Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ ਉਲੰਘਣ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਰੱਖਿਆ ਸਕੱਤਰ ਦੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਸਰਕਾਰ ਕੋਲ ਮਾਮਲਾ ਉਠਾ ਕੇ ਇਸ ’ਤੇ ਰੋਕ ਲਗਾਉਣ ਲਈ ਆਖਿਆ ਹੈ। ਪੱਤਰ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਰੱਖਿਆ ਸਕੱਤਰ ਦੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਸਰਕਾਰ ਕੋਲ ਮਾਮਲਾ ਉਠਾ ਕੇ ਇਸ ’ਤੇ ਰੋਕ ਲਗਾਉਣ ਲਈ ਆਖਿਆ ਹੈ। ਪੱਤਰ ਵਿੱਚ ਲਿਖਿਆ ਗਿਆ ਕਿ ਇਸ ਫੈਸਲੇ ਨਾਲ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਨੂੰ ਸੱਟ ਵੱਜੀ ਹੈ, ਇਸ ਨੂੰ ਰੋਕਿਆ ਜਾਵੇ ਅਤੇ ਸਿੱਖਾਂ ਨੂੰ ਪਹਿਲਾਂ ਵਾਂਗ ਅਮਰੀਕਾ ਦੀ ਆਰਮੀ ਵਿਚ ਆਪਣੇ ਧਰਮ ਦਾ ਪਾਲਣ ਕਰਦਿਆਂ ਸੇਵਾਵਾਂ ਦੀ ਇਜਾਜ਼ਤ ਹੋਵੇ।

ਦਫ਼ਤਰ ਤੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਸਰਕਾਰ ਦੇ ਅਧਿਕਾਰੀ ਦਾ ਅਜਿਹਾ ਬਿਆਨ ਸਿੱਖਾਂ ਦੀਆਂ ਪ੍ਰੰਪਰਾਵਾਂ ਅਤੇ ਮੌਲਿਕ ਅਧਿਕਾਰਾਂ ਨੂੰ ਅੱਖੋ-ਪਰੋਖੇ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਆਪਣੀ ਕਾਬਲੀਅਤ ਨਾਲ ਜਿਥੇ ਪੂਰੀ ਦੁਨੀਆਂ ਵਿਚ ਚੰਗੇ ਮੁਕਾਮ ਹਾਸਲ ਕੀਤੇ ਹਨ, ਉਥੇ ਅਮਰੀਕਾ ਦੇ ਵਿਕਾਸ ਵਿੱਚ ਵੀ ਆਪਣਾ ਯੋਗਦਾਨ ਪਾਇਆ ਹੈ ਅਤੇ ਅਮਰੀਕਾ ਦੀਆਂ ਸੇਨਾਵਾਂ ਵਿਚ ਵੀ ਸਿੱਖ ਆਪਣੀ ਡਿਊਟੀ ਪੂਰੀ ਲਗਣ ਨਾਲ ਕਰ ਰਹੇ ਹਨ। ਅਜਿਹੇ ਵਿਚ ਫੌਜ ਦੀ ਡਿਊਟੀ ਦੌਰਾਨ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਫੈਸਲਾ ਤਰਕਸੰਗਤ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਵੱਲੋਂ ਆਪਣੇ ਕੇਸ ਨਾ ਕੱਟਣੇ ਆਪਣੇ ਗੁਰੂ ਸਾਹਿਬਾਨ ਅਤੇ ਧਰਮ ਪ੍ਰਤੀ ਵਚਨਬਧਤਾ ਹੈ ਅਤੇ ਅਮਰੀਕਾ ਦੇ ਰੱਖਿਆ ਮੰਤਰੀ ਵੱਲੋਂ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਕਾਨੂੰਨ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਲੋਕਤੰਤਰੀ ਦੇਸ਼ ਵਿਚ ਸਿੱਖ ਭਾਈਚਾਰੇ ਨਾਲ ਅਜਿਹਾ ਵਿਤਕਰਾ ਠੀਕ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਕਿ ਅਮਰੀਕਾ ਦੇ ਸਰਬਪੱਖੀ ਵਿਕਾਸ ਵਿਚ ਸਿੱਖਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਿੱਖਾਂ ਨੇ ਉਥੇ ਰਹਿੰਦਿਆਂ ਬੇਹੱਦ ਸਖ਼ਤ ਮਿਹਨਤ ਕਰਕੇ ਦੇਸ਼ ਦੀ ਖੁਸ਼ਹਾਲੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਰੀਤੀ ਰਿਵਾਜ ਦੁਨੀਆਂ ਦੇ ਕਿਸੇ ਹਿੱਸੇ ਵਿਚ ਵੀ ਜਾਣ-ਪਛਾਣ ਦੇ ਮੁਥਾਜ ਨਹੀਂ ਹਨ, ਕਿਉਂਕਿ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਆਪਣੀ ਪਛਾਣ ਸਥਾਪਤ ਕੀਤੀ ਹੋਈ ਹੈ।

ਅਮਰੀਕਾ ਦੇਸ਼ ਜਿਹੜਾ ਕਿ ਸਿੱਖਾਂ ਦੇ ਰਹਿਣ-ਸਹਿਣ, ਪਛਾਣ ਅਤੇ ਮਰਯਾਦਾ ਨੂੰ ਨੇੜਿਉਂ ਸਮਝਦਾ ਹੈ, ਉਥੇ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਸੱਟ ਮਾਰਨੀ ਠੀਕ ਨਹੀਂ ਹੈ। ਉਨ੍ਹਾਂ ਅਮਰੀਕਾ ਸਰਕਾਰ ਨੂੰ ਅਜਿਹਾ ਕੋਈ ਵੀ ਫੈਸਲਾ ਨਾ ਕਰਨ ਦੀ ਅਪੀਲ ਕਰਨ ਦੇ ਨਾਲ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਮਾਮਲਾ ਤੁਰੰਤ ਅਮਰੀਕਾ ਦੀ ਸਰਕਾਰ ਕੋਲ ਉਠਾ ਕੇ ਇਸ ਦਾ ਹੱਲ ਕਰਨ।

Read Latest News and Breaking News at Daily Post TV, Browse for more News

Ad
Ad

Punjab District News