Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਦਿਵਾਲੀ ਮੌਕੇ ਵੱਡੇ ਧਮਾਕੇ ਨਾਲ ਦਹਿਲਿਆ ਧਰਮਾਬਾਦ ਪਿੰਡ, ਘਰਾਂ ਦੇ ਟੁੱਟੇ ਸ਼ੀਸ਼ੇ, ਹਾਦਸੇ ‘ਚ 2 ਔਰਤਾਂ ਸਮੇਤ 7 ਜ਼ਖ਼ਮੀ

Dera Baba Nanak Blast :ਬੀਤੀ ਰਾਤ ਦਿਵਾਲੀ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਧਰਮਾਬਾਦ ਵਿਖੇ ਭਿਆਨਕ ਹਾਦਸਾ ਵਾਪਰਿਆ ਹੈ। ਜਿੱਥੇ ਗੰਧਕ ਤੇ ਪਟਾਸ ਨੂੰ ਕੁੱਟਦਿਆਂ ਇੱਕ ਘਰ ਵਿੱਚ ਧਮਾਕਾ ਹੋ ਗਿਆ। ਬਲਾਸਟ ਕਾਰਨ 2 ਔਰਤਾਂ ਸਮੇਤ 7 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਵਿੱਚ ਦੋ ਸਕੇ ਭਰਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿਵਾਲੀ ਮੌਕੇ ਵੱਡੇ ਧਮਾਕੇ ਨਾਲ ਦਹਿਲਿਆ ਧਰਮਾਬਾਦ ਪਿੰਡ, ਘਰਾਂ ਦੇ ਟੁੱਟੇ ਸ਼ੀਸ਼ੇ, ਹਾਦਸੇ ‘ਚ 2 ਔਰਤਾਂ ਸਮੇਤ 7 ਜ਼ਖ਼ਮੀ

Dera Baba Nanak Blast :ਬੀਤੀ ਰਾਤ ਦਿਵਾਲੀ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਧਰਮਾਬਾਦ ਵਿਖੇ ਭਿਆਨਕ ਹਾਦਸਾ ਵਾਪਰਿਆ ਹੈ। ਜਿੱਥੇ ਗੰਧਕ ਤੇ ਪਟਾਸ ਨੂੰ ਕੁੱਟਦਿਆਂ ਇੱਕ ਘਰ ਵਿੱਚ ਧਮਾਕਾ ਹੋ ਗਿਆ। ਬਲਾਸਟ ਕਾਰਨ 2 ਔਰਤਾਂ ਸਮੇਤ 7 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਵਿੱਚ ਦੋ ਸਕੇ ਭਰਾ , ਇਕ ਧੀ ਤੇ ਦੋ ਜਵਾਈ ਵੀ ਦੱਸੇ ਜਾ ਰਹੇ ਹਨ।

ਗੰਭੀਰ ਜ਼ਖਮੀਆਂ ‘ਚੋਂ ਕੁਝ ਨੂੰ ਅੰਮ੍ਰਿਤਸਰ ਦੇ ਸਰਕਾਰੀ ਤੇ ਕੁੱਝ ਨੂੰ ਨਿਜੀ ਹਸਪਤਾਲਾਂ ਵਿਖੇ ਭਰਤੀ ਕਰਾਇਆ ਗਿਆ। ਜਿੱਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਧਮਾਕਾ ਐਨਾ ਜਬਰਦਸਤ ਸੀ ਕਿ ਦੋ ਨੌਜਵਾਨਾਂ ਦੀਆਂ ਬਾਵਾਂ ਲਹਿ ਗਈਆਂ, ਇਕ ਨੌਜਵਾਨ ਦਾ ਮੂੰਹ ਛਣਨੀ ਛਣਨੀ ਹੋ ਗਿਆ ਤੇ ਬਾਕੀ ਲੋਕਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉੱਥੇ ਹੀ ਨਜ਼ਦੀਕੀ ਘਰਾਂ ਦੇ ਸ਼ੀਸ਼ੇ ਤੱਕ ਟੁੱਟ ਗਏ ਹਨ।

ਇਸ ਘਟਨਾ ਨੂੰ ਲੈ ਕੇ ਡੇਰਾ ਬਾਬਾ ਨਾਨਕ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ। ਇਸ ਮੌਕੇ ਪੁੱਜੇ ਡੇਰੇ ਬਾਬਾ ਨਾਨਕ ਪੁਲਿਸ ਦੇ ਐਸਐਚਓ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਫਰਾਂਸਿਕ ਟੀਮਾਂ ਵੀ ਮੰਗਾਈਆਂ ਜਾ ਰਹੀਆਂ ਹਨ। ਜਿੰਨਾਂ ਵੱਲੋਂ ਇਸ ਵੱਡੇ ਹਾਦਸੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਤੇ ਇਸ ਵੱਡੀ ਮਾਤਰਾ ਵਿੱਚ ਗੰਦਕ ਤੇ ਪਟਾਸ ਵੇਚਣ ਵਾਲੇ ਉਹਨਾਂ ਲੋਕਾਂ ਖਿਲਾਫ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਥਾਨਕ ਲੋਕਾਂ ਲੋਕਾਂ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸ਼ਰੇਆਮ ਪੁਟਾਸ ਅਤੇ ਗੰਧਕ ਵੇਚ ਰਹੇ ਦੁਕਾਨਦਾਰਾਂ ਉੱਪਰ ਬਣਦੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News