Banner
Banner

ਕਾਂਗਰਸ ‘ਚ ਸ਼ਾਮਲ ਹੋਣਗੇ ਅਨਿਲ ਜੋਸ਼ੀ, ਲੜ ਸਕਦੇ ਨੇ ਤਰਨਤਾਰਨ ਜ਼ਿਮਨੀ ਚੋਣ

Punjab News: ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ (Tarntaran Byelection) ਲਈ ਕਾਂਗਰਸ ਪਾਰਟੀ ਵੱਲੋਂ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ (Anil Joshi) ਨੂੰ ਚੋਣ ਲੜਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਤਰਨਤਾਰਨ ਨਾਲ ਸਬੰਧਤ ਅਨਿਲ ਜੋਸ਼ੀ ਨੇ ਮੰਗਲਵਾਰ ਨੂੰ ਆਲ ਇੰਡੀਆ ਕਾਂਗਰਸ ਦੇ ਮੁੱਖ ਸਕੱਤਰ ਕੇਸੀ ਵੇਣੂਗੋਪਾਲ ਤੇ ਲੋਕਸਭਾ ‘ਚ ਵਿਰੋਧੀ ਧਿਰ ਦੇ […]
Amritpal Singh
By : Updated On: 30 Sep 2025 16:18:PM
ਕਾਂਗਰਸ ‘ਚ ਸ਼ਾਮਲ ਹੋਣਗੇ ਅਨਿਲ ਜੋਸ਼ੀ, ਲੜ ਸਕਦੇ ਨੇ ਤਰਨਤਾਰਨ ਜ਼ਿਮਨੀ ਚੋਣ

Punjab News: ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ (Tarntaran Byelection) ਲਈ ਕਾਂਗਰਸ ਪਾਰਟੀ ਵੱਲੋਂ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ (Anil Joshi) ਨੂੰ ਚੋਣ ਲੜਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਤਰਨਤਾਰਨ ਨਾਲ ਸਬੰਧਤ ਅਨਿਲ ਜੋਸ਼ੀ ਨੇ ਮੰਗਲਵਾਰ ਨੂੰ ਆਲ ਇੰਡੀਆ ਕਾਂਗਰਸ ਦੇ ਮੁੱਖ ਸਕੱਤਰ ਕੇਸੀ ਵੇਣੂਗੋਪਾਲ ਤੇ ਲੋਕਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਬਾਕਾਇਦਾ ਮੁਲਾਕਾਤ ਕੀਤੀ।

ਅਨਿਲ ਜੋਸ਼ੀ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ (SAD) ‘ਚ ਹਨ, ਜਿਨ੍ਹਾਂ ਨੇ ਅਮ੍ਰਿਤਸਰ ਤੋਂ ਲੋਕਸਭਾ ਦੀ ਚੋਣ ਲੜੀ ਸੀ। ਅਮ੍ਰਿਤਸਰ ਤੋਂ ਦੋ ਵਾਰੀ ਵਿਧਾਇਕ ਰਹੇ ਅਨਿਲ ਜੋਸ਼ੀ 2012 ਦੀ ਸਰਕਾਰ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣੇ। ਕਿਸਾਨੀ ਮੁੱਦੇ ‘ਤੇ ਉਨ੍ਹਾਂ ਭਾਜਪਾ ਦਾ ਵਿਰੋਧ ਕੀਤਾ ਸੀ, ਜਿਸ ਕਾਰਨ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਸੀ। ਬਾਅਦ ਵਿਚ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਤਰਨਤਾਰਨ ਦੇ ਪਿੰਡ ਸੰਘਾ ਦੇ ਨਿਵਾਸੀ ਅਨਿਲ ਜੋਸ਼ੀ ਤੇਜ਼-ਤਰਾਰ ਆਗੂਆਂ ‘ਚ ਗਿਣੇ ਜਾਂਦੇ ਹਨ। ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲੜਾਉਣ ਲਈ ਲਗਪਗ ਤਿੰਨ ਮਹੀਨੇ ਤੋਂ ਤਿਆਰੀ ਕੀਤੀ ਜਾ ਰਹੀ ਹੈ। ਜੋਸ਼ੀ ਨੂੰ ਕਾਂਗਰਸ ‘ਚ ਸ਼ਾਮਲ ਕਰ ਕੇ ਉਮੀਦਵਾਰ ਐਲਾਨਣ ਲਈ ਕਾਂਗਰਸ ਹਾਈਕਮਾਨ ਵੱਲੋਂ ਤਿਆਰੀ ਪੂਰੀ ਕਰ ਲਈ ਗਈ ਹੈ।

Read Latest News and Breaking News at Daily Post TV, Browse for more News

Ad
Ad