Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਅਜਨਾਲਾ ਦੀ ਗੀਤਾ ਗਿੱਲ ਬਣੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ

Latest News: ਪੰਜਾਬ ਸਰਕਾਰ ਵੱਲੋਂ ਅਜਨਾਲਾ ਹਲਕੇ ਦੀ ਹੋਣਹਾਰ ਅਤੇ ਮਿਹਨਤੀ ਲੜਕੀ ਗੀਤਾ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਗੀਤਾ ਗਿੱਲ ਨੇ ਇਸ ਜਿੰਮੇਵਾਰੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਰਾਜ ਦੀਆਂ ਔਰਤਾਂ ਲਈ ਇਨਸਾਫ ਦੀ ਆਵਾਜ਼ ਬਣਨ ਦਾ ਮੌਕਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਪੰਜਾਬ ਸਰਕਾਰ ਵੱਲੋਂ ਅਜਨਾਲਾ ਹਲਕੇ ਦੀ ਹੋਣਹਾਰ ਅਤੇ ਮਿਹਨਤੀ ਲੜਕੀ ਗੀਤਾ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਗੀਤਾ ਗਿੱਲ ਨੇ ਇਸ ਜਿੰਮੇਵਾਰੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਰਾਜ ਦੀਆਂ ਔਰਤਾਂ ਲਈ ਇਨਸਾਫ ਦੀ ਆਵਾਜ਼ ਬਣਨ ਦਾ ਮੌਕਾ ਹੈ। ਉਥੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਪਰਿਵਾਰ ਵਿੱਚ ਇਕ ਦੂਸਰੇ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ

ਗੀਤਾ ਗਿੱਲ ਨੇ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੀਆਂ ਅਤੇ ਮਹਿਲਾ ਕਮਿਸ਼ਨ ਰਾਹੀਂ ਹਰ ਪੀੜਤ ਔਰਤ ਤੱਕ ਨਿਆਂ ਪਹੁੰਚਾਉਣ ਲਈ ਸੁਰਗਰਮੀ ਨਾਲ ਕੰਮ ਕਰਨਗੀਆਂ। ਉਨ੍ਹਾਂ ਕਿਹਾ, “ਮੇਰਾ ਮਿਸ਼ਨ ਹੈ ਕਿ ਕੋਈ ਵੀ ਔਰਤ ਆਪਣੇ ਅਧਿਕਾਰਾਂ ਤੋਂ ਵਾਂਝੀ ਨਾ ਰਹੇ। ਮੈਂ ਦੱਬੀਆਂ ਤੇ ਕੁਚਲੀਆਂ ਔਰਤਾਂ ਦੀ ਆਵਾਜ਼ ਚੁੱਕਾਂਗੀ ਅਤੇ ਉਨ੍ਹਾਂ ਨੂੰ ਇਨਸਾਫ ਦਵਾਂਗੀ।”

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਔਰਤਾਂ ਦੇ ਹੱਕਾਂ ਦੀ ਰੱਖਿਆ ਲਈ ਮਹਿਲਾ ਕਮਿਸ਼ਨ ਇਕ ਮਜ਼ਬੂਤ ਪਲੇਟਫਾਰਮ ਹੈ ਅਤੇ ਉਹ ਇਸ ਮੰਚ ਰਾਹੀਂ ਹਿੰਸਾ, ਸ਼ੋਸ਼ਣ ਅਤੇ ਅਸਮਾਨਤਾ ਦੇ ਖਿਲਾਫ ਪੂਰੀ ਤਰ੍ਹਾਂ ਖੜ੍ਹੀਆਂ ਰਹਿਣਗੀਆਂ।

ਗੀਤਾ ਗਿੱਲ ਨੇ ਆਪਣੀ ਜੀਵਨ ਯਾਤਰਾ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਬਹੁਤ ਸਧਾਰਨ ਪਰਿਵਾਰ ਨਾਲ ਸੰਬੰਧਤ ਹਨ ਤੇ ਜੀਵਨ ਭਰ ਮੇਹਨਤ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ, “ਮੇਹਨਤ ਦਾ ਹਮੇਸ਼ਾ ਫਲ ਮਿਲਦਾ ਹੈ, ਅਤੇ ਅੱਜ ਮੇਰੇ ਲਈ ਇਹ ਸਨਮਾਨ ਉਸੀ ਮੇਹਨਤ ਦਾ ਨਤੀਜਾ ਹੈ।”

ਗੀਤਾ ਗਿੱਲ ਨੇ ਕਿਹਾ ਕਿ ਉਹ ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ, ਸਿੱਖਿਆ ਤੇ ਸੁਰੱਖਿਆ ਲਈ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀਆਂ ਹਨ, ਤਾਂ ਜੋ ਹਰ ਔਰਤ ਆਪਣਾ ਜੀਵਨ ਆਤਮਨਿਰਭਰ ਅਤੇ ਸੁਰੱਖਿਅਤ ਬਣਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News