ਮੋਹਾਲੀ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ‘ਤੇ ਕੱਸਿਆ ਸ਼ਿਕੰਜਾ – 11 ਐਫ.ਆਈ.ਆਰ ਦਰਜ

Punjab News: ਅਣਅਧਿਕਾਰਤ ਇਮੀਗ੍ਰੇਸ਼ਨ ਗਤੀਵਿਧੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਮੋਹਾਲੀ ਪੁਲਿਸ ਨੇ ਜ਼ਿਲ੍ਹੇ ਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਅਤੇ ਬਿਨਾਂ ਲਾਇਸੈਂਸਾਂ ਤੋਂ ਕੰਮ ਕਰਨ ਵਾਲੀਆਂ ਇਮੀਗ੍ਰੇਸ਼ਨ ਏਜੰਸੀਆਂ ਵਿਰੁੱਧ 11 ਐਫ.ਆਈ.ਆਰ ਦਰਜ ਕੀਤੀਆਂ ਹਨ। ਜਾਣਕਾਰੀ ਸਾਂਝੀ ਕਰਦੇ ਹੋਏ, ਐਸ.ਐਸ.ਪੀ ਮੋਹਾਲੀ ਹਰਮਨਦੀਪ ਸਿੰਘ ਹਾਂਸ, ਨੇ ਦੱਸਿਆ ਕਿ ਇਹ ਕਾਰਵਾਈ ਡੀ.ਐਸ.ਪੀ (ਜਾਂਚ) ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ […]
Amritpal Singh
By : Updated On: 08 Oct 2025 11:17:AM
ਮੋਹਾਲੀ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ‘ਤੇ ਕੱਸਿਆ ਸ਼ਿਕੰਜਾ – 11 ਐਫ.ਆਈ.ਆਰ ਦਰਜ

Punjab News: ਅਣਅਧਿਕਾਰਤ ਇਮੀਗ੍ਰੇਸ਼ਨ ਗਤੀਵਿਧੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਮੋਹਾਲੀ ਪੁਲਿਸ ਨੇ ਜ਼ਿਲ੍ਹੇ ਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਅਤੇ ਬਿਨਾਂ ਲਾਇਸੈਂਸਾਂ ਤੋਂ ਕੰਮ ਕਰਨ ਵਾਲੀਆਂ ਇਮੀਗ੍ਰੇਸ਼ਨ ਏਜੰਸੀਆਂ ਵਿਰੁੱਧ 11 ਐਫ.ਆਈ.ਆਰ ਦਰਜ ਕੀਤੀਆਂ ਹਨ।

ਜਾਣਕਾਰੀ ਸਾਂਝੀ ਕਰਦੇ ਹੋਏ, ਐਸ.ਐਸ.ਪੀ ਮੋਹਾਲੀ ਹਰਮਨਦੀਪ ਸਿੰਘ ਹਾਂਸ, ਨੇ ਦੱਸਿਆ ਕਿ ਇਹ ਕਾਰਵਾਈ ਡੀ.ਐਸ.ਪੀ (ਜਾਂਚ) ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਅਤੇ ਜ਼ਿਲ੍ਹਾ ਪੁਲਿਸ ਦੇ ਮਾਨਵ ਤਸਕਰੀ ਵਿਰੋਧੀ ਯੂਨਿਟ ਦੇ ਇੰਚਾਰਜ ਇੰਸਪੈਕਟਰ ਜਸਕਮਲ ਸਿੰਘ ਸੇਖੋਂ ਦੀ ਅਗਵਾਈ ਹੇਠ ਕੀਤੀ ਗਈ ਹੈ।

ਇਸ ਕਾਰਵਾਈ ਦੇ ਨਤੀਜੇ ਵਜੋਂ, ਅਜਿਹੇ ਏਜੰਟਾਂ/ਏਜੰਸੀਆਂ ਵਿਰੁੱਧ 11
ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਜੋ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਧੋਖਾ ਦੇ ਰਹੇ ਸਨ। ਐਸ.ਐਸ.ਪੀ ਮੋਹਾਲੀ ਨੇ ਅੱਗੇ ਦੱਸਿਆ ਕਿ ਹਾਲ ਹੀ ਦੀ ਜਾਂਚ ਦੌਰਾਨ, ਮੋਹਾਲੀ ਵਿੱਚ ਵੈਲਿਡ ਲਾਇਸੈਂਸਾਂ ਤੋਂ ਬਿਨਾਂ ਕੰਮ ਕਰਨ ਵਾਲੇ ਕਈ ਅਣਅਧਿਕਾਰਤ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਸੰਸਥਾਵਾਂ ਦੇ ਨਾਮ ਸਾਹਮਣੇ ਆਏ ਹਨ। ਇਹਨ੍ਹਾਂ ਸੰਸਥਾਵਾਂ ਖ਼ਿਲਾਫ਼ ਬੀ.ਐਨ.ਐਸ ਦੀਆਂ ਵੱਖ-ਵੱਖ ਧਾਰਾਵਾਂ 316(2), 318(4), 61(2) ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਕੁੱਲ ਸਾਹਮਣੇ ਆਈ ਧੋਖਾਧੜੀ ਲਗਭਗ 1.15 ਕਰੋੜ ਰੁਪਏ ਦੀ ਹੈ, ਜਿਸ ਵਿੱਚ ਕਈ ਭੋਲੇ ਭਾਲੇ ਨਾਗਰਿਕਾਂ ਅਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨਾਲ ਧੋਖਾਧੜੀ ਸ਼ਾਮਲ ਹੈ।

Read Latest News and Breaking News at Daily Post TV, Browse for more News

Ad
Ad