Banner
Banner

ਸੰਗਰੂਰ ਪੁਲਿਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ, ਪਰਿਵਾਰਾਂ ਨੂੰ ਬੁਲਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ

Punjab News: 1959 ਵਿੱਚ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ਵਿੱਚ, ਸੰਗਰੂਰ ਪੁਲਿਸ ਨੇ ਅੱਜ ਪੁਲਿਸ ਸ਼ਹੀਦੀ ਦਿਵਸ ਮਨਾਇਆ। ਇਹ ਸਮਾਗਮ ਸੰਗਰੂਰ ਪੁਲਿਸ ਲਾਈਨਜ਼ ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਐਸਐਸਪੀ ਸਰਤਾਜ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਨੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੁਲਿਸ ਨੇ ਸ਼ਹੀਦਾਂ […]
Khushi
By : Updated On: 21 Oct 2025 10:59:AM
ਸੰਗਰੂਰ ਪੁਲਿਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ,  ਪਰਿਵਾਰਾਂ ਨੂੰ ਬੁਲਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ

Punjab News: 1959 ਵਿੱਚ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ਵਿੱਚ, ਸੰਗਰੂਰ ਪੁਲਿਸ ਨੇ ਅੱਜ ਪੁਲਿਸ ਸ਼ਹੀਦੀ ਦਿਵਸ ਮਨਾਇਆ। ਇਹ ਸਮਾਗਮ ਸੰਗਰੂਰ ਪੁਲਿਸ ਲਾਈਨਜ਼ ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਐਸਐਸਪੀ ਸਰਤਾਜ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਨੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਪੁਲਿਸ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਬੁਲਾ ‘ਕੇ ਉਹਨਾਂ ਨੂੰ ਸਨਮਾਨਿਤ ਕੀਤਾ, ਜੋ ਕਿ ਇੱਕ ਸੰਵੇਦਨਸ਼ੀਲ ਅਤੇ ਮਨੁੱਖੀ ਪਹਿਲ ਸਾਬਤ ਹੋਈ।

ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਚਾਹਲ ਨੇ ਕਿਹਾ, “21 ਅਕਤੂਬਰ ਸਾਨੂੰ ਉਨ੍ਹਾਂ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਹ ਸਿਰਫ਼ ਇੱਕ ਤਾਰੀਖ ਨਹੀਂ ਹੈ, ਇਹ ਸਾਡੇ ਲਈ ਮਾਣ ਅਤੇ ਕੁਰਬਾਨੀ ਦੀ ਨਿਸ਼ਾਨੀ ਹੈ।”

ਉਨ੍ਹਾਂ ਅੱਗੇ ਕਿਹਾ, “ਜਦੋਂ ਵੀ ਅਸੀਂ ਵਰਦੀ ਪਹਿਨਦੇ ਹਾਂ, ਅਸੀਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਇਸ ਵਰਦੀ ਦਾ ਮਾਣ ਬਣਾਈ ਰੱਖਿਆ।”

ਡਿਪਟੀ ਕਮਿਸ਼ਨਰ ਨੇ ਸ਼ਹੀਦਾਂ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ, “ਅਸੀਂ ਹਮੇਸ਼ਾ ਆਪਣੇ ਸ਼ਹੀਦਾਂ ਦੇ ਰਿਣੀ ਰਹਾਂਗੇ। ਇਹ ਸਮਾਗਮ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਸਨਮਾਨ ਹੈ, ਜੋ ਅਜੇ ਵੀ ਆਪਣੇ ਅਜ਼ੀਜ਼ਾਂ ਨੂੰ ਯਾਦ ਕਰਦੇ ਹਨ।”

ਇਸ ਦੌਰਾਨ, ਕਈ ਸ਼ਹੀਦ ਪਰਿਵਾਰਾਂ ਨੇ ਵੀ ਮੀਡੀਆ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਦਾ ਸਨਮਾਨ ਕਰਨ ‘ਤੇ ਮਾਣ ਮਹਿਸੂਸ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad