ਕੈਨੇਡਾ ਤੋਂ ਵਾਪਸੀ ਦੇ ਦੋ ਮਹੀਨੇ ਬਾਅਦ ਨੌਜਵਾਨ ਦੀ ਰੇਲ ਹਾਦਸੇ ‘ਚ ਮੌਤ

Punjab News: ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਨੌਜਵਾਨ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਭਾਰਤ ਵਾਪਸ ਆਇਆ ਸੀ।
ਮ੍ਰਿਤਕ ਦੀ ਪਛਾਣ
ਮ੍ਰਿਤਕ ਦੀ ਪਛਾਣ ਕਰਨ ਕੁਮਾਰ ਪੁੱਤਰ ਅਸ਼ੋਕ ਸੇਠੀ ਵਾਸੀ ਬਸਤੀ ਬਾਵਾ ਖੇਲ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਏਐਸਆਈ ਪਰਮਜੀਤ ਸਿੰਘ ਅਨੁਸਾਰ ਕਰਨ ਕੁਮਾਰ ਦੀ ਮੌਤ ਡੀਐਮਯੂ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਹੋਈ।
ਕਰਨ ਕੁਮਾਰ ਚਾਰ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ, ਪਰ ਕਿਸੇ ਕਾਰਨ ਕਰਕੇ ਉਹ ਦੋ ਮਹੀਨੇ ਪਹਿਲਾਂ ਵਾਪਸ ਆਇਆ ਸੀ। ਪਰਿਵਾਰ ਨੇ ਦੱਸਿਆ ਕਿ ਉਹ ਦੇਰ ਰਾਤ ਸੈਰ ਲਈ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਆਇਆ। ਲੰਬੀ ਭਾਲ ਤੋਂ ਬਾਅਦ ਉਸਦੀ ਲਾਸ਼ ਡੀਏਵੀ ਰੇਲਵੇ ਲਾਈਨ ‘ਤੇ ਮਿਲੀ।
ਪੁਲਿਸ ਨੇ ਕੀ ਕਿਹਾ?
ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਤਹਿਤ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਫਿਲਹਾਲ, ਮਾਮਲਾ ਖੁਦਕੁਸ਼ੀ ਹੈ ਜਾਂ ਹਾਦਸਾ – ਪੁਲਿਸ ਜਾਂਚ ਕਰ ਰਹੀ ਹੈ।