Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ CM ਨੂੰ ਸੱਦਾ

350th anniversary of martyrdom celebrations Sri Guru Tegh Bahadur Ji; ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ CM ਨੂੰ ਸੱਦਾ

350th anniversary of martyrdom celebrations Sri Guru Tegh Bahadur Ji; ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ।

ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਅਰੰਭ ਹੋਣਗੇ ਅਤੇ ਉਸੇ ਸ਼ਾਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ 1 ਤੋਂ 18 ਨਵੰਬਰ ਤੱਕ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏਗੀ, ਜਦੋਂ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 130 ਅਸਥਾਨਾਂ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਚਾਰ ਨਗਰ ਕੀਰਤਨ ਵੱਖ-ਵੱਖ ਥਾਵਾਂ ਜਿਵੇਂ ਸ੍ਰੀਨਗਰ (ਜੰਮੂ ਤੇ ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣਗੇ ਅਤੇ ਸਾਰੇ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਣਗੇ। ਮੁੱਖ ਸ਼ਹੀਦੀ ਸਮਾਗਮ 23 ਤੋਂ 25 ਨਵੰਬਰ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇੱਕ ਟੈਂਟ ਸਿਟੀ (ਚੱਕ ਨਾਨਕੀ) ਦਾ ਬੰਦੋਬਸਤ ਕੀਤਾ ਜਾਵੇਗਾ, ਜਿੱਥੇ ਪ੍ਰਤੀ ਦਿਨ 11,000 ਤੋਂ ਵੱਧ ਲੋਕਾਂ ਦੇ ਰਹਿਣ ਦੀ ਸਹੂਲਤ ਹੋਵੇਗੀ। ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਭਾਈ ਜੈਤਾ ਜੀ ਯਾਦਗਾਰ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ‘ਤੇ ਆਧਾਰਤ ਡਰੋਨ ਸ਼ੋਅ ਅਤੇ ਪ੍ਰਸਿੱਧ ਰਾਗੀਆਂ ਦੇ ਕੀਰਤਨ ਦਰਬਾਰ ਸ਼ਾਮਲ ਹਨ।

ਕੈਬਨਿਟ ਮੰਤਰੀਆਂ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਅਧਿਆਤਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਕਈ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਜਿਵੇਂ ਖ਼ੂਨਦਾਨ ਕੈਂਪ, ਅੰਗਦਾਨ ਮੁਹਿੰਮ ਅਤੇ 3.50 ਲੱਖ ਪੌਦੇ ਲਗਾਉਣ ਸਬੰਧੀ ਮੈਗਾ ਮੁਹਿੰਮ ਵੀ ਕਰਵਾਈ ਜਾਵੇਗੀ।

ਮੁੱਖ ਮੰਤਰੀ ਸਿੱਧਾਰਮੱਈਆ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਦੇਸ਼ ਦੀਆਂ ਪੀੜ੍ਹੀਆਂ ਨੂੰ ਬਰਾਬਰੀ, ਸਹਿਣਸ਼ੀਲਤਾ ਅਤੇ ਸਵੈ-ਬਲੀਦਾਨ ਦੇ ਸੰਦੇਸ਼ ਦੇ ਕੇ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਇੰਨੇ ਵੱਡੇ ਪੱਧਰ ‘ਤੇ ਯਾਦਗਾਰੀ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News