Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸਤਲੁਜ ‘ਚ ਫਿਰ ਵਧਿਆ ਪਾਣੀ ਦਾ ਪੱਧਰ, ਸਸਰਾਲੀ ‘ਚ ਖ਼ਤਰਾ, ਕਿਨਾਰੇ ਤੱਕ ਪਹੁੰਚਿਆ ਪਾਣੀ

Ludhiana Sasrali: ਲੋਕ ਦੇਰ ਰਾਤ ਤੋਂ ਲੈ ਕੇ ਸਵੇਰ ਤੱਕ ਦਰਿਆ ਦੇ ਕਿਨਾਰੇ ਪਹੁੰਚ ਰਹੇ ਹਨ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਪਿਛਲੇ ਕਈ ਦਿਨਾਂ ਤੋਂ ਸਤਲੁਜ਼ ‘ਚ 10 ਹਜ਼ਾਰ ਕਿਊਸਕ ਤੋਂ ਘੱਟ ਪਾਣੀ ਵਹਿ ਰਿਹਾ ਸੀ। ਬੀਤੇ ਦਿਨ ਤੋਂ ਲਗਾਤਾਰ ਪਾਣੀ ਵੱਧ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਪਾਣੀ ਕਿਨਾਰੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਤਲੁਜ ‘ਚ ਫਿਰ ਵਧਿਆ ਪਾਣੀ ਦਾ ਪੱਧਰ, ਸਸਰਾਲੀ ‘ਚ ਖ਼ਤਰਾ, ਕਿਨਾਰੇ ਤੱਕ ਪਹੁੰਚਿਆ ਪਾਣੀ

Ludhiana Sasrali: ਲੋਕ ਦੇਰ ਰਾਤ ਤੋਂ ਲੈ ਕੇ ਸਵੇਰ ਤੱਕ ਦਰਿਆ ਦੇ ਕਿਨਾਰੇ ਪਹੁੰਚ ਰਹੇ ਹਨ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਪਿਛਲੇ ਕਈ ਦਿਨਾਂ ਤੋਂ ਸਤਲੁਜ਼ ‘ਚ 10 ਹਜ਼ਾਰ ਕਿਊਸਕ ਤੋਂ ਘੱਟ ਪਾਣੀ ਵਹਿ ਰਿਹਾ ਸੀ। ਬੀਤੇ ਦਿਨ ਤੋਂ ਲਗਾਤਾਰ ਪਾਣੀ ਵੱਧ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਪਾਣੀ ਕਿਨਾਰੇ ‘ਤੇ ਲਗਾਏ ਗਏ ਮਿੱਟੀ ਦੇ ਬੋਰਿਆਂ ਤੋਂ ਕਾਫੀ ਪਿੱਛੇ ਚਲਾ ਗਿਆ ਸੀ ਤੇ ਹੁਣ ਇੱਕ ਵਾਰ ਫਿਰ ਪਾਣੀ ਦਾ ਪੱਧਰ ਵੱਧ ਗਿਆ ਹੈ।

ਲੁਧਿਆਣਾ ਦੀ ਸਸਰਾਲੀ ਕਲੋਨੀ ‘ਚ ਇੱਕ ਵਾਰ ਫਿਰ ਖ਼ਤਰਾ ਵੱਧ ਗਿਆ ਹੈ। ਸਤਲੁਜ ਦਰਿਆ ਇੱਕ ਵਾਰ ਫਿਰ ਉਫ਼ਾਨ ‘ਤੇ ਹੈ ਤੇ ਕਿਸਾਨਾਂ ਦੀਆਂ ਜ਼ਮੀਨ ਨੂੰ ਕਟਾਅ ਨੂੰ ਬਚਾਉਣ ਲਈ ਲਗਾਏ ਗਏ ਮਿੱਟੀ ਦੇ ਬੋਰੇ ਪਾਣੀ ‘ਚ ਸਮਾ ਰਹੇ ਹਨ। ਅੱਜ ਵੀ ਪੰਜਾਬ ਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਦਾ ਅਲਰਟ ਹੈ। ਅਜਿਹੇ ‘ਚ ਸਸਰਾਲੀ ਸਮੇਤ ਧੁੱਲੇਵਾਲ, ਗੜੀ ਫ਼ਜ਼ਲ, ਖਹਿਰਾ ਬੇਟ ਤੇ ਹੋਰ ਇਲਾਕਿਆਂ ਦੇ ਲੋਕ ਡਰੇ ਹੋਏ ਹਨ।

ਲੋਕ ਦੇਰ ਰਾਤ ਤੋਂ ਲੈ ਕੇ ਸਵੇਰ ਤੱਕ ਦਰਿਆ ਦੇ ਕਿਨਾਰੇ ਪਹੁੰਚ ਰਹੇ ਹਨ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਪਿਛਲੇ ਕਈ ਦਿਨਾਂ ਤੋਂ ਸਤਲੁਜ਼ ‘ਚ 10 ਹਜ਼ਾਰ ਕਿਊਸਕ ਤੋਂ ਘੱਟ ਪਾਣੀ ਵਹਿ ਰਿਹਾ ਸੀ। ਬੀਤੇ ਦਿਨ ਤੋਂ ਲਗਾਤਾਰ ਪਾਣੀ ਵੱਧ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਪਾਣੀ ਕਿਨਾਰੇ ‘ਤੇ ਲਗਾਏ ਗਏ ਮਿੱਟੀ ਦੇ ਬੋਰਿਆਂ ਤੋਂ ਕਾਫੀ ਪਿੱਛੇ ਚਲਾ ਗਿਆ ਸੀ ਤੇ ਹੁਣ ਇੱਕ ਵਾਰ ਫਿਰ ਪਾਣੀ ਦਾ ਪੱਧਰ ਵੱਧ ਗਿਆ ਹੈ।

ਪਾਣੀ ਅਸਥਾਈ ਤੌਰ ‘ਤੇ ਮਜ਼ਬੂਤ ਕੀਤੇ ਗਏ ਬੰਨ੍ਹਾਂ ਤੱਕ ਪਹੁੰਚ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਪਾਣੀ ਬੋਰਿਆਂ ਦੇ ਉੱਪਰ ਤੱਕ ਪਹੁੰਚ ਗਿਆ ਹੈ ਤੇ ਕਈ ਥਾਂਵਾਂ ‘ਤੇ ਕਟਾਅ ਵੀ ਸ਼ੁਰੂ ਹੋ ਗਿਆ ਹੈ।

ਪ੍ਰਸ਼ਾਸਨ ਨੇ ਟੀਮਾਂ ਕੀਤੀਆਂ ਤੈਨਾਤ

ਪਹਾੜਾਂ ਤੇ ਪੰਜਾਬ ‘ਚ ਹੋ ਰਹੀ ਲਗਾਤਾਰ ਬਾਰਿਸ਼ ਦੇ ਚੱਲਦਿਆਂ ਭਾਖੜਾ ਬਿਆਸ ਮਨੇਜਮੈਂਟ ਬੋਰਡ ਨੇ ਭਾਖੜਾ ਡੈਮ ਤੋਂ 40 ਹਜ਼ਾਰ ਕਿਊਸਕ ਦੇ ਕਰੀਬ ਪਾਣੀ ਛੱਡਿਆ ਸੀ। ਸਤਲੁਜ ‘ਚ ਪਾਣੀ ਵੱਧਣ ‘ਤੇ ਖ਼ਤਰਾ ਇੱਕ ਵਾਰ ਫਿਰ ਵੱਧ ਗਿਆ ਹੈ। ਅਜਿਹੇ ‘ਚ ਕਈ ਸੰਵੇਦਨਸ਼ੀਲ ਇਲਾਕਿਆਂ ‘ਚ ਪ੍ਰਸ਼ਾਸਨ ਨੇ ਟੀਮਾਂ ਤੈਨਾਤ ਕਰ ਦਿੱਤੀਆਂ ਹਨ।

ਐਸਡੀਐਮ ਲੁਧਿਆਣਾ ਈਸਟ ਜਸਲੀਨ ਭੁੱਲਰ ਨੇ ਦੱਸਿਆ ਕਿ ਸਤਲੁਜ ‘ਚ ਜਿੱਥੇ-ਜਿੱਥੇ ਬੰਨ੍ਹ ਕਮਜ਼ੋਰ ਹੋਏ ਹਨ ਜਾਂ ਬੰਨ੍ਹ ਨੇੜਿਓਂ ਪਾਣੀ ਵਹਿ ਰਿਹਾ ਹੈ, ਉੱਥੇ ਟੀਮਾਂ ਤੈਨਾਤ ਕੀਤੀਆਂ ਗਈਆਂ ਤੇ ਉਨ੍ਹਾਂ ਤੋਂ ਲਗਾਤਾਰ ਸਥਿਤੀ ਦੀ ਰਿਪੋਰਟ ਲਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News