Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ, ਜਬਰ-ਜਨਾਹ ਕੇਸ ‘ਚ ਚੱਲ ਰਿਹਾ ਫ਼ਰਾਰ

ਜਬਰ ਜਨਾਹ ਦਾ ਕੇਸ ਦਰਜ ਹੋਣ ਤੋਂ ਬਾਅਦ ਇੱਕ ਮਹੀਨੇ ਤੋਂ ਫ਼ਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਗਾਊਂ ਜ਼ਮਾਨਤ ‘ਤੇ ਅੱਜ ਫਿਰ ਤੋਂ ਪਟਿਆਲਾ ਜ਼ਿਲ੍ਹਾਂ ਅਦਾਲਤ ‘ਚ ਸੁਣਵਾਈ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਆ ਸਕਦਾ ਹੈ। ਪਿਛਲੇ ਸੁਣਵਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ, ਜਬਰ-ਜਨਾਹ ਕੇਸ ‘ਚ ਚੱਲ ਰਿਹਾ ਫ਼ਰਾਰ

ਜਬਰ ਜਨਾਹ ਦਾ ਕੇਸ ਦਰਜ ਹੋਣ ਤੋਂ ਬਾਅਦ ਇੱਕ ਮਹੀਨੇ ਤੋਂ ਫ਼ਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਗਾਊਂ ਜ਼ਮਾਨਤ ‘ਤੇ ਅੱਜ ਫਿਰ ਤੋਂ ਪਟਿਆਲਾ ਜ਼ਿਲ੍ਹਾਂ ਅਦਾਲਤ ‘ਚ ਸੁਣਵਾਈ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਆ ਸਕਦਾ ਹੈ। ਪਿਛਲੇ ਸੁਣਵਾਈ ਦੌਰਾਨ ਲੰਬੀ ਬਹਿਸ ਚੱਲੀ ਸੀ। ਵਿਧਾਇਕ ਦੇ ਵਕੀਲਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਝੂਠੇ ਕੇਸ ‘ਚ ਫਸਾਇਆ ਜਾ ਰਿਹਾ ਹੈ।

ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਦਰਜ ਹੋਇਆ ਕੇਸ
ਪਠਾਣਮਾਜਰਾ ਨੇ ਆਪਣੀ ਪਟੀਸ਼ਨ ‘ਚ ਦੋ ਮੁੱਖ ਦਲੀਲਾਂ ਦਿੱਤੀਆਂ। ਪਹਿਲਾ, ਉਨ੍ਹਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਖਿਲਾਫ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਸੀ। ਦੂਜਾ, ਉਨ੍ਹਾਂ ਨੇ ਦਲੀਲ ਦਿੱਤੀ ਕਿ ਜਿਸ ਸ਼ਿਕਾਇਤ ਦੇ ਆਧਾਰ ਤੇ ਕੇਸ ਦਾਇਰ ਕੀਤਾ ਗਿਆ ਸੀ, ਉਹ ਲੰਬੇ ਸਮੇਂ ਤੋਂ ਲੰਬਿਤ ਸੀ। ਹਾਲਾਂਕਿ, ਸਰਕਾਰੀ ਵਕੀਲ ਨੇ ਕਿਹਾ ਕਿ ਕਾਰਵਾਈ ਸਥਾਪਿਤ ਨਿਯਮਾਂ ਅਨੁਸਾਰ ਕੀਤੀ ਗਈ ਸੀ ਤੇ ਕਿਸੇ ਨੂੰ ਵੀ ਪਰੇਸ਼ਾਨ ਨਹੀਂ ਕੀਤਾ ਗਿਆ ਸੀ।

ਮਹਿਲਾ ਨੂੰ ਥੋਖਾ ਦੇਣ ਤੇ ਠੱਗੀ ਦਾ ਇਲਜ਼ਾਮ
ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ‘ਚ 3 ਸਤੰਬਰ ਨੂੰ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਇਲਜ਼ਾਮ ਹੈ ਕਿ ਉਸ ਨੇ ਇੱਕ ਔਰਤ ਨੂੰ ਤਲਾਕਸ਼ੁਦਾ ਦੱਸ ਕੇ ਤੇ ਸਰਕਾਰੀ ਨੌਕਰੀ ਤੇ ਹੋਰ ਯੋਜਨਾਵਾਂ ਦਾ ਵਾਅਦਾ ਕਰਕੇ ਲੱਖਾਂ ਰੁਪਏ ਦੀ ਫਿਰੌਤੀ ਲੈ ਕੇ ਧੋਖਾ ਦਿੱਤਾ।

ਔਰਤ ਨੇ ਕਿਹਾ ਕਿ 2013 ‘ਚ ਫੇਸਬੁੱਕ ਤੇ ਮਿਲਣ ਤੋਂ ਬਾਅਦ, ਉਨ੍ਹਾਂ ਦਾ ਵਿਆਹ 2021 ‘ਚ ਇੱਕ ਗੁਰਦੁਆਰੇ ‘ਚ ਹੋਇਆ ਸੀ, ਪਰ ਸੱਚਾਈ ਉਦੋਂ ਸਾਹਮਣੇ ਆਈ ਜਦੋਂ ਪਹਿਲੀ ਪਤਨੀ ਦਾ ਨਾਮ 2022 ਦੇ ਚੋਣ ਹਲਫ਼ਨਾਮੇ ‘ਚ ਆਇਆ। ਔਰਤ ਨੇ ਸਰੀਰਕ ਸ਼ੋਸ਼ਣ, ਧਮਕੀਆਂ ਤੇ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਲਗਾਏ।

ਕਰਨਾਲ ‘ਚ ਗ੍ਰਿਫ਼ਤਾਰੀ ਦੀ ਕੋਸ਼ਿਸ਼, ਵਿਧਾਇਕ ਫਰਾਰ
ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਹਰਮੀਤ ਸਿੰਘ ਪਠਾਣਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ ਤੇ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਆ ਰਹੀ ਸੀ। ਇਲਜ਼ਾਮ ਹੈ ਕਿ ਇਸ ਦੌਰਾਨ ਪਠਾਣਮਾਜਰਾ ਦੇ ਸਾਥੀਆਂ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਫਾਇਰਿੰਗ ਕੀਤੀ ਗਈ ਤੇ ਉਨ੍ਹਾਂ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

ਇਸ ਤੋਂ ਬਾਅਦ ਪਠਾਣਮਾਜਰਾ ਤੇ ਉਨ੍ਹਾਂ ਦੇ ਸਾਥੀ ਸਕਾਰਪੀਓ ਤੇ ਇੱਕ ਫਾਰਚੂਨਰ ਕਾਰ ਚ ਫ਼ਰਾਰ ਹੋ ਗਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਫਾਰਚੂਨਰ ਕਾਰ ਨੂੰ ਫੜ੍ਹ ਲਿਆ, ਜਦਕਿ ਸਕਾਰਪਿਓ ਕਾਰ ‘ਚ ਪਠਾਣਮਾਜਰਾ ਫ਼ਰਾਰ ਹੋਣ ‘ਚ ਕਾਮਯਾਬ ਰਿਹਾ।

Read Latest News and Breaking News at Daily Post TV, Browse for more News

Ad
Ad

Punjab District News