ਵੱਡੀ ਖ਼ਬਰ! DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ
Breaking News; ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ‘ਤੇ ਰਿਸ਼ਵਤ ਲੈਣ ਦਾ ਦੋਸ਼ ਹੈ। ਸੂਤਰਾਂ ਅਨੁਸਾਰ, ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਵੱਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਸੂਤਰਾਂ ਅਨੁਸਾਰ, ਭੁੱਲਰ ਨੂੰ ਹਰਿਆਣਾ ਦੇ ਅੰਬਾਲਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉੱਥੋਂ ਮੋਹਾਲੀ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੂੰ ਕੱਲ੍ਹ ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਹਰਚਰਨ ਸਿੰਘ ਭੁੱਲਰ 2007 ਬੈਚ ਦੇ ਆਈਪੀਐਸ ਅਧਿਕਾਰੀ ਹਨ।
ਇਸ ਤੋਂ ਪਹਿਲਾਂ, ਭੁੱਲਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਸਐਸਪੀ ਵਜੋਂ ਸੇਵਾ ਨਿਭਾ ਚੁੱਕੇ ਹਨ। ਰੋਪੜ ਰੇਂਜ ਵਿੱਚ ਆਪਣੀ ਤਾਇਨਾਤੀ ਦੌਰਾਨ, ਗੈਰ-ਕਾਨੂੰਨੀ ਕਾਰਾਂ ਦੇ ਵਪਾਰ ਦੇ ਕਈ ਮਾਮਲੇ ਸਾਹਮਣੇ ਆਏ ਸਨ, ਜਿੱਥੇ ਚੈਸੀ ਨੰਬਰ ਬਦਲ ਕੇ ਸਕ੍ਰੈਪ ਵਾਹਨ ਵੇਚੇ ਜਾ ਰਹੇ ਸਨ। ਸੂਤਰਾਂ ਦਾ ਕਹਿਣਾ ਹੈ ਕਿ ਭੁੱਲਰ ਇਨ੍ਹਾਂ ਮਾਮਲਿਆਂ ਨੂੰ ਦਬਾਉਣ ਲਈ ਰਿਸ਼ਵਤ ਲੈਂਦਾ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਸੀਬੀਆਈ ਨੇ ਉਨ੍ਹਾਂ ਦੇ ਘਰ ਅਤੇ ਦਫ਼ਤਰ ‘ਤੇ ਛਾਪਾ ਮਾਰਿਆ, ਜਿੱਥੋਂ ਦਸਤਾਵੇਜ਼ ਬਰਾਮਦ ਕੀਤੇ ਗਏ।
ਛੋਟਾ ਭਰਾ ਕੁਲਦੀਪ ਸਾਬਕਾ ਵਿਧਾਇਕ ।
ਹਰਚਰਨ ਸਿੰਘ ਭੁੱਲਰ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਮਹਿਲ ਸਿੰਘ ਭੁੱਲਰ ਦੇ ਪੁੱਤਰ ਹਨ। ਮਹਿਲ ਸਿੰਘ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਅੱਤਵਾਦ ਵਿਰੋਧੀ ਕਾਰਵਾਈਆਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਛੋਟੇ ਭਰਾ ਕੁਲਦੀਪ ਸਿੰਘ ਭੁੱਲਰ ਇੱਕ ਸਾਬਕਾ ਕਾਂਗਰਸੀ ਵਿਧਾਇਕ ਹਨ।
ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਇੱਕ ਸਕ੍ਰੈਪ ਡੀਲਰ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਜਲਦੀ ਹੀ ਇੱਕ ਪ੍ਰੈਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀਆਈਜੀ ਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।
ਸੀਬੀਆਈ ਸੂਤਰਾਂ ਅਨੁਸਾਰ, ਡੀਆਈਜੀ 5 ਲੱਖ ਦੀ ਮਹੀਨਾਵਾਰ ਰਿਸ਼ਵਤ ਲੈ ਰਿਹਾ ਸੀ।ਸੀਬੀਆਈ ਨੂੰ ਇੱਕ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਇੱਕ ਜਾਲ ਵਿਛਾਇਆ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਅਸੀਂ ਖ਼ਬਰਾਂ ਨੂੰ ਅੱਪਡੇਟ ਕਰ ਰਹੇ ਹਾਂ…