Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

BBMB ’ਚ 4 ਪੱਕੇ ਮੈਂਬਰ ਬਣਾਉਣ ਦੀ ਤਿਆਰੀ ! ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੂੰ ਲਿਖੀ ਚਿੱਠੀ

BBMB News : ਬੀਬੀਐਮਬੀ ਵੱਲੋਂ ਹੁਣ ਬੋਰਡ ’ਚ ਦੋ ਹੋਰ ਸੂਬਿਆਂ ਨੂੰ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਨੂੰ ਚਿੱਠੀ ਲਿਖੀ ਗਈ ਹੈ ਜਿਸ ’ਚ ਨਵੀਂ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੰਜਾਬ ਪੁਨਰਗਠਨ ਐਕਟ‘1966 ਦੀ ਧਾਰਾ 79 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
BBMB ’ਚ 4 ਪੱਕੇ ਮੈਂਬਰ ਬਣਾਉਣ ਦੀ ਤਿਆਰੀ ! ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੂੰ ਲਿਖੀ ਚਿੱਠੀ
BBMB Dispute Punjab Haryana

BBMB News : ਬੀਬੀਐਮਬੀ ਵੱਲੋਂ ਹੁਣ ਬੋਰਡ ’ਚ ਦੋ ਹੋਰ ਸੂਬਿਆਂ ਨੂੰ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਨੂੰ ਚਿੱਠੀ ਲਿਖੀ ਗਈ ਹੈ ਜਿਸ ’ਚ ਨਵੀਂ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਪੰਜਾਬ ਪੁਨਰਗਠਨ ਐਕਟ‘1966 ਦੀ ਧਾਰਾ 79 (2)(A) ’ਚ ਸੋਧ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ, ਜਿਸ ਤਹਿਤ ਬੀਬੀਐਮਬੀ ’ਚ ਮੈਂਬਰਾਂ ਦੀ ਗਿਣਤੀ 4 ਹੋ ਜਾਵੇਗੀ, ਪਹਿਲਾਂ ਪੰਜਾਬ ਤੇ ਹਰਿਆਣਾ ਹੀ ਪੱਕੇ ਮੈਂਬਰ ਸਨ। ਪਰ ਹੁਣ ਇਨ੍ਹਾਂ ਮੈਂਬਰਾਂ ਦੀ ਗਿਣਤੀ ਨੂੰ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ‘ਚੋਂ ਮੈਂਬਰ (ਪਾਵਰ) ਅਤੇ ਹਰਿਆਣਾ ‘ਚੋਂ ਮੈਂਬਰ (ਸਿੰਜਾਈ) ਪੱਕੇ ਤੌਰ ’ਤੇ ਤਾਇਨਾਤ ਹੁੰਦੇ ਰਹੇ ਹਨ। ਪੱਤਰ ’ਚ ਕਿਹਾ ਗਿਆ ਹੈ ਕਿ ਰਾਜਸਥਾਨ ਅਤੇ ਹਿਮਾਚਲ ਵੱਲੋਂ ਕਈ ਵਾਰ ਉਠਾਈ ਗਈ ਮੰਗ ਦੇ ਮੱਦੇਨਜ਼ਰ ਇਨ੍ਹਾਂ ਦੋਵੇਂ ਸੂਬਿਆਂ ਨੂੰ ਸਥਾਈ ਪ੍ਰਤੀਨਿਧਤਾ ਦੇਣ ਦੀ ਤਜਵੀਜ਼ ਹੈ। ਹੁਣ ਚਾਰੇ ਸੂਬਿਆਂ ਤੋਂ ਇਸ ਐਕਟ ’ਚ ਸੋਧ ਨੂੰ ਲੈ ਕੇ ਤਿਆਰ ਤਜਵੀਜ਼ ’ਤੇ ਟਿੱਪਣੀਆਂ ਮੰਗੀਆਂ ਗਈਆਂ ਹਨ।

ਕਾਬਿਲੇਗੌਰ ਹੈ ਕਿ ਬੀਬੀਐਮਬੀ ਦਾ 39.58 ਫ਼ੀਸਦੀ ਖਰਚਾ ਪੰਜਾਬ ਝੱਲਦਾ ਹੈ, 30 ਫ਼ੀਸਦੀ ਖਰਚਾ ਹਰਿਆਣਾ ਕਰਦਾ ਹੈ। ਰਾਜਸਥਾਨ 24 ਫ਼ੀਸਦੀ ਅਤੇ ਹਿਮਾਚਲ ਪ੍ਰਦੇਸ਼ ਸਿਰਫ਼ 4 ਫ਼ੀਸਦੀ ਤੇ ਚੰਡੀਗੜ੍ਹ 2 ਫ਼ੀਸਦੀ ਖਰਚਾ ਚੁੱਕਦਾ ਹੈ। ਦੋਹਾਂ ਸੂਬਿਆਂ ਨੂੰ ਮੈਂਬਰ ਬਮਾਉਣ ਦੀ ਨਵੀਂ ਤਜਵੀਜ਼ ਪੰਜਾਬ ਦੇ ਅਧਿਕਾਰ ਤੇ ਕੈਂਚੀ ਚਲਾਉਣ ਦੀ ਤਿਆਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News