Banner
Banner

ਤਰਨਤਾਰਨ ‘ਚ ਚੱਲੀਆਂ ਗੋਲੀਆਂ, ਭਗਵੰਤ ਮਾਨ ਦੀ ਰੈਲੀ ਵਾਲੀ ਥਾਂ ਤੋਂ ਥੋੜ੍ਹੀ ਦੂਰੀ ‘ਤੇ ਹੋਈ ਵਾਰਦਾਤ

Punjab News: ਝਬਾਲ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ ਜਿਸ ਵਿਚ ਸ਼ਾਮਲ ਹੋਣ ਲਈ ਪਿੰਡ ਮੂਸੇ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਸਰਕਾਰੀ ਪੰਜਾਬ ਰੋਡਵੇਜ਼ ਦੀ ਬੱਸ ਵਿਚ ਸਵਾਰ ਹੋ ਕੇ ਪਿੰਡ ਤੋਂ ਚੱਲਣ ਲੱਗੇ ਤਾ ਪਿੰਡ ਦੇ ਹੀ […]
Amritpal Singh
By : Updated On: 03 Oct 2025 18:32:PM
ਤਰਨਤਾਰਨ ‘ਚ ਚੱਲੀਆਂ ਗੋਲੀਆਂ, ਭਗਵੰਤ ਮਾਨ ਦੀ ਰੈਲੀ ਵਾਲੀ ਥਾਂ ਤੋਂ ਥੋੜ੍ਹੀ ਦੂਰੀ ‘ਤੇ ਹੋਈ ਵਾਰਦਾਤ

Punjab News: ਝਬਾਲ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ ਜਿਸ ਵਿਚ ਸ਼ਾਮਲ ਹੋਣ ਲਈ ਪਿੰਡ ਮੂਸੇ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਸਰਕਾਰੀ ਪੰਜਾਬ ਰੋਡਵੇਜ਼ ਦੀ ਬੱਸ ਵਿਚ ਸਵਾਰ ਹੋ ਕੇ ਪਿੰਡ ਤੋਂ ਚੱਲਣ ਲੱਗੇ ਤਾ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਬੱਸ ‘ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਬੱਸ ਦੇ ਸ਼ੀਸ਼ੇ ਭੰਨ ਦਿੱਤੇ । ਇਸ ਦੌਰਾਨ ਹਮਲਾਵਰਾਂ ਨੇ ਗੋਲੀਆਂ ਵੀ ਚਲਾਈਆਂ। ਇਸ ਵਾਰਦਾਤ ਵਿਚ ਆਮ ਆਦਮੀ ਪਾਰਟੀ ਦੇ ਚਾਰ ਵਿਅਕਤੀ ਜ਼ਖਮੀ ਹੋ ਗਏ।

ਜ਼ਖਮੀ ਹੋਣ ਵਾਲਿਆਂ ਵਿਚ ਸੁਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਅਰਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਫੁੰਮਣ ਸਿੰਘ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਰਪੰਚ ਕਰਨੈਲ ਸਿੰਘ ਜੋ ਖੁਦ ਵੀ ਇੱਟਾਂ ਰੋੜਿਆਂ ਨਾਲ ਜ਼ਖ਼ਮੀ ਹੋਇਆ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਝਬਾਲ ਵਿਖੇ ਦਰਖਾਸਤ ਦੇ ਦਿੱਤੀ ਗਈ ਹੈ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਨਾਲ ਸੰਬੰਧਤ ਨੌਜਵਾਨਾਂ ਨੇ ਇਹ ਹਮਲਾ ਕੀਤਾ ਹੈ।

Read Latest News and Breaking News at Daily Post TV, Browse for more News

Ad
Ad