Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਜਲੰਧਰ ‘ਚ ਧੂਹ-ਧੂਹ ਕੇ ਜਲੀ Thar, ਸਾਬਕਾ ਸਰਪੰਚ ਦੀ ਮੌਤ

ਪੰਜਾਬ ਦੇ ਜਲੰਧਰ ਵਿੱਚ ਵੀਰਵਾਰ ਦੇਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਜਲੰਧਰ ਦੇ ਰਾਮਾ ਮੰਡੀ ਤੋਂ ਹੁਸ਼ਿਆਰਪੁਰ ਰੋਡ ‘ਤੇ ਅਚਾਨਕ ਹਾਹਾਕਾਰ ਮੱਚ ਗਿਆ, ਜਦੋਂ ਇੱਕ ਕਾਲੇ ਰੰਗ ਦੀ Thar ਨੇ ਇੱਕ ਸਕੂਟੀ ਸਵਾਰ ਨੂੰ ਟੱਕਰ ਮਾਰ ਦਿੱਤੀ। Thar ਡਰਾਈਵਰ ਸਕੂਟੀ ਸਮੇਤ ਸਵਾਰ ਨੂੰ ਕਾਫੀ ਦੂਰ ਤੱਕ ਖਿੱਚਦਾ ਗਿਆ। ਇਸ ਹਾਦਸੇ ਦੌਰਾਨ ਸਕੂਟੀ ਸਵਾਰ, ਜੋ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਲੰਧਰ ‘ਚ ਧੂਹ-ਧੂਹ ਕੇ ਜਲੀ Thar, ਸਾਬਕਾ ਸਰਪੰਚ ਦੀ ਮੌਤ
Die

ਪੰਜਾਬ ਦੇ ਜਲੰਧਰ ਵਿੱਚ ਵੀਰਵਾਰ ਦੇਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਜਲੰਧਰ ਦੇ ਰਾਮਾ ਮੰਡੀ ਤੋਂ ਹੁਸ਼ਿਆਰਪੁਰ ਰੋਡ ‘ਤੇ ਅਚਾਨਕ ਹਾਹਾਕਾਰ ਮੱਚ ਗਿਆ, ਜਦੋਂ ਇੱਕ ਕਾਲੇ ਰੰਗ ਦੀ Thar ਨੇ ਇੱਕ ਸਕੂਟੀ ਸਵਾਰ ਨੂੰ ਟੱਕਰ ਮਾਰ ਦਿੱਤੀ। Thar ਡਰਾਈਵਰ ਸਕੂਟੀ ਸਮੇਤ ਸਵਾਰ ਨੂੰ ਕਾਫੀ ਦੂਰ ਤੱਕ ਖਿੱਚਦਾ ਗਿਆ। ਇਸ ਹਾਦਸੇ ਦੌਰਾਨ ਸਕੂਟੀ ਸਵਾਰ, ਜੋ ਸਾਬਕਾ ਸਰਪੰਚ ਸੀ, ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ Thar ਵਿੱਚ ਅੱਗ ਲੱਗ ਗਈ। ਇਸ ਦੌਰਾਨ ਥਾਰ ਦੇ ਵਿੱਚ ਸਵਾਰ ਲੋਕ ਮੌਕੇ ਤੋਂ ਫਰਾਰ ਹੋ ਗਏ।
SSF ਪਹੁੰਚੀ ਮੌਕੇ ਤੇ ਫਾਇਰ ਬ੍ਰਿਗੇਡ ਨੂੰ ਕੀਤਾ ਗਿਆ ਸੂਚਿਤ

ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਮੌਕੇ ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਜਾਣੂ ਕਰਵਾਇਆ। ਦਮਕਾਲ ਵਿਭਾਗ ਦੀ ਟੀਮ ਨੇ ਅੱਗ ‘ਤੇ ਕਾਬੂ ਪਾ ਲਿਆ। ਮਰੇ ਹੋਏ ਵਿਅਕਤੀ ਦੀ ਪਛਾਣ ਪਿੰਡ ਨੌਲੀ ਦੇ ਸਾਬਕਾ ਸਰਪੰਚ ਹਰਦੇਵ ਸਿੰਘ ਵਜੋਂ ਹੋਈ ਹੈ, ਜੋ ਰਾਮਾ ਮੰਡੀ ਤੋਂ ਆਪਣੇ ਘਰ ਵੱਲ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਥਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਮੌਕੇ ਤੇ ਪਹੁੰਚੇ SSF ਦੇ ASI ਦਵਾਰਕਾ ਦਾਸ ਨੇ ਦੱਸਿਆ ਕਿ Thar ਵਿੱਚ ਪੂਰਾ ਪਰਿਵਾਰ ਸਵਾਰ ਸੀ। ਟੱਕਰ ਮਾਰਨ ਤੋਂ ਬਾਅਦ Thar ਡਰਾਈਵਰ ਸਣੇ ਕਾਰ ਚ ਮੌਜੂਦ ਸਾਰੇ ਲੋਕ ਮੌਕੇ ਤੋਂ ਭੱਜ ਗਏ। ਇਸ ਦੌਰਾਨ ਸੜਕ ‘ਤੇ ਵਾਹਨਾਂ ਦੀ ਲੰਬੀ ਲਾਈਨਾਂ ਬਣ ਗਈਆਂ। ਦੋਹਾਂ ਵਾਹਨਾਂ ਨੂੰ ਸੜਕ ਤੋਂ ਹਟਾਇਆ ਗਿਆ ਅਤੇ ਟ੍ਰੈਫਿਕ ਨੂੰ ਢੰਗ ਨਾਲ ਚਾਲੂ ਕੀਤਾ ਗਿਆ। ਰਾਮਾ ਮੰਡੀ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ Thar ਦੀ ਨੰਬਰ ਪਲੇਟ ਤੋਂ ਮਾਲਿਕ ਦੀ ਪਛਾਣ ਕੀਤੀ ਜਾ ਰਹੀ ਹੈ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਕਾਰ ਵਿੱਚ ਅੱਗ ਲੱਗਣ ਨਾਲ ਧਮਾਕਾ ਵੀ ਹੋਇਆ ਸੀ।

Read Latest News and Breaking News at Daily Post TV, Browse for more News

Ad
Ad

Punjab District News