Banner
Banner

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲਨਾਡੂ ਵਿਧਾਨ ਸਭਾ ਦੀ ਕਾਰਵਾਈ

Punjab Cabinet Minister: ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ। Punjab Minister witness Tamil Nadu Assembly Proceedings: ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ […]
Jaspreet Singh
By : Updated On: 17 Oct 2025 16:21:PM
ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲਨਾਡੂ ਵਿਧਾਨ ਸਭਾ ਦੀ ਕਾਰਵਾਈ

Punjab Cabinet Minister: ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ।

Punjab Minister witness Tamil Nadu Assembly Proceedings: ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਤਾਮਿਲਨਾਡੂ ਵਿਧਾਨ ਸਭਾ ਦੇ ਸਪੀਕਰ ਐਮ. ਅੱਪਾਵੂ ਨੇ ਮੁੱਖ ਮੰਤਰੀ, ਵਿਧਾਨ ਸਭਾ ਦੇ ਮੈਂਬਰਾਂ ਅਤੇ ਤਾਮਿਲਨਾਡੂ ਦੇ ਲੋਕਾਂ ਵੱਲੋਂ ਦੌਰੇ ਤੇ ਪੁੱਜੇ ਕੈਬਨਿਟ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਮੰਤਰੀਆਂ ਦੀ ਫੇਰੀਤੇ ਖੁਸ਼ੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਤਾਮਿਲਨਾਡੂ ਵਿਚਕਾਰ ਉੱਭਰ ਰਹੇ ਅੰਤਰ-ਰਾਜੀ ਸਹਿਯੋਗ ਦੀ ਭਾਵਨਾ ਦੀ ਸ਼ਲਾਘਾ ਕੀਤੀ।

ਮੰਤਰੀਆਂ ਨੇ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਮਝ-ਬੂਝ ਅਤੇ ਸੱਭਿਆਚਾਰਕ ਵਟਾਂਦਰੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਤਾਮਿਲਨਾਡੂ ਦੇ ਸਪੀਕਰ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Read Latest News and Breaking News at Daily Post TV, Browse for more News

Ad
Ad