Banner
Banner

ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੇ ਸਪੁੱਤਰ ਦਾ ਹੋਇਆ ਦਿਹਾਂਤ

ਮਲੇਰਕੋਟਲਾ– ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਆਕਿਲ ਅਖ਼ਤਰ ਉਮਰ ਕਰੀਬ (33) ਸਾਲ ਦਾ ਅੱਜ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਈਸ਼ ਵਿਖੇ ਅਚਾਨਕ ਦਿਹਾਂਤ ਹੋ ਗਿਆ ਹੈ, ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਉੱਤਰ ਪ੍ਰਦੇਸ਼ ਲਿਜਾਇਆ ਜਾਵੇਗਾ। ਮਲੇਰਕੋਟਲਾ ਹਾਊਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਆਕਿਲ ਅਖ਼ਤਰ ਦੀ ਨਮਾਜ਼-ਏ-ਜਨਾਜ਼ਾ […]
Amritpal Singh
By : Updated On: 17 Oct 2025 11:27:AM
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੇ ਸਪੁੱਤਰ ਦਾ ਹੋਇਆ ਦਿਹਾਂਤ

ਮਲੇਰਕੋਟਲਾ– ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਆਕਿਲ ਅਖ਼ਤਰ ਉਮਰ ਕਰੀਬ (33) ਸਾਲ ਦਾ ਅੱਜ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਈਸ਼ ਵਿਖੇ ਅਚਾਨਕ ਦਿਹਾਂਤ ਹੋ ਗਿਆ ਹੈ, ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਉੱਤਰ ਪ੍ਰਦੇਸ਼ ਲਿਜਾਇਆ ਜਾਵੇਗਾ।

ਮਲੇਰਕੋਟਲਾ ਹਾਊਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਆਕਿਲ ਅਖ਼ਤਰ ਦੀ ਨਮਾਜ਼-ਏ-ਜਨਾਜ਼ਾ ਅੱਜ ਬਾਅਦ ਨਮਾਜ਼ ਅਸਰ ਉਨ੍ਹਾਂ ਦੇ ਜੱਦੀ ਪਿੰਡ ਹਰਡਾ ਖੇੜੀ (ਸਹਾਰਨਪੁਰ, ਉੱਤਰ ਪ੍ਰਦੇਸ਼) ਵਿਖੇ ਅਦਾ ਕਰਕੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮ੍ਰਿਤਕ ਆਕਿਲ ਅਖ਼ਤਰ ਆਪਣੇ ਪਿਛੇ ਪਤਨੀ ਜ਼ੈਨਬ ਅਖ਼ਤਰ ਤੋਂ ਇਲਾਵਾ ਇਕ ਬੇਟਾ ਅਤੇ ਬੇਟੀ ਛੱਡ ਗਏ ਹਨ।

Read Latest News and Breaking News at Daily Post TV, Browse for more News

Ad
Ad