀ ਗੁਰਵਿੰਦਰ ਸਿੰਘ ਆਪਣੀ ਫੋਰਸ ਤੇ ਡੌਗ ਸਕੁਐਡ ਦੀ ਟੀਮ ਸਮੇਤ ਮੌਜੂਦ ਸਨ। ਯਾਤਰੀਆਂ ਦੇ ਸਮਾਨ ਦੀ ਜਾਂਚ ਕੀਤੀ ਗਈ ਤੇ ਸਟੇਸ਼ਨ ‘ਚ ਆਉਣ-ਜਾਣ ਵਾਲੇ ਯਾਤਰੀਆਂ ਦੀ ਵੀ ਪੁਲਿਸ ਨੇ ਚੈਕਿੰਗ ਕੀਤੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਪੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਰੇਲਵੇ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਾਰੇ ਸਟੇਸ਼ਨਾਂ ਤੇ ਤਿਉਹਾਰਾਂ ਦੌਰਾਨ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ‘ਚ ਲੁਧਿਆਣੇ ਚੈਕਿੰਗ ਦੌਰਾਨ ਛੇ ਪਿਸਤੌਲ ਤੇ 6 ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ, ਇਹ ਖੇਪ ਐਮਪੀ ਤੋਂ ਲਿਆ ਕੇ ਬਟਾਲੇ ਵੱਲ ਭੇਜੀ ਜਾ ਰਹੀ ਸੀ। ਹਥਿਆਰਾਂ ਦੀ ਤਸਕਰੀ ਤੇ ਸ਼ੱਕੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਸਖ਼ਤੀ ਵਰਤੀ ਜਾ ਰਹੀ ਹੈ।

ਐਸਪੀ ਗੁਰਵਿੰਦਰ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਸਟੇਸ਼ਨ ਤੇ ਕੋਈ ਲਵਾਰਿਸ ਸਮਾਨ ਜਾਂ ਸ਼ੱਕੀ ਚੀਜ਼ ਮਿਲੇ ਤਾਂ ਉਸ ਦੀ ਸੂਚਨਾ ਤੁਰੰਤ ਜੀਆਰਪੀ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਹੋਰ ਦਾ ਮੋਬਾਇਲ ਜਾਂ ਸਮਾਨ ਚੁੱਕਣਾ ਤੇ ਵਰਤਣਾ ਕਾਨੂੰਨੀ ਤੌਰ ਤੇ ਗਲਤ ਹੈ ਅਤੇ ਇਸ ਤਰ੍ਹਾਂ ਦੇ ਕੇਸਾਂ ‘ਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੇ ਸਾਰੇ ਵੱਡੇ ਰੇਲਵੇ ਸਟੇਸ਼ਨਾਂ ਤੇ ਵੀ ਚੈਕਿੰਗ ਮੁਹਿੰਮ

ਉਨ੍ਹਾਂ ਕਿਹਾ ਕਿ ਅੱਜ ਸਿਰਫ ਅੰਮ੍ਰਿਤਸਰ ਹੀ ਨਹੀਂ, ਸਗੋਂ ਪੰਜਾਬ ਦੇ ਸਾਰੇ ਵੱਡੇ ਰੇਲਵੇ ਸਟੇਸ਼ਨਾਂ ਤੇ ਵੀ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਕਾਰਵਾਈ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਹੈ। ਐਸਪੀ ਗੁਰਵਿੰਦਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਸਫ਼ਲ ਹੋਵੇਗੀ ਤੇ ਯਾਤਰੀ ਬਿਨਾਂ ਕਿਸੇ ਡਰ ਦੇ ਆਪਣੀ ਯਾਤਰਾ ਪੂਰੀ ਕਰ ਸਕਣਗੇ।

Read Latest News and Breaking News at Daily Post TV, Browse for more News

Ad
Ad

Punjab District News