ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 02 ਨਜਾਇਜ਼ ਹਥਿਆਰਾਂ ਸਮੇਤ 04 ਨੂੰ ਕੀਤਾ ਕਾਬੂ
Punjab Police: ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਅਤੇ ਹਥਿਆਰ ਲਹਿਰਾ ਕੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ।
Sri Muktsar Sahib Police: ਡਾ. ਅਖਿਲ ਚੌਧਰੀ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਹੇਠ ਜਿਲ੍ਹਾ ਪੁਲਿਸ ਵੱਲੋਂ ਹਿੰਸਕ ਘਟਨਾਵਾਂ ਅਤੇ ਅਣਕਾਬੂ ਤੱਤਾਂ ਖ਼ਿਲਾਫ਼ ਲਗਾਤਾਰ ਕੜੀ ਕਾਰਵਾਈ ਜਾਰੀ ਹੈ। ਇਸ ਦੇ ਚਲਦਿਆਂ ਐਸ.ਪੀ(ਡੀ) ਅਤੇ ਡੀ.ਐਸ.ਪੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਅਤੇ ਹਥਿਆਰ ਲਹਿਰਾ ਕੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ ਨਜਾਇਜ਼ 315 ਬੋਰ ਦੇ ਕੱਟੇ ਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਮਦਈ ਇਕਬਾਲ ਸਿੰਘ (ਉਮਰ ਕਰੀਬ 55 ਸਾਲ) ਦੇ ਬਿਆਨ ’ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 171 ਮਿਤੀ 04/10/2025 ਅਧੀਨ ਧਾਰਾ 115(2), 191(3) BNS ਅਤੇ 25/27 ਅਸਲਾ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਦਰਜ ਕੀਤਾ ਗਿਆ।
ਮੁਕੱਦਮੇ ਦੀ ਜਾਂਚ ਦੌਰਾਨ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਤੋਂ ਦੋ ਨਜਾਇਜ਼ 315 ਬੋਰ ਦੇ ਕੱਟੇ ਅਤੇ ਇੱਕ ਜਿੰਦਾ ਰੋਂਦ ਬਰਾਮਦ ਕੀਤਾ ਗਿਆ। ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ 1.ਜਸਵਿੰਦਰ ਸਿੰਘ (ਵਾਸੀ ਨਾਕਾ ਨੰਬਰ 4, ਨੇੜੇ ਗੁਰਦੁਆਰਾ) 2.ਲਵਨੀਸ਼ ਪੁੱਤਰ ਜਗਦੀਸ਼ ਸਿੰਘ (ਵਾਸੀ ਕੋਟਲੀ ਰੋਡ) 3.ਗੌਤਮ ਸਿੰਘ ਪੁੱਤਰ ਵਿਜੈ ਸਿੰਘ (ਵਾਸੀ ਨਾਕਾ ਨੰਬਰ 6, ਨਿਹੰਗਾ ਵਾਲੀ ਛਾਉਣੀ) 4. (ਜਵਨਾਇਲ) ਵੱਜੋਂ ਹੋਈ ਹੈ।
ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ
ਥਾਣਾ ਸਦਰ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਵਿੱਚ ਹੋਰ ਕਿਸੇ ਵਿਅਕਤੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਤੁਰੰਤ ਕਾਰਵਾਈ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਡਾ. ਅਖਿਲ ਚੌਧਰੀ ਆਈ.ਪੀ.ਐਸ. ਨੇ ਕਿਹਾ ਕਿ ਜਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ ਹੈ। ਕਿਸੇ ਨੂੰ ਵੀ ਨਜਾਇਜ਼ ਹਥਿਆਰ ਰੱਖਣ ਜਾਂ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸੀ ਹਿੰਸਕ ਘਟਨਾਵਾਂ ਜਾਂ ਗੁੰਡਾਗਰਦੀ ਕਰਨ ਵਾਲੇ ਹਰ ਵਿਅਕਤੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਸ਼ਾਂਤੀ ਤੇ ਸੁਰੱਖਿਆ ਨੂੰ ਹਰ ਕੀਮਤ ’ਤੇ ਯਕੀਨੀ ਬਣਾਇਆ ਜਾਵੇਗਾ।