ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਐਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ :- ਗੁਰਪ੍ਰੀਤ ਸਿੰਘ ਜੀਪੀ

Latest News: ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਵਿੰਗ ਦੇ ਸੰਗਠਨਾਤਮਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ।
ਬੱਸੀ ਪਠਾਣਾ ਵਿਖੇ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਅਤੇ ਐਸਸੀ ਭਾਈਚਾਰੇ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ 2027 ਦੀਆਂ ਚੋਣਾਂ ਦੌਰਾਨ ਐਸਸੀ ਭਾਈਚਾਰਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਏਗਾ ਅਤੇ ‘ਆਪ’ ਦੇ ਹੱਕ ਵਿੱਚ ਫਤਵਾ ਦੇਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ ਦਿੱਤੇ ਜਾਣ ਵਾਲੇ ਹਜ਼ਾਰ ਰੁਪਏ ਦਾ ਐਲਾਨ ਵੀ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ।
ਬੱਸੀ ਪਠਾਣਾ ਵਿੱਚ ਸੰਤ ਨਾਮ ਦੇਵ ਮੰਦਰ ਸੜਕ ਦੇ ਨਿਰਮਾਣ ਬਾਰੇ ਜੀਪੀ ਨੇ ਕਿਹਾ ਕਿ ਇਹ ਨਗਰ ਕੌਂਸਲ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ ਦੇ ਯਤਨਾਂ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਵਿੱਚ ਲੰਬਿਤ ਪਈ ਸੜਕ ਦਾ ਕੰਮ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।