Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਮੰਤਰੀ ਦੇ ਕਾਫਲੇ ਨਾਲ ਵਾਪਰਿਆ ਹਾਦਸਾ, ਪਾਇਲਟ ਵਾਹਨ ਦੀ ਸਵਿਫਟ ਕਾਰ ਨਾਲ ਹੋਈ ਟੱਕਰ, 4 ਜ਼ਖਮੀ

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਾਫਲਾ ਹਾਦਸਾਗ੍ਰਸਤ ਹੋ ਗਿਆ। ਉਨ੍ਹਾਂ ਦੀ ਪਾਇਲਟ ਗੱਡੀ ਇੱਕ ਸਵਿਫਟ ਕਾਰ ਨਾਲ ਟਕਰਾ ਗਈ, ਜਿਸ ਕਾਰਨ ਉਨ੍ਹਾਂ ਦੇ ਤਿੰਨ ਗੰਨਮੈਨ ਅਤੇ ਕਾਰ ਵਿੱਚ ਸਵਾਰ ਯਾਤਰੀ ਗੰਭੀਰ ਜ਼ਖਮੀ ਹੋ ਗਏ। ਟੱਕਰ ਵਿੱਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਇਹ ਹਾਦਸਾ ਗੁਰਦਾਸਪੁਰ ਦੇ ਕਲਾਨੌਰ-ਗੁਰਦਾਸਪੁਰ ਰੋਡ ‘ਤੇ ਅੱਡਾ ਨਦਾਨਵਾਲੀ ਨੇੜੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੰਤਰੀ ਦੇ ਕਾਫਲੇ ਨਾਲ ਵਾਪਰਿਆ ਹਾਦਸਾ, ਪਾਇਲਟ ਵਾਹਨ ਦੀ ਸਵਿਫਟ ਕਾਰ ਨਾਲ ਹੋਈ ਟੱਕਰ, 4 ਜ਼ਖਮੀ

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਾਫਲਾ ਹਾਦਸਾਗ੍ਰਸਤ ਹੋ ਗਿਆ। ਉਨ੍ਹਾਂ ਦੀ ਪਾਇਲਟ ਗੱਡੀ ਇੱਕ ਸਵਿਫਟ ਕਾਰ ਨਾਲ ਟਕਰਾ ਗਈ, ਜਿਸ ਕਾਰਨ ਉਨ੍ਹਾਂ ਦੇ ਤਿੰਨ ਗੰਨਮੈਨ ਅਤੇ ਕਾਰ ਵਿੱਚ ਸਵਾਰ ਯਾਤਰੀ ਗੰਭੀਰ ਜ਼ਖਮੀ ਹੋ ਗਏ।

ਟੱਕਰ ਵਿੱਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਇਹ ਹਾਦਸਾ ਗੁਰਦਾਸਪੁਰ ਦੇ ਕਲਾਨੌਰ-ਗੁਰਦਾਸਪੁਰ ਰੋਡ ‘ਤੇ ਅੱਡਾ ਨਦਾਨਵਾਲੀ ਨੇੜੇ ਵਾਪਰਿਆ। ਹਾਦਸੇ ਸਮੇਂ ਮੰਤਰੀ ਕਾਫਲੇ ਵਿੱਚ ਮੌਜੂਦ ਸਨ, ਉਨ੍ਹਾਂ ਦੇ ਨਾਲ ਅਧਿਕਾਰੀਆਂ ਦੀ ਇੱਕ ਟੀਮ ਵੀ ਸੀ।

ਰਿਪੋਰਟਾਂ ਅਨੁਸਾਰ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਹੜ੍ਹ ਪੀੜਤਾਂ ਨੂੰ ਚੈੱਕ ਵੰਡਣ ਲਈ ਦੀਨਾਨਗਰ ਜਾ ਰਹੇ ਸਨ। ਹਾਦਸੇ ਤੋਂ ਬਾਅਦ, ਮੰਤਰੀ ਨੇ ਤੁਰੰਤ ਆਪਣੇ ਕਾਫਲੇ ਨੂੰ ਰੋਕ ਲਿਆ ਅਤੇ ਉਨ੍ਹਾਂ ਦੀ ਟੀਮ ਨੇ 108 ਐਂਬੂਲੈਂਸ ਬੁਲਾਈ।

ਜ਼ਖਮੀ ਕਰਮਚਾਰੀਆਂ ਅਤੇ ਡਰਾਈਵਰ ਨੂੰ ਤੁਰੰਤ ਕਲਾਨੌਰ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਇਸ ਤੋਂ ਬਾਅਦ ਮੰਤਰੀ ਹਰਭਜਨ ਸਿੰਘ ਈਟੀਓ ਹੜ੍ਹ ਪੀੜਤਾਂ ਨੂੰ ਰਾਹਤ ਫੰਡ ਵੰਡਣ ਲਈ ਘਟਨਾ ਸਥਾਨ ‘ਤੇ ਪਹੁੰਚੇ।

Read Latest News and Breaking News at Daily Post TV, Browse for more News

Ad
Ad

Punjab District News