Banner
Banner

ਲਗਾਤਾਰ ਨਸ਼ਿਆਂ ਨੂੰ ਜੜੋ ਖ਼ਤਮ ਕਰਨ ਲਈ ਕੰਮ ਕਰ ਰਹੀ ਪੰਜਾਬ ਪੁਲਿਸ, ਯੁੱਧ ਨਸ਼ਿਆਂ ਵਿਰੁੱਧ ਤਹਿਤ ਹੁਣ ਤੱਕ ਕੀਤੀਆਂ 32732 ਗ੍ਰਿਫ਼ਤਾਰੀਆਂ

Punjab Police: ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 315 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। Yudh Nashian Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ […]
Amritpal Singh
By : Updated On: 13 Oct 2025 11:09:AM
ਲਗਾਤਾਰ ਨਸ਼ਿਆਂ ਨੂੰ ਜੜੋ ਖ਼ਤਮ ਕਰਨ ਲਈ ਕੰਮ ਕਰ ਰਹੀ ਪੰਜਾਬ ਪੁਲਿਸ, ਯੁੱਧ ਨਸ਼ਿਆਂ ਵਿਰੁੱਧ ਤਹਿਤ ਹੁਣ ਤੱਕ ਕੀਤੀਆਂ 32732 ਗ੍ਰਿਫ਼ਤਾਰੀਆਂ

Punjab Police: ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 315 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।

Yudh Nashian Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ ਪੰਜਾਬ ਪੁਲਿਸ ਨੇ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 40 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 225 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,732 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 156 ਗ੍ਰਾਮ ਹੈਰੋਇਨ, 200 ਗ੍ਰਾਮ ਅਫ਼ੀਮ, 357 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 315 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ 324 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਗਈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad