Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ, ਭਲਕੇ 25 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਤੋਂ ਹੋਵੇਗੀ ਸ਼ੁਰੂਆਤ

Punjab Flood-Affected Farmers: ਸ਼੍ਰੋਮਣੀ ਕਮੇਟੀ ਨੇ 6 ਕਰੋੜ ਦੀ ਲਾਗਤ ਨਾਲ ਉੱਤਮ ਕਿਸਮ ਦੇ ਕਣਕ ਦੇ ਬੀਜ ਦੀ ਖਰੀਦ ਕੀਤੀ ਹੈ, ਜਿਸ ਨੂੰ ਭਲਕੇ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵੰਡਣ ਦੀ ਸ਼ੁਰੂ ਕੀਤੀ ਜਾਵੇਗੀ। SGPC Provide Quality Seeds: ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੇ ਜਿਥੇ ਲੋਕਾਂ ਨੂੰ ਬੇਘਰ ਕੀਤਾ ਹੈ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ, ਭਲਕੇ 25 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਤੋਂ ਹੋਵੇਗੀ ਸ਼ੁਰੂਆਤ

Punjab Flood-Affected Farmers: ਸ਼੍ਰੋਮਣੀ ਕਮੇਟੀ ਨੇ 6 ਕਰੋੜ ਦੀ ਲਾਗਤ ਨਾਲ ਉੱਤਮ ਕਿਸਮ ਦੇ ਕਣਕ ਦੇ ਬੀਜ ਦੀ ਖਰੀਦ ਕੀਤੀ ਹੈ, ਜਿਸ ਨੂੰ ਭਲਕੇ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵੰਡਣ ਦੀ ਸ਼ੁਰੂ ਕੀਤੀ ਜਾਵੇਗੀ।

SGPC Provide Quality Seeds: ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੇ ਜਿਥੇ ਲੋਕਾਂ ਨੂੰ ਬੇਘਰ ਕੀਤਾ ਹੈ, ਉਥੇ ਹੀ ਕਿਸਾਨਾਂ ਦੀਆਂ ਫਸਲਾਂ ਨੂੰ ਵੀ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਇਸ ਸੰਕਟਮਈ ਘੜੀ ਵਿਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਕਿਸਾਨਾਂ ਦੀ ਮੱਦਦ ਲਈ ਵੱਡੀ ਪੱਧਰ ’ਤੇ ਅੱਗੇ ਆਈ ਹੈ।

7500-7500 ਏਕੜ ਦੀ ਬਿਜਾਈ ਲਈ ਕਣਕ ਦੇ ਬੀਜ ਦਾ ਪ੍ਰਬੰਧ

ਸ਼੍ਰੋਮਣੀ ਕਮੇਟੀ ਨੇ 6 ਕਰੋੜ ਦੀ ਲਾਗਤ ਨਾਲ 37 ਹਜ਼ਾਰ 500 ਏਕੜ ਰਕਬੇ ਲਈ ਉੱਤਮ ਕਿਸਮ ਦੇ ਕਣਕ ਦੇ ਬੀਜ ਦੀ ਖਰੀਦ ਕੀਤੀ ਹੈ, ਜਿਸ ਨੂੰ ਭਲਕੇ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵੰਡਣ ਦੀ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੇ ਨੌਵੀਂ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਵਿਖੇ ਵੀ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਥੇ 7500-7500 ਏਕੜ ਦੀ ਬਿਜਾਈ ਲਈ ਕਣਕ ਦੇ ਬੀਜ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਸਾਰੇ ਥਾਵਾਂ ਤੋਂ ਅਗਲੇ ਦਿਨਾਂ ’ਚ ਪੀੜਤ ਕਿਸਾਨਾਂ ਨੂੰ ਬੀਜ ਵੰਡਣ ਦਾ ਕਾਰਜ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ 10 ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਕਿਸਾਨਾਂ ਨੂੰ ਪ੍ਰਮਾਣਿਕ ਕਿਸਮ ਦੇ ਬੀਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਹੜ੍ਹਾਂ ਦੌਰਾਨ ਹਜ਼ਾਰਾਂ ਲੋਕਾਂ ਲਈ ਲੰਗਰ ਅਤੇ ਰਾਸ਼ਣ ਦੀ ਸੇਵਾ ਨਿਭਾ ਚੁੱਕੀ ਹੈ ਅਤੇ ਹਜ਼ਾਰਾਂ ਲੀਟਰ ਡੀਜ਼ਲ ਵੰਡ ਚੁੱਕੀ ਹੈ। ਇਸ ਦੇ ਨਾਲ ਹੀ ਪਾਣੀ ਵਿਚ ਘਿਰੇ ਖੇਤਰਾਂ ਵਿਚ ਮੈਡੀਕਲ ਸੇਵਾਵਾਂ ਵੀ ਕੀਤੀਆਂ ਗਈਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸਾਡੀ ਵਚਨਬੱਧਤਾ ਹੈ ਕਿ ਲੋੜਵੰਦ ਭਰਾਵਾਂ ਨੂੰ ਕਦੀ ਵੀ ਨਿਰਾਸ਼ ਨਹੀਂ ਹੋਣ ਦੇਵਾਂਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਕਿਸਾਨਾਂ ਦੇ ਜੀਵਨ ਨੂੰ ਮੁੜ ਪੱਟੜੀ ’ਤੇ ਲਿਆਉਣ ਲਈ ਲੋੜ ਅਨੁਸਾਰ ਅੱਗੇ ਵੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News