Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਮੰਤਰੀ ਸੰਜੀਵ ਅਰੋੜਾ ਤੇ ਖੁੱਡੀਆਂ ਵੱਲੋਂ ਗੋਆ ਦੇ CM ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

Guru Tegh Bahadur Ji’s 350th Martyrdom Anniversary: ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ। Punjab Ministers invite Goa CM: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੰਤਰੀ ਸੰਜੀਵ ਅਰੋੜਾ ਤੇ ਖੁੱਡੀਆਂ ਵੱਲੋਂ ਗੋਆ ਦੇ CM ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

Guru Tegh Bahadur Ji’s 350th Martyrdom Anniversary: ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।

Punjab Ministers invite Goa CM: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।

ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਨਿਰਸਵਾਰਥ ਕੁਰਬਾਨੀ ਲਈ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।

ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ ‘ਤੇ ਸੱਦਾ ਪੱਤਰ

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ ‘ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਜ਼ਿਕਰ ਕੀਤਾ ਹੋਇਆ ਹੈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, ‘ਤੇ ਕਰਵਾਏ ਜਾਣੇ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਆਜ਼ਾਦੀ ਦੀ ਰਾਖੀ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਨੂੰ ਯਾਦ ਕਰਨ ਲਈ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜ਼ਾਦੀ, ਸਹਿਣਸ਼ੀਲਤਾ ਅਤੇ ਨਿਆਂ ਦਾ ਸੰਦੇਸ਼ ਹੈ।

Read Latest News and Breaking News at Daily Post TV, Browse for more News

Ad
Ad

Punjab District News