Weather Update; ਪੰਜਾਬ ਦੇ ਤਾਪਮਾਨ ‘ਚ ਆਈ ਗਿਰਾਵਟ, 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ
Punjab Weather; ਸੋਮਵਾਰ ਨੂੰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਸੂਬੇ ਵਿੱਚ ਹੋਈ ਬਾਰਿਸ਼ ਕਾਰਨ ਪੰਜਾਬ ਦੇ ਤਾਪਮਾਨ ਵਿੱਚ 24 ਘੰਟਿਆਂ ਵਿੱਚ 8.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਿਸ ਤੋਂ ਬਾਅਦ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 9 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ […]
By :
Jaspreet Singh
Updated On: 07 Oct 2025 07:59:AM
Punjab Weather; ਸੋਮਵਾਰ ਨੂੰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਸੂਬੇ ਵਿੱਚ ਹੋਈ ਬਾਰਿਸ਼ ਕਾਰਨ ਪੰਜਾਬ ਦੇ ਤਾਪਮਾਨ ਵਿੱਚ 24 ਘੰਟਿਆਂ ਵਿੱਚ 8.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਿਸ ਤੋਂ ਬਾਅਦ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 9 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 28.1 ਡਿਗਰੀ ਦਰਜ ਕੀਤਾ ਗਿਆ।
ਅੱਜ (7 ਅਕਤੂਬਰ) ਪੰਜਾਬ ਦੇ 12 ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਤੋਂ ਇਲਾਵਾ ਇੱਥੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ।