Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਹਰਭਜਨ ਈ.ਟੀ.ਓ ਤੇ ਬਰਿੰਦਰ ਗੋਇਲ ਨੇ ਕੀਤੀ ਤਾਮਿਲਨਾਡੂ ਦੇ ਸੀਐਮ ਐਮ.ਕੇ ਸਟਾਲਿਨ ਨਾਲ ਮੁਲਾਕਾਤ, 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ

350th Martyrdom Centenary: ਸਟਾਲਿਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕੀਤੀ। Punjab Cabinet Minister Meet Tamil Nadu CM: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਰਭਜਨ ਈ.ਟੀ.ਓ ਤੇ ਬਰਿੰਦਰ ਗੋਇਲ ਨੇ ਕੀਤੀ ਤਾਮਿਲਨਾਡੂ ਦੇ ਸੀਐਮ ਐਮ.ਕੇ ਸਟਾਲਿਨ ਨਾਲ ਮੁਲਾਕਾਤ, 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ

350th Martyrdom Centenary: ਸਟਾਲਿਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕੀਤੀ।

Punjab Cabinet Minister Meet Tamil Nadu CM: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

25 ਅਕਤੂਬਰ ਨੂੰ ਦਿੱਲੀ ਤੋਂ ਸ਼ਹੀਦੀ ਸਮਾਗਮਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀਆਂ ਨੇ ਐਮ.ਕੇ. ਸਟਾਲਿਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਹੋਣਗੇ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ ‘ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ

ਮੰਤਰੀਆਂ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਸਟਾਲਿਨ ਨੇ ਕੀਤੀ ਪੰਜਾਬ ਸਰਕਾਰ ਦੀ ਕੋਸ਼ਿਸ਼ਾਂ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

Read Latest News and Breaking News at Daily Post TV, Browse for more News

Ad
Ad

Punjab District News