ਪੰਜਾਬੀ ਗਾਇਕ ਮਨਕੀਰਤ ਔਲਖ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

Latest News:ਪੰਜਾਬੀ ਸੰਗੀਤ ਇੰਡਸਟਰੀ ਦੇ ਪ੍ਰਸਿੱਧ ਗਾਇਕ ਮਨਕੀਰਤ ਔਲਖ ਅੱਜ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।ਮਨਕੀਰਤ ਔਲਖ ਆਪਣੇ ਕੁਝ ਸਾਥੀਆਂ ਨਾਲ ਗੁਰੂ ਘਰ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਇਕਬਾਲ ਸਿੰਘ (ਸਾਬਕਾ ਜਥੇਦਾਰ ਪਟਨਾ ਸਾਹਿਬ) ਅਤੇ ਹੋਰ ਗ੍ਰੰਥੀ […]
Khushi
By : Updated On: 02 Oct 2025 14:21:PM
ਪੰਜਾਬੀ ਗਾਇਕ ਮਨਕੀਰਤ ਔਲਖ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ
filter: 0; fileterIntensity: 0.0; filterMask: 0; captureOrientation: 0; brp_mask:0; brp_del_th:null; brp_del_sen:null; delta:null; module: video;hw-remosaic: false;touch: (-1.0, -1.0);sceneMode: null;cct_value: 0;AI_Scene: (-1, -1);aec_lux: 0.0;aec_lux_index: 0;HdrStatus: off;albedo: ;confidence: ;motionLevel: -1;weatherinfo: null;temperature: 47;

Latest News:ਪੰਜਾਬੀ ਸੰਗੀਤ ਇੰਡਸਟਰੀ ਦੇ ਪ੍ਰਸਿੱਧ ਗਾਇਕ ਮਨਕੀਰਤ ਔਲਖ ਅੱਜ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।ਮਨਕੀਰਤ ਔਲਖ ਆਪਣੇ ਕੁਝ ਸਾਥੀਆਂ ਨਾਲ ਗੁਰੂ ਘਰ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਇਕਬਾਲ ਸਿੰਘ (ਸਾਬਕਾ ਜਥੇਦਾਰ ਪਟਨਾ ਸਾਹਿਬ) ਅਤੇ ਹੋਰ ਗ੍ਰੰਥੀ ਸਿੰਘਾਂ ਨੇ ਕੀਤਾ।

ਰਾਜਵੀਰ ਜਵੰਦਾ ਦੀ ਸਿਹਤ ਲਈ ਗੁਰੂ ਘਰ ਵਿਖੇ ਅਰਦਾਸਾਂ ਕੀਤੀਆਂ ਗਈਆਂ

ਇਸ ਮੌਕੇ ਮਨਕੀਰਤ ਔਲਖ ਨੇ ਆਪਣੇ ਸੰਗੀਤਕ ਸਾਥੀ ਅਤੇ ਦੋਸਤ ਰਾਜਵੀਰ ਜਵੰਦਾ ਦੀ ਜਲਦੀ ਸਿਹਤ ਠੀਕ ਹੋਣ ਲਈ ਅਰਦਾਸ ਵੀ ਕੀਤੀ।

ਜਾਣਕਾਰੀ ਅਨੁਸਾਰ ਰਾਜਵੀਰ ਜਵੰਦਾ ਹਾਲ ਹੀ ਵਿੱਚ ਇੱਕ ਗੰਭੀਰ ਸੜਕ ਹਾਦਸੇ ਦਾ ਸ਼ਿਕਾਰ ਹੋਏ ਸਨ, ਜਿਸ ਵਿੱਚ ਉਨ੍ਹਾਂ ਨੂੰ ਕਈ ਸੱਟਾਂ ਲੱਗੀਆਂ ਸਨ। ਗਾਇਕ ਮਨਕੀਰਤ ਔਲਖ ਨੇ ਦੱਸਿਆ ਕਿ ਉਹ ਆਪਣੇ ਦੋਸਤ ਦੀ ਜਲਦੀ ਅਤੇ ਖੁਸ਼ਹਾਲ ਸਿਹਤ ਲਈ ਗੁਰੂ ਘਰ ਵਿਖੇ ਹਾਜ਼ਰੀ ਭਰਨ ਲਈ ਆਏ ਸਨ।

ਗੁਰਦੁਆਰਾ ਸ੍ਰੀ ਬੇਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਵਾਲੀ ਧਰਤੀ

ਸੁਲਤਾਨਪੁਰ ਲੋਧੀ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਡੂੰਘਾ ਸਬੰਧ ਹੈ। ਇੱਥੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਉਹ ਪਵਿੱਤਰ ਸਥਾਨ ਹੈ ਜਿੱਥੇ ਗੁਰੂ ਸਾਹਿਬ ਜੀ ਨੇ ਬੇਰ ਦੇ ਦਰੱਖਤ ਹੇਠ ਤਪੱਸਿਆ ਕੀਤੀ ਸੀ।

Read Latest News and Breaking News at Daily Post TV, Browse for more News

Ad
Ad