ਡੇਰਾ ਬਿਆਸ ਮੁਖੀ ਨੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਥੇਦਾਰ ਦਾਦੂਵਾਲ ਨਾਲ ਕੀਤੀ ਮੁਲਾਕਾਤ
Gurdwara Dadu Sahib; ਡੇਰਾ ਬਿਆਸ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ। ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦਾ ਮੁੱਖ ਅਸਥਾਨ ਹੈ ਜੋ ਇਲਾਕੇ ਵਿੱਚ ਸਿੱਖੀ ਪ੍ਰਚਾਰ ਦਾ ਕੇਂਦਰ ਹੈ ਅਤੇ ਇੱਥੋਂ ਹੀ ਜਥੇਦਾਰ ਦਾਦੂਵਾਲ ਜੀ ਨੇ 1997 ਵਿੱਚ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਸ਼ੁਰੂ ਕਰਕੇ ਪੂਰੀ ਦੁਨੀਆਂ ਵਿੱਚ ਪ੍ਰਚਾਰ ਕੀਤਾ।
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕਿਆ ਇਸ ਸਮੇਂ ਉਨਾਂ ਦੇ ਉੱਤਰਾਧਿਕਾਰੀ ਹਜ਼ੂਰ ਜਸਦੀਪ ਸਿੰਘ ਗਿੱਲ ਵੀ ਨਾਲ ਸਨ।ਤਕਰੀਬਨ ਇਕ ਘੰਟਾ ਉਹ ਗੁਰਦੁਆਰਾ ਸਾਹਿਬ ਵਿਖੇ ਰੁਕੇ ਇਸ ਸਮੇਂ ਵੱਡੀ ਗਿਣਤੀ ਵਿੱਚ ਇਲਾਕੇ ਚੋਂ ਸੰਗਤਾਂ ਵੀ ਪੁੱਜੀਆਂ ਹੋਈਆਂ ਸਨ।
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤਕਰੀਬਨ ਇਕ ਘੰਟਾ ਉਹ ਗੁਰਦੁਆਰਾ ਸਾਹਿਬ ਵਿਖੇ ਰੁਕੇ ਅਤੇ ਇਸ ਦੌਰਾਨ ਉਨ੍ਹਾਂ ਜਥੇਦਾਰ ਬਲਜੀਤ ਸਿੰਘ ਦਾਰੂਵਾਲ ਨਾਲ ਮੁਲਾਕਾਤ ਕੀਤੀ।
ਜਥੇਦਾਰ ਦਾਦੂਵਾਲ ਨੇ ਦੱਸਿਆ ਕਿ ਜਦੋਂ ਵੀ ਡੇਰਾ ਬਿਆਸ ਮੁਖੀ ਸਿਰਸਾ ਇਲਾਕੇ ‘ਚ ਆਉਂਦੇ ਹਨ ਤਾਂ ਅਕਸਰ ਉਹ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਦੇਖ ਕੇ ਹੀ ਜਾਂਦੇ ਹਨ। ਇਸ ਦਾ ਕੋਈ ਹੋਣ ਅਰਥ ਨਹੀਂ ਕੱਢਣਾ ਚਾਹੀਦਾ।