Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇ ਵੱਡੇ ਫੈਸਲੇ ਨਾਲ ਲੋਕਾਂ ‘ਚ ਮੱਚੀ ਹਲਚਲ

ਪੰਜਾਬ ਸਰਕਾਰ ਨੇ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਜ਼ਮੀਨ ਦੇ ਕਲੈਕਟਰ ਰੇਟਾਂ ਵਿੱਚ ਵਾਧਾ ਕਰ ਦਿੱਤਾ ਹੈ, ਜਿਸ ਕਾਰਨ ਆਮ ਜਨਤਾ, ਕਿਸਾਨ ਅਤੇ ਰੀਅਲ ਐਸਟੇਟ ਕਾਰੋਬਾਰ ਨਾਲ ਜੁੜੇ ਹਜ਼ਾਰਾਂ ਲੋਕ ਚਿੰਤਤ ਹੋ ਗਏ ਹਨ। ਹੁਣ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਮਹਿੰਗੀ ਹੋ ਜਾਵੇਗੀ। ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ‘ਚ 1 ਫ਼ੀਸਦੀ ਤੋਂ ਲੈ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਪੰਜਾਬ ਸਰਕਾਰ ਨੇ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਜ਼ਮੀਨ ਦੇ ਕਲੈਕਟਰ ਰੇਟਾਂ ਵਿੱਚ ਵਾਧਾ ਕਰ ਦਿੱਤਾ ਹੈ, ਜਿਸ ਕਾਰਨ ਆਮ ਜਨਤਾ, ਕਿਸਾਨ ਅਤੇ ਰੀਅਲ ਐਸਟੇਟ ਕਾਰੋਬਾਰ ਨਾਲ ਜੁੜੇ ਹਜ਼ਾਰਾਂ ਲੋਕ ਚਿੰਤਤ ਹੋ ਗਏ ਹਨ। ਹੁਣ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਮਹਿੰਗੀ ਹੋ ਜਾਵੇਗੀ। ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ‘ਚ 1 ਫ਼ੀਸਦੀ ਤੋਂ ਲੈ ਕੇ 67 ਫ਼ੀਸਦੀ ਤੱਕ ਕੁਲੈਕਟਰ ਰੇਟ ‘ਚ ਵਾਧਾ ਕੀਤਾ ਗਿਆ ਹੈ। ਜਿਸ ਕਰਕੇ ਵਿਰੋਧੀ ਧੀਰ ਦੇ ਨੇਤਾ ਸੂਬਾ ਸਰਕਾਰ ਨੂੰ ਘੇਰ ਰਹੀ ਹੈ।

ਵਿਰੋਧੀ ਧੀਰ ਨੇ ਘੇਰੀ ਸਰਕਾਰ

ਇਸ ਮਾਮਲੇ ‘ਤੇ ਜ਼ਿਲ੍ਹਾ ਕਾਂਗਰਸ ਚੇਅਰਮੈਨ ਰਣਜੀਤ ਸਿੰਘ ਜੀਤੀ ਪਟਿਆਲਾ ਨੇ ਕਿਹਾ ਕਿ ਮੋਹਾਲੀ, ਖਰੜ, ਡੇਰਾਬੱਸੀ ਅਤੇ ਹੋਰ ਖੇਤਰਾਂ ਵਿੱਚ ਕਲੈਕਟਰ ਰੇਟਾਂ ਵਿੱਚ ਕਈ ਵਾਰੀ ਵਾਧਾ ਕੀਤਾ ਜਾ ਚੁੱਕਾ ਹੈ। ਇਸ ਦਾ ਸਿੱਧਾ ਪ੍ਰਭਾਵ ਜ਼ਮੀਨ ਦੀ ਖਰੀਦ-ਫਰੋਖ਼ਤ ‘ਤੇ ਪਏਗਾ ਅਤੇ ਆਮ ਲੋਕਾਂ ਲਈ ਭਾਰੀ ਭਾਰ ਬਣੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਫੈਸਲਾ ਸਿਰਫ਼ ਆਮ ਲੋਕਾਂ ਲਈ ਹੀ ਨਹੀਂ, ਬਲਕਿ ਰੀਅਲ ਐਸਟੇਟ ਉਦਯੋਗ ਅਤੇ ਛੋਟੇ ਨਿਵੇਸ਼ਕਾਂ ਲਈ ਵੀ ਨੁਕਸਾਨਦਾਇਕ ਸਾਬਤ ਹੋਵੇਗਾ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਜਨਹਿਤ ਦੀ ਥਾਂ ਕੁਝ ਵੱਡੇ ਪੂੰਜੀਪਤੀਆਂ ਦੇ ਹੱਕ ਵਿੱਚ ਕੰਮ ਕਰ ਰਹੀ ਹੈ। ਕਾਂਗਰਸ ਪਾਰਟੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਏਗੀ ਅਤੇ ਸਰਕਾਰ ਤੋਂ ਮੰਗ ਕਰੇਗੀ ਕਿ ਉਹ ਕਲੈਕਟਰ ਰੇਟਾਂ ਵਾਧੇ ਨੂੰ ਤੁਰੰਤ ਰੱਦ ਕਰੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਲੈਕਟਰ ਰੇਟਾਂ ਬਾਰੇ ਮੁੜ-ਵਿਚਾਰ ਕਰਨਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News