Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਦੁਸਹਿਰੇ ਮੌਕੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵੱਖ ਵੱਖ ਥਾਵਾਂ ‘ਤੇ ਹੋਏ ਪ੍ਰੋਗਰਾਮਾਂ ਵਿੱਚ ਕੀਤੀ ਸ਼ਿਰਕਤ

ਚੰਡੀਗੜ੍ਹ; ਦੇਸ਼ ਭਰ ਵਿੱਚ 2 ਅਕਤੂਬਰ ਨੂੰ ਧੂਮਧਾਮ ਨਾਲ ਦੁਸਿਹਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਿਟੀ ਬਿਊਟੀਫੁਲ ਚੰਡੀਗੜ੍ਹ ਵਿਖੇ ਅਲੱਗ ਅਲੱਗ ਜਗ੍ਹਾ ਤੇ ਦੁਸਿਹਰਾ ਮਨਾਇਆ ਗਿਆ, ਜਿਸ ਵਿੱਚ ਰਾਜ ਸਭਾ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਸੈਕਟਰ 44 ਬੀ, ਸੈਕਟਰ 49 ਅਤੇ ਡੱਡੂਮਾਜਰਾ ਵਿਖੇ ਹੋਏ ਦੁਸਿਹਰਾ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦਰਮਿਆਨ […]
ਲੇਖਕ : ਪ੍ਰਕਾਸ਼ਿਤ: 
ਦੁਸਹਿਰੇ ਮੌਕੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵੱਖ ਵੱਖ ਥਾਵਾਂ ‘ਤੇ ਹੋਏ ਪ੍ਰੋਗਰਾਮਾਂ ਵਿੱਚ ਕੀਤੀ ਸ਼ਿਰਕਤ

ਚੰਡੀਗੜ੍ਹ; ਦੇਸ਼ ਭਰ ਵਿੱਚ 2 ਅਕਤੂਬਰ ਨੂੰ ਧੂਮਧਾਮ ਨਾਲ ਦੁਸਿਹਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਿਟੀ ਬਿਊਟੀਫੁਲ ਚੰਡੀਗੜ੍ਹ ਵਿਖੇ ਅਲੱਗ ਅਲੱਗ ਜਗ੍ਹਾ ਤੇ ਦੁਸਿਹਰਾ ਮਨਾਇਆ ਗਿਆ, ਜਿਸ ਵਿੱਚ ਰਾਜ ਸਭਾ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਸੈਕਟਰ 44 ਬੀ, ਸੈਕਟਰ 49 ਅਤੇ ਡੱਡੂਮਾਜਰਾ ਵਿਖੇ ਹੋਏ ਦੁਸਿਹਰਾ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦਰਮਿਆਨ ਉਹਨਾਂ ਨੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨ ਹਵਾਲੇ ਕਰਨ ਦੀ ਰਸਮ ਅਦਾ ਕੀਤੀ।

ਇਸ ਮੌਕੇ ਐਮਪੀ ਸੰਧੂ ਦੇ ਨਾਲ ਰਾਮਲੀਲਾ ਕਮੇਟੀ ਦੇ ਮੈਂਬਰ ਵੀ ਹਾਜ਼ਰ ਰਹੇ। ਇਸ ਮੌਕੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਐਮਪੀ ਨੇ ਕਿਹਾ, “ਦੇਸ਼ ਭਰ ਦੇ ਲੋਕਾਂ ਵਿੱਚ ਅੱਜ ਦੁਸਿਹਰੇ ਮੌਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਲੋਕ ਬਦੀ ਉੱਤੇ ਨੇਕੀ ਦੀ ਜਿੱਤ ਦਾ ਜਸ਼ਨ ਮਨਾ ਰਹੇ ਹਨ। ਖ਼ਾਸ ਕਰਕੇ ਨੌਜਵਾਨਾਂ ਵਿੱਚ ਇਸ ਪਾਵਨ ਮੌਕੇ ਤੇ ਭਾਰੀ ਉਤਸ਼ਾਹ ਹੈ। ਅਯੁੱਧਿਆ ਵਿੱਚ ਰਾਮ ਮੰਦਿਰ ਦੀ ਸਥਾਪਨਾ ਤੋਂ ਬਾਅਦ ਵਿਸ਼ਵ ਭਰ ਵਿੱਚ ਪ੍ਰਭੂ ਰਾਮ ਦੇ ਸ਼ਰਧਾਲੂਆਂ ਵਿੱਚ ਵੱਡਾ ਉਤਸ਼ਾਹ ਪੈਦਾ ਹੋਇਆ ਹੈ। ਇਹੀ ਨਹੀਂ ਨੌਜਵਾਨ ਆਪਣੀਆਂ ਜੜਾਂ ਦੇ ਨਾਲ ਮੁੜ ਤੋਂ ਜੁੜ ਰਹੇ ਹਨ। ਇਹੀ ਭਾਰਤ ਦੀ ਅਨਮੋਲ ਵਿਰਾਸਤ ਹੈ, ਜਿਸ ਦੀ ਰੱਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕਰ ਰਹੀ ਹੈ।”
ਦੱਸ ਦਈਏ ਕਿ ਦੁਸਿਹਰਾ ਦਾ ਤਿਉਹਾਰ ਬਦੀ ਉੱਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ। ਇਸ ਦਿਨ ਪ੍ਰਭੂ ਸ੍ਰੀ ਰਾਮ ਨੇ ਰਾਵਣ ਨੂੰ ਮਾਰ ਕੇ ਬਦੀ ਤੇ ਨੇਕੀ ਦੀ ਜੰਗ ਜਿੱਤੀ ਸੀ।

Read Latest News and Breaking News at Daily Post TV, Browse for more News

Ad
Ad

Punjab District News