3381 ETT ਅਧਿਆਪਕਾਂ ਦੀ ਭਰਤੀ ਜਲਦੀ ਮੁਕੰਮਲ, ਨਿਯੁਕਤੀ ਪੱਤਰ ਵੀ ਹੋਣਗੇ ਜਾਰੀ – ਸਿੱਖਿਆ ਵਿਭਾਗ ਦੀ ਸਮੀਖਿਆ ਮੀਟਿੰਗ
Recruitment of 3381 ETT teachers – ਸੂਬੇ ‘ਚ 3381 ETT ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਹੋਣ ਜਾ ਰਹੀ ਹੈ। ਇਸ ਸੰਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ‘ਚ ਇਨ੍ਹਾਂ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ।
ਸੱਤਾ ਵਿਚ ਆਉਣ ਦੇ 35 ਮਹੀਨਿਆਂ ‘ਚ 50,892 ਨੌਜਵਾਨਾਂ ਨੂੰ ਨੌਕਰੀਆਂ
ਸੂਬੇ ਦੀ ਇਤਿਹਾਸ ‘ਚ ਪਹਿਲੀ ਵਾਰ ਕਿਸੇ ਸਰਕਾਰ ਨੇ ਕੇਵਲ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਨ੍ਹਾਂ ਵਿੱਚੋਂ 11,000 ਤੋਂ ਵੱਧ ਨੌਕਰੀਆਂ ਸਿੱਖਿਆ ਵਿਭਾਗ ‘ਚ ਹੀ ਦਿੱਤੀਆਂ ਗਈਆਂ ਹਨ, ਜਿਸ ਨਾਲ ਸਰਕਾਰ ਦੀ ਸਿੱਖਿਆ ਪ੍ਰਤੀ ਗੰਭੀਰਤਾ ਅਤੇ ਤਰਜੀਹ ਦਾ ਪਤਾ ਲਗਦਾ ਹੈ।
“ਯੋਗਤਾ ਅਨੁਸਾਰ ਰੁਜ਼ਗਾਰ, ਪੰਜਾਬੀਆਂ ਦੇ ਸਭ ਮਸਲੇ ਹੱਲ ਹੋਣਗੇ”
ਸਰਕਾਰ ਨੇ ਵਿਸ਼ਵਾਸ ਦਵਾਇਆ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਜਾਰੀ ਰਹੇਗੀ। ਸਿੱਖਿਆ ਅਤੇ ਰੁਜ਼ਗਾਰ ਸਰਕਾਰ ਦੀ ਮੁੱਖ ਤਰਜੀਹ ਹਨ, ਤਾਂਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਮਿਲ ਸਕੇ।