CBI ਵੱਲੋਂ ਭ੍ਰਿਸ਼ਟਾਚਾਰ ਮਾਮਲੇ ‘ਚ ਮੁਅੱਤਲ ਡੀਆਈਜੀ ਹਰਚਰਨ ਭੁੱਲਰ ਦੇ ਲਾਕਰ ਦੀ ਤਲਾਸ਼ੀ, ਸੋਨਾ ਅਤੇ ਦਸਤਾਵੇਜ਼ ਕਬਜ਼ੇ ‘ਚ
Latest News: ਚੰਡੀਗੜ੍ਹ ਸਥਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸਾਬਕਾ ਡੀਆਈਜੀ ਆਈਪੀਐਸ ਹਰਚਰਨ ਸਿੰਘ ਭੁੱਲਰ ਦੇ ਬੈਂਕ ਲਾਕਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਦੀ ਇੱਕ ਟੀਮ ਅੱਜ ਸਵੇਰੇ ਸੈਕਟਰ 9 ਸਥਿਤ ਐਚਡੀਐਫਸੀ ਬੈਂਕ ਸ਼ਾਖਾ ਪਹੁੰਚੀ। ਇੱਥੇ ਹਰਚਰਨ ਸਿੰਘ ਭੁੱਲਰ ਦੇ ਲਾਕਰ ਦੀ ਤਲਾਸ਼ੀ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਲਾਕਰ […]
By :
Khushi
Updated On: 22 Oct 2025 12:33:PM
Latest News: ਚੰਡੀਗੜ੍ਹ ਸਥਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸਾਬਕਾ ਡੀਆਈਜੀ ਆਈਪੀਐਸ ਹਰਚਰਨ ਸਿੰਘ ਭੁੱਲਰ ਦੇ ਬੈਂਕ ਲਾਕਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਦੀ ਇੱਕ ਟੀਮ ਅੱਜ ਸਵੇਰੇ ਸੈਕਟਰ 9 ਸਥਿਤ ਐਚਡੀਐਫਸੀ ਬੈਂਕ ਸ਼ਾਖਾ ਪਹੁੰਚੀ।
ਇੱਥੇ ਹਰਚਰਨ ਸਿੰਘ ਭੁੱਲਰ ਦੇ ਲਾਕਰ ਦੀ ਤਲਾਸ਼ੀ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਲਾਕਰ ਵਿੱਚੋਂ ਕੁਝ ਜਾਇਦਾਦ ਦੇ ਦਸਤਾਵੇਜ਼ ਅਤੇ ਲਗਭਗ 50 ਗ੍ਰਾਮ ਸੋਨਾ ਬਰਾਮਦ ਹੋਇਆ ਹੈ। ਸੀਬੀਆਈ ਨੇ ਇਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਇਹ ਵੀ ਸਾਹਮਣੇ ਆ ਰਿਹਾ ਹੈ ਕਿ ਚਾਰ ਹੋਰ ਲਾਕਰ ਹਨ ਜਿਨ੍ਹਾਂ ਦੀ ਜਾਂਚ ਅ ਜੇ ਬਾਕੀ ਹੈ। ਇਨ੍ਹਾਂ ਨੂੰ ਵੀ ਬੈਂਕ ਤੋਂ ਇਜਾਜ਼ਤ ਲੈਣ ਤੋਂ ਬਾਅਦ ਖੋਲ੍ਹਿਆ ਜਾਵੇਗਾ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਹਰਚਰਨ ਸਿੰਘ ਭੁੱਲਰ ਦੇ ਸੈਕਟਰ 40 ਸਥਿਤ ਘਰ ਤੋਂ ਇੱਕ ਡਾਇਰੀ ਵੀ ਬਰਾਮਦ ਹੋਈ ਹੈ।