ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, 8 ਦਵਾਈਆਂ ਦੇ ਇਸਤੇਮਾਲ ਅਤੇ ਖਰੀਦ ‘ਤੇ ਰੋਕ
ਪੰਜਾਬ ਸਰਕਾਰ ਵੱਲੋਂ ਬੈਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਅੱਠ ਦਵਾਈਆਂ ਦੀ ਵਰਤੋਂ ਅਤੇ ਖਰੀਦ ‘ਤੇ ਪਾਬੰਦੀ ਲਗਾਈ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਵੱਲੋਂ ਇਹ ਹੁਕਮ ਜਾਰੀ ਕੀਤਾ ਹੈ।ਇਹ ਫੈਸਲਾ ਮਰੀਜ਼ਾਂ ਨੂੰ ਦਵਾਈਆਂ ਦੇਣ ਤੋਂ ਬਾਅਦ ਐਡਵਰਸ ਰਿਐਕਸ਼ ਸਾਹਮਣੇ ਆਉਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ […]
By :
Amritpal Singh
Updated On: 12 Oct 2025 13:49:PM
ਪੰਜਾਬ ਸਰਕਾਰ ਵੱਲੋਂ ਬੈਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਅੱਠ ਦਵਾਈਆਂ ਦੀ ਵਰਤੋਂ ਅਤੇ ਖਰੀਦ ‘ਤੇ ਪਾਬੰਦੀ ਲਗਾਈ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਵੱਲੋਂ ਇਹ ਹੁਕਮ ਜਾਰੀ ਕੀਤਾ ਹੈ।ਇਹ ਫੈਸਲਾ ਮਰੀਜ਼ਾਂ ਨੂੰ ਦਵਾਈਆਂ ਦੇਣ ਤੋਂ ਬਾਅਦ ਐਡਵਰਸ ਰਿਐਕਸ਼ ਸਾਹਮਣੇ ਆਉਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ ਸੀ।
ਦੱਸ ਦਈਏ ਕਿ ਤਿੰਨ ਫਾਰਮਾਸਿਊਟੀਕਲ ਕੰਪਨੀਆਂ ਦੁਆਰਾ ਨਿਰਮਿਤ ਇਨ੍ਹਾਂ ਦਵਾਈਆਂ ‘ਤੇ ਪਾਬੰਦੀ ਲਗਾਈ ਗਈ ਹੈ।
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕਫ ਦੀ ਦਵਾਈ ਖਾਣ ਨਾਲ 20 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਅਤੇ ਸੂਬੇ ਵਿੱਚ ਕੋਲਡਰਿਫ ਕਫ ਦੀ ਦਵਾਈ ‘ਤੇ ਪਾਬੰਦੀ ਲਗਾ ਦਿੱਤੀ ਹੈ।