Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਯੋਗ ਗੁਰੂ ਬਾਬਾ ਰਾਮਦੇਵ, ਹੜ੍ਹ ਪ੍ਰਭਾਵਿਤ ਲੋਕਾਂ ਨੂੰ 1 ਕਰੋੜ ਰੁਪਏ ਦੀ ਦਿੱਤੀ ਸਹਾਇਤਾ

Darbar Sahib Baba Ramdev paid obeisance; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਗੁਰੂ ਬਾਬਾ ਰਾਮਦੇਵ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸੂਚਨਾ ਕੇਂਦਰ ਵਿਖੇ ਪਹੁੰਚ ਕੇ ਆਪਣੇ ਸਿਰ ‘ਤੇ ਕੇਸਰੀ ਰੰਗ ਦੀ ਦਸਤਾਰ ਸਜਾਈ, ਇਸ ਉਪਰੰਤ ਉਨ੍ਹਾਂ ਨੇ ਸੱਚਖੰਡ ਵਿਖੇ ਪਹੁੰਚ ਕੇ ਪਰਿਕਰਮਾ ਕਰਦੇ ਹੋਏ ਗੁਰੂ ਸਾਹਿਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਯੋਗ ਗੁਰੂ ਬਾਬਾ ਰਾਮਦੇਵ, ਹੜ੍ਹ ਪ੍ਰਭਾਵਿਤ ਲੋਕਾਂ ਨੂੰ 1 ਕਰੋੜ ਰੁਪਏ ਦੀ ਦਿੱਤੀ ਸਹਾਇਤਾ

Darbar Sahib Baba Ramdev paid obeisance; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਗੁਰੂ ਬਾਬਾ ਰਾਮਦੇਵ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸੂਚਨਾ ਕੇਂਦਰ ਵਿਖੇ ਪਹੁੰਚ ਕੇ ਆਪਣੇ ਸਿਰ ‘ਤੇ ਕੇਸਰੀ ਰੰਗ ਦੀ ਦਸਤਾਰ ਸਜਾਈ, ਇਸ ਉਪਰੰਤ ਉਨ੍ਹਾਂ ਨੇ ਸੱਚਖੰਡ ਵਿਖੇ ਪਹੁੰਚ ਕੇ ਪਰਿਕਰਮਾ ਕਰਦੇ ਹੋਏ ਗੁਰੂ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੁਲਾਕਾਤ ਕੀਤੀ। ਇਸ ਦੌਰਾਨ ਦਰਸ਼ਨ ਕਰਨ ਮੌਕੇ ਉਨ੍ਹਾਂ ਨਾਲ ਮੈਨੇਜਰ ਭਗਵੰਤ ਸਿੰਘ ਤੰਗੇੜਾ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

ਇਸ ਦੌਰਾਨ ਬਾਬਾ ਰਾਮਦੇਵ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 1 ਕਰੋੜ ਰੁਪਏ ਦਾ ਚੈੱਕ ਵੀ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਗਾਹਾਂ ਵੀ ਕਿਸੇ ਤਰ੍ਹਾਂ ਦੀ ਲੋੜ ਪਵੇਗੀ ਤਾਂ ਉਹ ਪਿੱਛੇ ਨਹੀਂ ਹਟਣਗੇ। ਬਾਬਾ ਰਾਮਦੇਵ ਨੇ ਕਿਹਾ ਕਿ ਉਹ ਬਹੁਤ ਹੀ ਵਡਭਾਗੀ ਹਨ ਕਿ ਅੱਜ ਉਨ੍ਹਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਦਦ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਜਦੋਂ ਜਦੋਂ ਵੀ ਕੋਈ ਮੁਸ਼ਕਿਲ ਆਈ ਹੈ ਤਾਂ ਸ਼੍ਰੋਮਣੀ ਕਮੇਟੀ ਨੇ ਡੱਟ ਕੇ ਉੱਥੇ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਮਨੁੱਖਤਾ ਦੀ ਭਲਾਈ ਲਈ ਬਲਿਦਾਨ ਦਿੱਤਾ ਹੈ। ਉਹ ਗੁਰੂ ਸਾਹਿਬਾਨ ਦਾ ਦੇਣਾ ਕਦੇ ਨਹੀਂ ਮੋੜ ਸਕਦੇ। ਉਨ੍ਹਾਂ ਕਿਹਾ ਕਿ ਅੱਜ ਇਸ ਔਖੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News