Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

PM Kisan Yojana: PM ਮੋਦੀ ਨੇ ਜਾਰੀ ਕੀਤੀ 19ਵੀਂ ਕਿਸ਼ਤ, ਕਿਸਾਨਾਂ ਦੇ ਖਾਤਿਆਂ ‘ਚ ਭੇਜੇ 22 ਹਜ਼ਾਰ ਕਰੋੜ ਰੁਪਏ

PM KISAN 2025: ਦੇਸ਼ ਦੇ ਕਰੋੜਾਂ ਕਿਸਾਨਾਂ ਦੀ ਲੰਮੀ ਉਡੀਕ ਖਤਮ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2,000 ਰੁਪਏ ਟਰਾਂਸਫਰ ਕੀਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਭਾਗਲਪੁਰ, ਬਿਹਾਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 19ਵੀਂ ਕਿਸ਼ਤ ਜਾਰੀ ਕੀਤੀ ਹੈ। Pradhan Mantri Kisan Samman Nidhi Yojana […]
Nishant Malyan
By : Updated On: 24 Feb 2025 16:44:PM
PM Kisan Yojana: PM ਮੋਦੀ ਨੇ ਜਾਰੀ ਕੀਤੀ 19ਵੀਂ ਕਿਸ਼ਤ, ਕਿਸਾਨਾਂ ਦੇ ਖਾਤਿਆਂ ‘ਚ ਭੇਜੇ 22 ਹਜ਼ਾਰ ਕਰੋੜ ਰੁਪਏ

PM KISAN 2025: ਦੇਸ਼ ਦੇ ਕਰੋੜਾਂ ਕਿਸਾਨਾਂ ਦੀ ਲੰਮੀ ਉਡੀਕ ਖਤਮ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2,000 ਰੁਪਏ ਟਰਾਂਸਫਰ ਕੀਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਭਾਗਲਪੁਰ, ਬਿਹਾਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 19ਵੀਂ ਕਿਸ਼ਤ ਜਾਰੀ ਕੀਤੀ ਹੈ।

ਇਸ਼ਤਿਹਾਰ

Pradhan Mantri Kisan Samman Nidhi Yojana : ਦੇਸ਼ ਦੇ ਕਰੋੜਾਂ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ 19ਵੀਂ ਕਿਸ਼ਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਅੱਜ ਕਿਸਾਨਾਂ ਦੀ ਇਹ ਉਡੀਕ ਖ਼ਤਮ ਹੋ ਗਈ, ਕਿਉਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ 19ਵੀਂ ਕਿਸ਼ਤ ਜਾਰੀ ਕਰ ਦਿੱਤੀ।

ਦਰਅਸਲ, ਪੀਐਮ ਮੋਦੀ ਬਿਹਾਰ ਦੌਰੇ ‘ਤੇ ਹਨ, ਇੱਥੇ ਉਨ੍ਹਾਂ ਨੇ ਕਿਸ਼ਤ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦੀ ਘੋਸ਼ਣਾ ਦੇ ਨਾਲ, 9 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 22 ਹਜ਼ਾਰ ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਗਈ ਹੈ। ਇਸ ਦੌਰਾਨ ਪੀਐਮ ਮੋਦੀ ਦੇ ਨਾਲ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਰਹੇ।

22 ਹਜ਼ਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਫਰ

ਕਿਸਾਨਾਂ ਨੂੰ ਆਰਥਿਕ ਮਦਦ ਦੇਣ ਲਈ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਚਲਾਉਂਦੀ ਹੈ। ਜਿਸ ਤਹਿਤ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਹ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਕਿਸ਼ਤਾਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਅੱਜ 19ਵੀਂ ਕਿਸ਼ਤ ਜਾਰੀ ਹੋਣ ਤੋਂ ਬਾਅਦ ਹੁਣ ਤੱਕ ਇਸ ਸਕੀਮ ਤਹਿਤ ਕਿਸਾਨਾਂ ਨੂੰ 19 ਕਿਸ਼ਤਾਂ ਵਿੱਚ ਰਾਸ਼ੀ ਪ੍ਰਾਪਤ ਹੋ ਚੁੱਕੀ ਹੈ। ਪੀਐਮ ਮੋਦੀ ਨੇ ਬਿਹਾਰ ਦੇ ਭਾਗਲਪੁਰ ਵਿੱਚ ਕਿਸਾਨਾਂ ਲਈ 19ਵੀਂ ਕਿਸ਼ਤ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਕੁੱਲ ਰਾਸ਼ੀ 22 ਹਜ਼ਾਰ ਕਰੋੜ ਰੁਪਏ ਹੈ, ਜੋ 9.7 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ ਹੈ।

ਇਸ ਦੌਰਾਨ ਕਿਸਾਨ ਪ੍ਰਧਾਨ ਮੰਤਰੀ ਦਾ ਭਾਸ਼ਣ ਸੁਣਨ ਲਈ ਖੇਤੀਬਾੜੀ ਸਕੂਲ ਪਹੁੰਚੇ। ਜਿੱਥੇ ਕਿਸਾਨਾਂ ਤੋਂ ਸੁਝਾਅ ਲਏ ਗਏ, ਉੱਥੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਪੀਐਮ ਮੋਦੀ ਨਾਲ ਸ਼ਾਮਲ ਹੋਏ। ਇਸ ਤੋਂ ਇਲਾਵਾ ਸ਼ਿਵਰਾਜ ਸਿੰਘ ਚੌਹਾਨ ਅਤੇ ਚਿਰਾਗ ਪਾਸਵਾਨ ਵੀ ਨਜ਼ਰ ਆਏ। ਬਿਹਾਰ ਦੇ 13 ਜ਼ਿਲ੍ਹਿਆਂ ਦੇ 3 ਤੋਂ 4 ਲੱਖ ਕਿਸਾਨ ਪ੍ਰਧਾਨ ਮੰਤਰੀ ਨੂੰ ਸੁਣਨ ਲਈ ਭਾਗਲਪੁਰ ਪਹੁੰਚੇ, ਜਿਸ ਦੌਰਾਨ ਇੱਕ ਖੇਤੀ ਪ੍ਰਦਰਸ਼ਨੀ ਵੀ ਲਗਾਈ ਗਈ।

ਹੁਣ ਤੱਕ ਕਿੰਨੇ ਕਿਸਾਨਾਂ ਨੂੰ ਮਿਲਿਆ ਲਾਭ?

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਠੀਕ 6 ਸਾਲ ਪਹਿਲਾਂ 24 ਫਰਵਰੀ 2019 ਨੂੰ ਸ਼ੁਰੂ ਕੀਤੀ ਗਈ ਸੀ। ਕੇਂਦਰ ਦੀ ਇਸ ਸਕੀਮ ਤਹਿਤ ਯੋਗ ਕਿਸਾਨ ਪਰਿਵਾਰਾਂ ਨੂੰ 6,000 ਰੁਪਏ ਦੀ ਸਾਲਾਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। 19ਵੀਂ ਕਿਸ਼ਤ ਤੋਂ ਪਹਿਲਾਂ ਦੇਸ਼ ਦੇ 11 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ 18 ਕਿਸ਼ਤਾਂ ਵਿੱਚ 3.46 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਦਿੱਤੀ ਜਾ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News