Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਅੰਮ੍ਰਿਤਸਰ ‘ਚ RPG ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

Amritsar Police: ਡੀਜੀਪੀ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। Punjab Police Failed Terror Module in Amritsar: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਅੰਮ੍ਰਿਤਸਰ ‘ਚ RPG ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

Amritsar Police: ਡੀਜੀਪੀ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

Punjab Police Failed Terror Module in Amritsar: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (RPG) ਸਮੇਤ ਲਾਂਚਰ ਬਰਾਮਦ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਦੀਪ ਸਿੰਘ ਉਰਫ਼ ਮਹਿਕ ਵਾਸੀ ਵਡਾਲੀ (ਅੰਮ੍ਰਿਤਸਰ) ਅਤੇ ਆਦਿੱਤਿਆ ਉਰਫ਼ ਅਧੀ ਵਾਸੀ ਪਿੰਡ ਭਾਗਾ ਛੀਨਾ , ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਰ.ਪੀ.ਜੀ. ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਵੀ ਜ਼ਬਤ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਦੇ ISI ਕਾਰਕੁੰਨ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਦੇ ਆਈ.ਐਸ.ਆਈ. ਕਾਰਕੁੰਨ, ਜਿਸਨੇ ਸਰਹੱਦ ਪਾਰੋਂ ਡਰੋਨ ਰਾਹੀਂ ਖੇਪ ਭੇਜੀ ਸੀ ਅਤੇ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਮੌਜੂਦਾ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ “ਆਰਪੀਜੀ ਇੱਕ ਯੋਜਨਾਬੱਧ ਅੱਤਵਾਦੀ ਹਮਲੇ ਲਈ ਵਰਤਿਆ ਜਾਣਾ ਸੀ,” ।

ਡੀਜੀਪੀ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

ਆਰਪੀਜੀ-22 ਨੈਟੋ ਐਂਟੀ-ਟੈਂਕ ਰਾਕੇਟ ਲਾਂਚਰ ਦੀ ਖੇਪ ਪ੍ਰਾਪਤ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਪੁਖਤਾ ਇਤਲਾਹ ਮਿਲੀ ਸੀ ਕਿ ਦੋਵੇਂ ਸ਼ੱਕੀ ਵਿਅਕਤੀਆਂ— ਮਹਿਕਦੀਪ ਅਤੇ ਆਦਿੱਤਿਆ— ਨੇ ਹਰਪ੍ਰੀਤ ਉਰਫ਼ ਵਿੱਕੀ ਦੇ ਨਿਰਦੇਸ਼ਾਂ ਤੇ, ਆਰਪੀਜੀ-22 ਨੈਟੋ ਐਂਟੀ-ਟੈਂਕ ਰਾਕੇਟ ਲਾਂਚਰ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਦੋਵਾਂ ਸ਼ੱਕੀਆਂ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਉਹ ਖੇਪ ਪਹੁੰਚਾਉਣ ਜਾ ਰਹੇ ਸਨ।

ਐਸਐਸਪੀ ਨੇ ਕਿਹਾ ਕਿ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਇਹ ਖੇਪ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਹੋਰ ਪੁੱਛਗਿੱਛ ਲਈ ਫਿਰੋਜ਼ਪੁਰ ਜੇਲ੍ਹ ਤੋਂ ਦੋਸ਼ੀ ਹਰਪ੍ਰੀਤ ਉਰਫ਼ ਵਿੱਕੀ ਨੂੰ ਵੀ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਜਾਵੇਗਾ।

ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 113 ਤਹਿਤ ਐਫਆਈਆਰ ਨੰਬਰ 331 ਮਿਤੀ 21/10/2025 ਨੂੰ ਕੇਸ ਦਰਜ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News