Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

MLA ਰਾਣਾ ਗੁਰਜੀਤ ਸਿੰਘ ਦਾ ਕਿਸਾਨਾਂ ਲਈ ਐਲਾਨ, ਮੱਕੀ ਦੀ ਖਰੀਦ 2400 ਰੁਪਏ ਪ੍ਰਤੀ ਕੁਇੰਟਲ ਦੇ MSP ‘ਤੇ ਖਰੀਦ ਕਰਨ ਦਾ ਐਲਾਨ

Maize Procurement: ਰਾਣਾ ਗੁਰਜੀਤ ਸਿੰਘ ਨੇ ਕਿਹਾ, “ਮੈਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਮੱਕੀ ਦੀ ਖਰੀਦ ਕੱਟਾਈ ਸਮੇਂ ਯਕੀਨੀ ਬਣਾਈ ਜਾਵੇਗੀ। ਅੱਜ ਮੈਂ ਉਹ ਵਚਨ ਪੂਰਾ ਕਰਨ ਆਇਆ ਹਾਂ।” MLA Rana Gurjit Singh’s Announcement for Farmers: ਸੀਨੀਅਰ ਕਾਂਗਰਸ ਆਗੂ ਅਤੇ ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਪ੍ਰਤੀ ਆਪਣੀ ਵਚਨਬੱਧਤਾ ਬਾਰੇ ਜ਼ਿਕਰ ਕਰਦੇ ਹੋਏ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
MLA ਰਾਣਾ ਗੁਰਜੀਤ ਸਿੰਘ ਦਾ ਕਿਸਾਨਾਂ ਲਈ ਐਲਾਨ, ਮੱਕੀ ਦੀ ਖਰੀਦ 2400 ਰੁਪਏ ਪ੍ਰਤੀ ਕੁਇੰਟਲ ਦੇ MSP ‘ਤੇ ਖਰੀਦ ਕਰਨ ਦਾ ਐਲਾਨ
Congress Leader Rana Gurjeet

Maize Procurement: ਰਾਣਾ ਗੁਰਜੀਤ ਸਿੰਘ ਨੇ ਕਿਹਾ, “ਮੈਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਮੱਕੀ ਦੀ ਖਰੀਦ ਕੱਟਾਈ ਸਮੇਂ ਯਕੀਨੀ ਬਣਾਈ ਜਾਵੇਗੀ। ਅੱਜ ਮੈਂ ਉਹ ਵਚਨ ਪੂਰਾ ਕਰਨ ਆਇਆ ਹਾਂ।”

MLA Rana Gurjit Singh’s Announcement for Farmers: ਸੀਨੀਅਰ ਕਾਂਗਰਸ ਆਗੂ ਅਤੇ ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਪ੍ਰਤੀ ਆਪਣੀ ਵਚਨਬੱਧਤਾ ਬਾਰੇ ਜ਼ਿਕਰ ਕਰਦੇ ਹੋਏ ਇਲਾਕੇ ਵਿੱਚ ਮੱਕੀ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਰਸਾਤੀ ਮੱਕੀ ਦੀ ਖਰੀਦ ਉਸ ਵਾਅਦੇ ਅਨੁਸਾਰ ਸ਼ੁਰੂ ਕੀਤੀ ਜਾ ਰਹੀ ਹੈ ਜੋ ਇਸ ਸਾਲ ਦੇ ਸ਼ੁਰੂ ਵਿੱਚ ਮੱਕੀ ਦੀ ਬਿਜਾਈ ਸਮੇਂ ਕੀਤਾ ਗਿਆ ਸੀ, ਜਦੋਂ ਹਜ਼ਾਰਾਂ ਹੈਕਟੇਅਰ ਖੇਤਰ ਵਿੱਚ ਮੱਕੀ ਦੀ ਫਸਲ ਬੀਜੀ ਗਈ ਸੀ।

ਉਨ੍ਹਾਂ ਨੇ ਕਿਹਾ, “ਮੈਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਮੱਕੀ ਦੀ ਖਰੀਦ ਕੱਟਾਈ ਸਮੇਂ ਯਕੀਨੀ ਬਣਾਈ ਜਾਵੇਗੀ। ਅੱਜ ਮੈਂ ਉਹ ਵਚਨ ਪੂਰਾ ਕਰਨ ਆਇਆ ਹਾਂ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਵੱਲੋਂ ਬੀਜੀ ਹਰ ਇਕ ਦਾਣੇ ਦੀ ਖਰੀਦ ਕਰਾਂਗੇ ਅਤੇ ਇਹ ਖਰੀਦ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ (MSP) ₹2400 ਪ੍ਰਤੀ ਕੁਇੰਟਲ ‘ਤੇ ਕੀਤੀ ਜਾਵੇਗੀ।

ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਜੋ ਕਿਸਾਨਾਂ ਦੇ ਭਵਿੱਖ ਦੀ ਸੰਭਾਲ ਕਰੇ

ਸਵਾਲ ਦਾ ਜਵਾਬ ਦੇਂਦਿਆਂ , ਸੀਨੀਅਰ ਵਿਧਾਇਕ ਨੇ ਕਿਹਾ ਕਿ ਉਹ ਕਿਸਾਨਾਂ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਨਵੀਂ ਦਿਸ਼ਾ ਵੱਲ ਲਿਜਾਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਸਿਰਫ਼ ਅੱਜ ਦੇ ਕਿਸਾਨਾਂ ਦੀ ਹੀ ਨਹੀਂ, ਸਗੋਂ ਕਿਸਾਨਾਂ ਦੇ ਭਵਿੱਖ ਦੀ ਵੀ ਸੰਭਾਲ ਕਰੇ।

ਰਾਣਾ ਗੁਰਜੀਤ ਸਿੰਘ ਨੇ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੈਬਿਨਟ ਮੰਤਰੀ ਬਰਿੰਦਰ ਗੋਇਲ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵੇਲੇ ਸਿਰਫ਼ 50 ਤੋਂ 54 ਪ੍ਰਤੀਸ਼ਤ ਨਹਿਰੀ ਪਾਣੀ ਦੀ ਹੀ ਵਰਤੋਂ ਹੋ ਰਹੀ ਹੈ, ਜਦੋਂਕਿ ਇਸ ਦੀ ਸੰਭਾਵਨਾ 74 ਪ੍ਰਤੀਸ਼ਤ ਤੱਕ ਵਧਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ “ਮੈਂ ਮਾਨਸੂਨੀ ਮੱਕੀ ਦੀ ਖੇਤੀ ਦਾ ਪੱਖਪਾਤੀ ਹਾਂ, ਪਰ ਜੇ ਨਹਿਰੀ ਪਾਣੀ ਵਿਅਰਥ ਜਾ ਰਿਹਾ ਹੈ ਤਾਂ ਸਪ੍ਰਿੰਗ ਮੱਕੀ ਇਕ ਹੋਰ ਵੱਧ ਟਿਕਾਊ ਅਤੇ ਲਾਭਕਾਰੀ ਵਿਕਲਪ ਹੈ।

ਮੱਕੀ 2 ਤੋਂ 2.5 ਗੁਣਾ ਵੱਧ ਮੁਨਾਫ਼ਾ ਦਿੰਦੀ

ਉਨ੍ਹਾਂ ਨੇ ਮੱਕੀ ਦੇ ਆਰਥਿਕ ਲਾਭ ਬਾਰੇ ਕਿਹਾ, “ਮੱਕੀ ਕਿਸਾਨਾਂ ਨੂੰ ਕਣਕ ਨਾਲੋਂ 2 ਤੋਂ 2.5 ਗੁਣਾ ਵੱਧ ਮੁਨਾਫ਼ਾ ਦਿੰਦੀ ਹੈ। ਰਾਣਾ ਗੁਰਜੀਤ ਨੇ ਕਿਹਾ ਕਿ ਮੈਂ ਲਗਾਤਾਰ ਇਹ ਮਸਲਾ ਉਠਾ ਰਿਹਾ ਹਾਂ ਕਿ ਨਹਿਰੀ ਪਾਣੀ, ਜੋ ਇਸ ਤਰ੍ਹਾਂ ਦੀਆਂ ਫਸਲਾਂ ਲਈ ਵਰਤਿਆ ਜਾ ਸਕਦਾ ਹੈ, ਉਸਦਾ ਪੂਰਾ ਲਾਭ ਨਹੀਂ ਲਿਆ ਜਾ ਰਿਹਾ।”

ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਝੋਨੇ ਦੀ ਘੱਟਦੀ ਪੈਦਾਵਾਰ ‘ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ, “ਇਸ ਸੀਜ਼ਨ ਵਿੱਚ ਘੱਟੋ-ਘੱਟ 25 ਪ੍ਰਤੀਸ਼ਤ ਝੋਨਾ ਹਲਦੀ ਰੋਗ ਬਿਮਾਰੀ ਨਾਲ ਪ੍ਰਭਾਵਿਤ ਹੋਇਆ ਹੈ, ਜਿਸ ਦਾ ਕਿਸਾਨਾਂ ਨੂੰ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਫਸਲੀ ਪੈਟਰਨ ‘ਤੇ ਮੁੜ ਸੋਚਣ ਦੀ ਲੋੜ ਹੈ।” ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਹ ਮਾਮਲਾ ਵਿਧਾਨ ਸਭਾ ਵਿੱਚ ਚੁਕਿਆ ਹੈ ਅਤੇ ਉਮੀਦ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਸਹਾਇਤਾ ਲਈ ਜ਼ਰੂਰੀ ਕਦਮ ਚੁੱਕੇਗੀ।

ਤੇਜ਼ੀ ਨਾਲ ਘਟ ਰਹੇ ਜ਼ਮੀਨੀ ਪਾਣੀ ਦਾ ਪੱਧਰ

ਉਨ੍ਹਾਂ ਪੰਜਾਬ ਵਿੱਚ ਤੇਜ਼ੀ ਨਾਲ ਘਟ ਰਹੇ ਜ਼ਮੀਨੀ ਪਾਣੀ ਦੇ ਪੱਧਰ ਵੱਲ ਧਿਆਨ ਦਿਵਾਉਂਦੇ ਹੋਏ ਇਸ ਵੱਲ ਤੁਰੰਤ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ “ਕੇਂਦਰੀ ਜ਼ਮੀਨੀ ਪਾਣੀ ਬੋਰਡ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਜ਼ਮੀਨੀ ਪਾਣੀ ਦਾ ਰੀਚਾਰਜ ਨਹੀਂ ਕੀਤਾ ਗਿਆ ਤਾਂ ਅਗਲੇ 25 ਸਾਲਾਂ ਵਿੱਚ ਪੰਜਾਬ ਰੇਗਿਸਤਾਨ ਬਣ ਸਕਦਾ ਹੈ, ਕੁਝ ਇਲਾਕਿਆਂ ਵਿੱਚ ਪਾਣੀ ਦੀ 500 ਫੁੱਟ ਤਕ ਹੇਠਾਂ ਜਾ ਚੁੱਕਾ ਹੈ।

ਰਾਣਾ ਗੁਰਜੀਤ ਸਿੰਘ ਨੇ ਸੁਝਾਅ ਦਿੱਤਾ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਕੈਚਮੈਂਟ ਇਲਾਕਿਆਂ ਤੋਂ ਆਉਣ ਵਾਲੇ ਵੱਧ ਪਾਣੀ ਨੂੰ ਜ਼ਮੀਨੀ ਪਾਣੀ ਰੀਚਾਰਜ ਲਈ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ, “ਹੜਾਂ ਦਾ ਪਾਣੀ ਇੱਕ ਕੀਮਤੀ ਸਾਧਨ ਵਜੋਂ ਵੇਖਿਆ ਜਾਣਾ ਚਾਹੀਦਾ ਹੈ। ਮਾਨਸੂਨ ਦੌਰਾਨ ਇਨ੍ਹਾਂ ਇਲਾਕਿਆਂ ਤੋਂ ਡੈਮਾਂ ਵਿੱਚ ਵਹਿਣ ਵਾਲੇ ਵਾਧੂ ਪਾਣੀ ਨੂੰ ਸਾਡੇ ਜ਼ਮੀਨੀ ਪਾਣੀ ਦੇ ਭੰਡਾਰਾਂ ਨੂੰ ਭਰਨ ਲਈ ਵਰਤਣਾ ਚਾਹੀਦਾ ਹੈ।”

ਪੰਜਾਬ ਨੂੰ ਭਵਿੱਖ ਦੀਆਂ ਮੌਸਮੀ ਤਬਦੀਲੀਆਂ ਕਾਰਨ ਆਉਣ ਵਾਲੀਆਂ ਆਫ਼ਤਾਂ ਲਈ ਤਿਆਰ ਰਹਿਣਾ ਚਾਹੀਦਾ

ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਦੇਸ਼ ਅਤੇ ਵਿਦੇਸ਼ ਦੇ ਅਗੂ ਵਿਗਿਆਨੀਆਂ ਦੀ ਇੱਕ ਮਾਹਰ ਕਮੇਟੀ ਬਣਾਈ ਜਾਵੇ ਜੋ ਸੈਟੇਲਾਈਟ ਮੈਪਿੰਗ ਅਤੇ ਹੜਾਂ ਪੈਟਰਨ ਦਾ ਵਿਸ਼ਲੇਸ਼ਣ ਕਰੇ। ਉਨ੍ਹਾਂ ਕਿਹਾ ਕਿ “ਸਾਨੂੰ ਇਹ ਜਾਣਨ ਦੀ ਲੋੜ ਹੈ ਕਿ ਕਿੰਨਾ ਪਾਣੀ ਕਿਹੜੇ ਖੇਤਰ ਤੋਂ ਆ ਰਿਹਾ ਹੈ, ਕਿਹੜਾ ਇਲਾਕਾ ਪ੍ਰਭਾਵਿਤ ਹੋਇਆ ਹੈ ਅਤੇ ਇਸਦਾ ਪ੍ਰਬੰਧ ਤੇ ਨਿਯਮਨ ਕਿਵੇਂ ਕਰਨਾ ਹੈ। ਕਮੇਟੀ ਨੂੰ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਸਹੀ ਸਮੇਂ ‘ਤੇ ਸੁਧਾਰਾਤਮਕ ਕਦਮ ਚੁੱਕ ਸਕੀਏ।

2019, 2023 ਅਤੇ ਹੁਣ 2025 ਵਿੱਚ ਹੋਈਆਂ ਲਗਾਤਾਰ ਹੜਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਭਵਿੱਖ ਦੀਆਂ ਮੌਸਮੀ ਤਬਦੀਲੀਆਂ ਕਾਰਨ ਆਉਣ ਵਾਲੀਆਂ ਆਫ਼ਤਾਂ ਲਈ ਤਿਆਰ ਰਹਿਣਾ ਚਾਹੀਦਾ ਹੈ।

ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਾਲ ਦੇ ਹੜਾਂ ਨੇ ਸਾਬਤ ਕਰ ਦਿੱਤਾ ਹੈ ਕਿ ਸਾਨੂੰ ਇੱਕ ਮਜ਼ਬੂਤ ਪ੍ਰਣਾਲੀ ਦੀ ਲੋੜ ਹੈ। ਚਾਹੇ ਉਹ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡਣ ਦਾ ਮਾਮਲਾ ਹੋਵੇ ਜਾਂ ਕੈਚਮੈਂਟ ਇਲਾਕਿਆਂ ਵਿੱਚ ਖੁੱਡਾਂ ਤੋਂ ਅਚਾਨਕ ਪਾਣੀ ਆਉਣ ਦਾ — ਇਸ ਸਭ ਲਈ ਇੱਕ ਸੁਚਿੰਤਤ ਮਕੈਨਿਜ਼ਮ ਹੋਣਾ ਲਾਜ਼ਮੀ ਹੈ।

ਕਪੂਰਥਲਾ ਦੇ ਵਿਧਾਇਕ ਨੇ ਦੁਹਰਾਇਆ ਕਿ ਪੰਜਾਬ ਦੀ ਖੇਤੀਬਾੜੀ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਇੱਕ ਸਰਗਰਮ ਅਤੇ ਵਿਗਿਆਨਕ ਪਹੁੰਚ ਬਹੁਤ ਜ਼ਰੂਰੀ ਹੈ। “ਇਹ ਸਾਡਾ ਕਰਤਵ ਹੈ — ਆਪਣੇ ਕਿਸਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ।

Read Latest News and Breaking News at Daily Post TV, Browse for more News

Ad
Ad

Punjab District News