Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

Tarn Taran By-Election Nomination Late Day: ਤਰਨ ਤਾਰਨ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। Tarn Taran By-Election: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

Tarn Taran By-Election Nomination Late Day: ਤਰਨ ਤਾਰਨ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

Tarn Taran By-Election: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਇਸ ਤੋਂ ਇਲਾਵਾ ਮਨਦੀਪ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਦੋ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਉੱਥੇ ਹੀ ਲੱਖਾ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਸਾਰਿਕਾ ਜੋੜਾ, ਹਰਪਾਲ ਸਿੰਘ, ਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਸੰਜੀਵ ਸਿੰਘ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਜ਼ਿਕਰਯੋਗ ਹੈ ਕਿ ਅੱਜ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਸੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।

Read Latest News and Breaking News at Daily Post TV, Browse for more News

Ad
Ad

Punjab District News