Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸਰਕਾਰੀ ਰਜਿੰਦਰਾ ਕਾਲਜ ‘ਚ ਯੂਥ ਫੈਸਟੀਵਲ ਮੌਕੇ ਚੱਲੀਆਂ ਗੋਲੀਆਂ, ਵਿਦਿਆਰਥੀਆਂ ‘ਚ ਮਚਿਆ ਹੜਕੰਪ

Bathinda Government Rajindra College Firing; ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿੱਚ ਯੂਥ ਫੈਸਟੀਵਲ ਦੇ ਪ੍ਰੋਗਰਾਮ ‘ਤੇ ਨੌਜਵਾਨਾਂ ਦੇ ਗਰੁੱਪ ਨੇ ਵਿਰੋਧੀ ਗਰੁੱਪ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਫਿਲਹਾਲ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਮਿਲੀ ਜਾਣਕਾਰੀ ਮੁਤਾਬਿਕ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਇੱਕ ਨੌਜਵਾਨ ਵੱਲੋਂ ਦੂਜੀ ਧਿਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਰਕਾਰੀ ਰਜਿੰਦਰਾ ਕਾਲਜ ‘ਚ ਯੂਥ ਫੈਸਟੀਵਲ ਮੌਕੇ ਚੱਲੀਆਂ ਗੋਲੀਆਂ, ਵਿਦਿਆਰਥੀਆਂ ‘ਚ ਮਚਿਆ ਹੜਕੰਪ

Bathinda Government Rajindra College Firing; ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿੱਚ ਯੂਥ ਫੈਸਟੀਵਲ ਦੇ ਪ੍ਰੋਗਰਾਮ ‘ਤੇ ਨੌਜਵਾਨਾਂ ਦੇ ਗਰੁੱਪ ਨੇ ਵਿਰੋਧੀ ਗਰੁੱਪ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਫਿਲਹਾਲ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।

ਮਿਲੀ ਜਾਣਕਾਰੀ ਮੁਤਾਬਿਕ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਇੱਕ ਨੌਜਵਾਨ ਵੱਲੋਂ ਦੂਜੀ ਧਿਰ ’ਤੇ ਫਾਇਰਿੰਗ ਕੀਤੀ ਗਈ ਜਿਸ ਤੋਂ ਬਾਅਦ ਮਾਹੌਲ ਬੇਹੱਦ ਹੀ ਤਣਾਅਪੂਰਨ ਹੋ ਗਿਆ। ਹਾਲਾਂਕਿ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਹੌਲ ਨੂੰ ਸ਼ਾਂਤ ਕਰਵਾਇਆ ਗਿਆ।

ਦੱਸ ਦਈਏ ਕਿ ਉਕਤ ਮੁਲਜ਼ਮ ਨੌਜਵਾਨਾਂ ਵੱਲੋਂ ਕਿਸੇ ਪੁਰਾਣੀ ਰੰਜਿਸ਼ ਦੇ ਚੱਲਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਘਟਨਾ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ’ਚ ਪੁਲਿਸ ਪਹੁੰਚੀ। ਨੌਜਵਾਨ ਵੱਲੋਂ ਤਿੰਨ ਤੋਂ ਚਾਰ ਰਾਊਂਡ ਫਾਇਰ ਕੀਤੇ ਗਏ ਸੀ। ਪਰ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਮੌਕੇ ’ਤੇ ਪਹੁੰਚੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਸਰਕਾਰੀ ਰਜਿੰਦਰਾ ਕਾਲਜ ਵਿਖੇ ਯੂਥ ਫੈਸਟੀਵਲ ਦੌਰਾਨ ਵਿਦਿਆਰਥੀਆਂ ਵਿੱਚ ਝਗੜਾ ਹੋਇਆ ਜਿਸ ਦੌਰਾਨ ਇੱਕ ਵਿਦਿਆਰਥੀ ਵੱਲੋਂ ਫਾਇਰਿੰਗ ਵੀ ਕੀਤੀ ਗਈ। ਗਣੀਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਫਾਇਰਿੰਗ ਕਰਨ ਵਾਲੇ ਨੌਜਵਾਨ ਦੀ ਪਛਾਣ ਜਸਦੀਪ ਸਿੰਘ ਵਜੋਂ ਹੋਈ ਹੈ। ਜੋ ਕਿ ਬੀੜ ਵਹਿਮਣ ਦਾ ਰਹਿਣ ਵਾਲਾ ਹੈ। ਇਸ ਨੌਜਵਾਨ ਵੱਲੋਂ 32 ਬੋਰ ਦੇ ਪਿਸਤੌਲ ਨਾਲ ਹਵਾਈ ਫਾਇਰ ਕੀਤੇ ਹਨ, ਇਸ ਮਾਮਲੇ ਦੀ ਡੁਘਾਈ ਨਾਲ ਜਾਂਚ ਕਰਕੇ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੌਕੇ ਦੇ ਗਵਾਹਾਂ ਮੁਤਾਬਕ ਤਿੰਨ ਤੋਂ ਚਾਰ ਰਾਊਂਡ ਫਾਇਰ ਕੀਤੇ ਗਏ ਹਨ, ਇਹਨਾਂ ਦੋ ਗਰੁੱਪਾਂ ਵਿੱਚ ਆਪਸ ਵਿੱਚ ਝਗੜਾ ਚੱਲ ਰਿਹਾ ਸੀ ਅਤੇ ਇਸ ਤੋਂ ਪਹਿਲਾਂ ਵੀ ਇਨ੍ਹਾਂ ’ਤੇ ਇੱਕ ਮਾਮਲਾ ਦਰਜ ਹੈ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ ’ਤੇ ਜਖਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਪਰ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News