Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

Rajasthan ਦੇ ਮੰਡੀ ਗੋਲੂਵਾਲਾ ‘ਚ ਗੁਰਦੁਆਰਾ ਸਾਹਿਬ ‘ਤੇ ਹਮਲੇ ਦੇ ਮੁਲਜ਼ਮਾਂ ਖਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ : SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਿਸਥਾਨ ਦੇ ਜ਼ਿਲ੍ਹਾ ਹਨੁਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਮੰਡੀ ਗੋਲੂਵਾਲਾ ਵਿਖੇ ਕੁਝ ਲੋਕਾਂ ਵੱਲੋਂ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਨੂੰ ਹਮਲਾਵਰ ਲੋਕਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Rajasthan ਦੇ ਮੰਡੀ ਗੋਲੂਵਾਲਾ ‘ਚ ਗੁਰਦੁਆਰਾ ਸਾਹਿਬ ‘ਤੇ ਹਮਲੇ ਦੇ ਮੁਲਜ਼ਮਾਂ ਖਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ : SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਿਸਥਾਨ ਦੇ ਜ਼ਿਲ੍ਹਾ ਹਨੁਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਮੰਡੀ ਗੋਲੂਵਾਲਾ ਵਿਖੇ ਕੁਝ ਲੋਕਾਂ ਵੱਲੋਂ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਨੂੰ ਹਮਲਾਵਰ ਲੋਕਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਇਹ ਮਿੱਥ ਕੇ ਕੀਤਾ ਗਿਆ ਹਮਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬੜੇ ਹੀ ਵਹਿਸ਼ੀਆਨਾ ਤਰੀਕੇ ਨਾਲ ਗੁਰਦੁਆਰਾ ਸਾਹਿਬ ਅੰਦਰ ਸੁੱਤੇ ਸਿੰਘਾਂ ’ਤੇ ਹਮਲਾ ਕਰਕੇ ਸਿੰਘਾਂ ਸਮੇਤ ਛੋਟੇ-ਛੋਟੇ ਬੱਚਿਆਂ ਨੂੰ ਵੀ ਗੰਭੀਰ ਜ਼ਖ਼ਮੀ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਹ ਸਭ ਕੁਝ ਪੁਲਿਸ ਦੀ ਮੌਜੂਦਗੀ ਵਿਚ ਹੋਇਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਜਿਥੇ ਦੇਸ਼ ਦੀ ਰੱਖਿਆ ਲਈ ਹਮੇਸ਼ਾ ਮੋਹਰੀ ਰੋਲ ਅਦਾ ਕੀਤਾ ਹੈ, ਉਥੇ ਜਿਸ ਵੀ ਖਿੱਤੇ ਵਿਚ ਵੱਸੇ ਹਨ ਉਥੋਂ ਦੀ ਤਰੱਕੀ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਾਜਿਸਥਾਨ ਅੰਦਰ ਸਿੱਖਾਂ ਨੂੰ ਪਹਿਲਾਂ ਵੀ ਕਈ ਵਾਰ ਕਕਾਰਾਂ ਕਰਕੇ ਵੱਡੀਆਂ ਮੁਸ਼ਕਲਾਂ ’ਚੋਂ ਲੰਘਣਾ ਪਿਆ ਹੈ। ਇਸ ਦੇ ਵਿਰੁੱਧ ਜਿਥੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਅਵਾਜ਼ ਉਠਾਈ, ਉਥੇ ਹੀ ਸਥਾਨਕ ਸਿੱਖਾਂ ਨੇ ਸਰਕਾਰ ਨੂੰ ਆਪਣੇ ਫੈਸਲੇ ਬਦਲਣ ਲਈ ਮਜ਼ਬੂਰ ਕੀਤਾ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਸਮਾਜ ਵਿਚ ਵੰਡੀਆਂ ਪਾ ਕੇ ਆਪਣੀ ਸਿਆਸਤ ਚਮਕਾਉਣੀ ਚਾਹੁੰਦੇ ਹਨ, ਜੋ ਦੇਸ਼ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਜਿਹੀ ਖੁਲ੍ਹ ਨਹੀਂ ਦਿੱਤੀ ਜਾ ਸਕਦੀ ਕਿ ਉਹ ਅਜਿਹੀਆਂ ਹਰਕਤਾਂ ਕਰੇ। ਐਡਵੋਕੇਟ ਧਾਮੀ ਨੇ ਰਾਜਿਸਥਾਨ ਦੇ ਮੁਖ ਮੰਤਰੀ ਨੂੰ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਲਈ ਆਗਿਆ।

Read Latest News and Breaking News at Daily Post TV, Browse for more News

Ad
Ad

Punjab District News