Banner
Banner

DIG ਸੰਦੀਪ ਗੋਇਲ ਨੇ ਸੰਭਾਲਿਆ ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ, ਕਿਹਾ ਕਿ ਟੀਮ ਵਰਕ ਨਾਲ ਕੀਤਾ ਜਾਵੇਗਾ ਕੰਮ

Amritsar News: ਡੀ.ਆਈ.ਜੀ. ਸੰਦੀਪ ਗੋਇਲ ਨੇ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ ਬਾਰਡਰ ਰੇਂਜ ਦੀ ਜ਼ਿੰਮੇਵਾਰੀ ਨਿਭਾਈ ਹੈ, ਉਹਨਾਂ ਨੇ ਬਹੁਤ ਵਧੀਆ ਕੰਮ ਕੀਤਾ ਹੈ। New DIG Sandeep Goel of Border Range Amritsar: ਬਾਰਡਰ ਰੇਂਜ ਦੇ ਨਵੇਂ ਡੀ.ਆਈ.ਜੀ. ਸੰਦੀਪ ਗੋਇਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। […]
Jaspreet Singh
By : Updated On: 24 Oct 2025 18:55:PM
DIG ਸੰਦੀਪ ਗੋਇਲ ਨੇ ਸੰਭਾਲਿਆ ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ, ਕਿਹਾ ਕਿ ਟੀਮ ਵਰਕ ਨਾਲ ਕੀਤਾ ਜਾਵੇਗਾ ਕੰਮ

Amritsar News: ਡੀ.ਆਈ.ਜੀ. ਸੰਦੀਪ ਗੋਇਲ ਨੇ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ ਬਾਰਡਰ ਰੇਂਜ ਦੀ ਜ਼ਿੰਮੇਵਾਰੀ ਨਿਭਾਈ ਹੈ, ਉਹਨਾਂ ਨੇ ਬਹੁਤ ਵਧੀਆ ਕੰਮ ਕੀਤਾ ਹੈ।

New DIG Sandeep Goel of Border Range Amritsar: ਬਾਰਡਰ ਰੇਂਜ ਦੇ ਨਵੇਂ ਡੀ.ਆਈ.ਜੀ. ਸੰਦੀਪ ਗੋਇਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਤਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।

ਮੀਡੀਆ ਨਾਲ ਗੱਲਬਾਤ ਦੌਰਾਨ ਡੀ.ਆਈ.ਜੀ. ਸੰਦੀਪ ਗੋਇਲ ਨੇ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ ਬਾਰਡਰ ਰੇਂਜ ਦੀ ਜ਼ਿੰਮੇਵਾਰੀ ਨਿਭਾਈ ਹੈ, ਉਹਨਾਂ ਨੇ ਬਹੁਤ ਵਧੀਆ ਕੰਮ ਕੀਤਾ ਹੈ।

ਉਹਨਾਂ ਕਿਹਾ ਕਿ ਬਾਰਡਰ ਰੇਂਜ ਵਿੱਚ ਤਾਇਨਾਤ ਅਧਿਕਾਰੀ ਨੌਜਵਾਨ, ਤਜਰਬੇਕਾਰ ਅਤੇ ਜੋਸ਼ ਨਾਲ ਭਰੇ ਹੋਏ ਹਨ। ਸਾਰਿਆਂ ਦੇ ਸਹਿਯੋਗ ਨਾਲ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ। ਡੀ.ਆਈ.ਜੀ. ਗੋਇਲ ਨੇ ਅੱਗੇ ਕਿਹਾ ਕਿ ਸਰਹੱਦੀ ਇਲਾਕੇ ਵਿੱਚ ਚੁਣੌਤੀਆਂ ਹਮੇਸ਼ਾਂ ਰਹਿੰਦੀਆਂ ਹਨ, ਪਰ ਪੰਜਾਬ ਪੁਲਿਸ ਹਰ ਚੈਲੇਂਜ ਨਾਲ ਨਜਿੱਠਣ ਲਈ ਤਿਆਰ ਹੈ।

ਡੀ.ਆਈ.ਜੀ. ਸੰਦੀਪ ਗੋਇਲ ਨੇ ਖ਼ਾਸ ਤੌਰ ‘ਤੇ ਦੱਸਿਆ ਕਿ ਤਾਰੋਂ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਰਹੇਗੀ। ਪੁਲਿਸ ਪਹਿਲਾਂ ਵੀ ਨਸ਼ੇ ਦੀਆਂ ਡਿਲੀਵਰੀਆਂ ਨੂੰ ਨਾਕਾਮ ਕਰਦੀ ਰਹੀ ਹੈ ਅਤੇ ਅੱਗੇ ਵੀ ਇਹ ਕਾਰਵਾਈ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad