Tarn Taran By Election 2025: ਤਰਨਤਾਰਨ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ, ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ
Tarn Taran By Election 2025: ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਧਾਨ ਸਭਾ ਹਲਕੇ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ ਦਾ ਐਲਾਨ 14 ਨਵੰਬਰ ਨੂੰ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ […]
By :
Amritpal Singh
Updated On: 06 Oct 2025 16:41:PM
Tarn Taran By Election 2025: ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਧਾਨ ਸਭਾ ਹਲਕੇ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ ਦਾ ਐਲਾਨ 14 ਨਵੰਬਰ ਨੂੰ ਕਰ ਦਿੱਤਾ ਜਾਵੇਗਾ।
ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਮਗਰੋਂ ਖ਼ਾਲੀ ਹੋ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਅਤੇ ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ