Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ‘ਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

Punjab Government: ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ। Financial Assistance Scheme for Widows and Destitute Women: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ‘ਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

Punjab Government: ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ।

Financial Assistance Scheme for Widows and Destitute Women: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।”

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ‘ਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਨਾਲ ਉਹ ਪਰਿਵਾਰ ਅਤੇ ਸਮਾਜ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਂਦੀਆਂ ਹਨ।

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਵਿਸ਼ਵਾਸ ਦੋਵਾਂ ਵਧੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਸਮਾਜਿਕ ਤੌਰ ‘ਤੇ ਸੁਰੱਖਿਅਤ, ਸਸ਼ਕਤ ਅਤੇ ਸਮਾਵੇਸ਼ੀ ਰਾਜ ਵੱਲ ਵੱਧ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News