ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ‘ਚ ਹੋਇਆ ਵਾਧਾ, ਪਿੰਡ ਵਧਾਈ ਤੋਂ 15 ਪਰਿਵਾਰ ਪਾਰਟੀ ‘ਚ ਹੋਏ ਸ਼ਾਮਲ, ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਰਵਾਈ ਸ਼ਮੂਲੀਅਤ

Sri Mukatsar Sahib: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਇਨ੍ਹਾਂ ਪਰਿਵਾਰਾਂ ਦਾ ਹਾਰ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।
Families Joined Shiromani Akali Dal: ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡੀ ਮਜ਼ਬੂਤੀ ਮਿਲੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵਧਾਈ ਤੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਇਹ ਪਰਿਵਾਰ ਪਹਿਲਾਂ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋੋਏ ਸੀ, ਪਰ ਹੁਣ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੁਰਾਣੇ ਕੰਮਾਂ ਨੂੰ ਦੇਖਦਿਆਂ ਸ਼ਮੂਲੀਅਤ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਇਨ੍ਹਾਂ ਪਰਿਵਾਰਾਂ ਦਾ ਹਾਰ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਹਨੀ ਫੱਤਣਵਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੁਰਾਣੀਆਂ ਸਰਕਾਰਾਂ ਦੇ ਵਿਕਾਸਕਾਰੀ ਕੰਮਾਂ ਨੂੰ ਦੇਖਦਿਆਂ ਅੱਜ ਲੋਕ ਮੁੜ ਅਕਾਲੀ ਦਲ ਵੱਲ ਆ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਧਾਈ ਵਰਗੇ ਅਹਿਮ ਨਗਰ ਤੋਂ ਲੋਕਾਂ ਦਾ ਵਿਸ਼ਵਾਸ ਜੁੜਨਾ ਪਾਰਟੀ ਲਈ ਮਾਣ ਦੀ ਗੱਲ ਹੈ। ਹਨੀ ਫੱਤਣਵਾਲਾ ਨੇ ਦੱਸਿਆ ਕਿ ਇਹ ਪਰਿਵਾਰ ਪਹਿਲਾਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨਾਲ ਜੁੜੇ ਹੋਏ ਸਨ, ਪਰ ਅੱਜ ਉਹਨਾਂ ਨੇ ਸਾਰੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਥਾਮ ਲਿਆ ਹੈ।
ਉਨ੍ਹਾਂ ਕਿਹਾ ਕਿ ਲੋਕ ਹੁਣ ਸਮਝ ਗਏ ਹਨ ਕਿ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰਾਂ ਨੇ ਝੂਠੇ ਵਾਅਦੇ ਕਰਕੇ ਜਨਤਾ ਨੂੰ ਗੁੰਮਰਾਹ ਕੀਤਾ ਹੈ। ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਦਾਅਵਾ ਕੀਤਾ ਕਿ 2027 ਦੇ ਚੋਣਾਂ ਵਿੱਚ ਪੰਜਾਬ ਦੇ ਲੋਕ ਮਨ ਬਣਾ ਚੁੱਕੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਸ਼ਮੂਲੀਅਤ ਸਮਾਗਮ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ ਅਤੇ ਉਹਨਾਂ ਨੇ ਪਿੰਡ ਵਧਾਈ ਦੀ ਸਾਰੀ ਸੰਗਤ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬੜੇ ਸੂਝਬੂਝ ਵਾਲੇ ਫ਼ੈਸਲੇ ਨਾਲ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।