Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਸਰਕਾਰ ਦਾ ਸੜਕਾਂ ਲਈ ਐਕਸ਼ਨ ਪਲਾਨ ਤਿਆਰ, ਕੰਮ ਦੀ ਕੁਆਲਿਟੀ ਦੀ ਹੋਵੇਗੀ ਜਾਂਚ, CM ਫਲਾਇੰਗ ਸਕਵਾਡ ਬਣੀ

Punjab News: ਪੰਜਾਬ ਸਰਕਾਰ ਵੱਲੋਂ 19,000 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਅੱਪਗਰੇਡੇਸ਼ਨ ਦੇ ਕੰਮ ‘ਤੇ ਨਿਗਰਾਨੀ ਲਈ ਨਵਾਂ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਇਸ ਲਈ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ (PWD) ਦੇ ਅਧਿਕਾਰੀਆਂ ਦੀਆਂ ਫਲਾਇੰਗ ਸਕਵਾਡ ਟੀਮਾਂ ਬਣਾਈਆਂ ਗਈਆਂ ਹਨ, ਜੋ ਇਸ ਪੂਰੇ ਕੰਮ ‘ਤੇ ਨਜ਼ਰ ਰੱਖਣਗੀਆਂ। ਦੋਹਾਂ ਵਿਭਾਗਾਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਦਾ ਸੜਕਾਂ ਲਈ ਐਕਸ਼ਨ ਪਲਾਨ ਤਿਆਰ, ਕੰਮ ਦੀ ਕੁਆਲਿਟੀ ਦੀ ਹੋਵੇਗੀ ਜਾਂਚ, CM ਫਲਾਇੰਗ ਸਕਵਾਡ ਬਣੀ

Punjab News: ਪੰਜਾਬ ਸਰਕਾਰ ਵੱਲੋਂ 19,000 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਅੱਪਗਰੇਡੇਸ਼ਨ ਦੇ ਕੰਮ ‘ਤੇ ਨਿਗਰਾਨੀ ਲਈ ਨਵਾਂ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਇਸ ਲਈ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ (PWD) ਦੇ ਅਧਿਕਾਰੀਆਂ ਦੀਆਂ ਫਲਾਇੰਗ ਸਕਵਾਡ ਟੀਮਾਂ ਬਣਾਈਆਂ ਗਈਆਂ ਹਨ, ਜੋ ਇਸ ਪੂਰੇ ਕੰਮ ‘ਤੇ ਨਜ਼ਰ ਰੱਖਣਗੀਆਂ। ਦੋਹਾਂ ਵਿਭਾਗਾਂ ਨੂੰ ਇਸ ਸਬੰਧੀ ਹੁਕਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਕੰਮ ਦੀ ਕੁਆਲਿਟੀ ‘ਤੇ ਰੱਖੀ ਜਾਏਗੀ ਨਜ਼ਰ
ਸਰਕਾਰ ਵੱਲੋਂ ਜਾਰੀ ਆਰਡਰ ‘ਚ ਸਪਸ਼ਟ ਲਿਖਿਆ ਗਿਆ ਹੈ ਕਿ ਮੁੱਖ ਮੰਤਰੀ ਫਲਾਇੰਗ ਸਕਵਾਡ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਇਹ ਟੀਮਾਂ 2022-23 ਤੋਂ 2025-26 ਤੱਕ ਅੱਪਗਰੇਡ ਕੀਤੀਆਂ ਜਾ ਰਹੀਆਂ ਸੜਕਾਂ ਦੀ ਜਾਂਚ ਅਤੇ ਨਿਗਰਾਨੀ ਕਰਨਗੀਆਂ। ਇਸ ਦੇ ਪਿੱਛੇ ਮਕਸਦ ਇਹੀ ਹੈ ਕਿ ਕੰਮ ਦੀ ਕੁਆਲਿਟੀ ‘ਚ ਕਿਸੇ ਤਰ੍ਹਾਂ ਦੀ ਕਮੀ ਨਾ ਰਹੇ।

ਮੰਡੀ ਬੋਰਡ ਦੇ ਅਧਿਕਾਰੀਆਂ ਦੀਆਂ ਟੀਮਾਂ
ਪਹਿਲੀ ਟੀਮ – ਇਹ ਟੀਮ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਹੈ। ਇਸ ਵਿੱਚ ਨਿਗਰਾਨ ਇੰਜੀਨੀਅਰ ਮੰਡੀ ਬੋਰਡ ਜਲੰਧਰ ਦਵਿੰਦਰ ਸਿੰਘ ਨੂੰ ਮਾਲਵਾ ਖੇਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹ ਸੰਗਰੂਰ, ਮਲੇਰਕੋਟਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮਾਨਸਾ, ਮੋਗਾ, ਮੋਹਾਲੀ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਦੀ ਦੇਖਭਾਲ ਕਰਨਗੇ।
ਦੂਜੀ ਟੀਮ – ਇਸ ਟੀਮ ਦੀ ਅਗਵਾਈ ਨਿਗਰਾਨ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਲਦੇਵ ਸਿੰਘ ਕਰਨਗੇ। ਇਹ ਟੀਮ ਮਾਝਾ ਅਤੇ ਦੋਆਬਾ ਖੇਤਰ ‘ਤੇ ਨਜ਼ਰ ਰੱਖੇਗੀ। ਇਸ ਦੇ ਅਧੀਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਰਹਿਣਗੇ।

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ
ਪਹਿਲੀ ਟੀਮ – ਨਿਗਰਾਨ ਇੰਜੀਨੀਅਰ ਨਿਰਮਾਣ ਸਰਕਲ ਪਟਿਆਲਾ ਮਨਪ੍ਰੀਤ ਸਿੰਘ ਨੂੰ ਸੰਗਰੂਰ, ਮਲੇਰਕੋਟਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮਾਨਸਾ, ਮੋਗਾ, ਮੋਹਾਲੀ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਦੂਜੀ ਟੀਮ – ਨਿਗਰਾਨ ਇੰਜੀਨੀਅਰ ਨਿਰਮਾਣ ਸਰਕਲ ਹੁਸ਼ਿਆਰਪੁਰ ਦੇ ਅਧੀਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਖੇਤਰ ਰਹਿਣਗੇ।

Read Latest News and Breaking News at Daily Post TV, Browse for more News

Ad
Ad

Punjab District News