Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਹੋਵੇਗਾ ਮੌਕ ਸੈਸ਼ਨ

Punjab Vidhan Sabha: ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ‘ਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। Punjab Vidhan Sabha Mock Session: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਹੋਵੇਗਾ ਮੌਕ ਸੈਸ਼ਨ

Punjab Vidhan Sabha: ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ‘ਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ।

Punjab Vidhan Sabha Mock Session: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਸੂਬਾ ਪੱਧਰੀ ਮੀਟਿੰਗ ਕੀਤੀ।

ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ‘ਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ, ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਆਸੀ ਖੇਤਰ ਦੀ ਜਾਣਕਾਰੀ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਆਸੀ ਖੇਤਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਆਸੀ ਪ੍ਰਬੰਧ ਦੇ ਕੰਮ-ਕਾਜ, ਕਾਨੂੰਨ ਬਣਾਉਣ ਬਾਰੇ ਜਾਣਕਾਰੀ, ਬਜਟ ਤਿਆਰ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ ਇੱਕ ਵਿਦਿਆਰਥੀ ਦੀ ਚੋਣ ਕੀਤੀ ਜਾਵੇਗੀ ਅਤੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੌਕ ਸੈਸ਼ਨ ਕਰਵਾਇਆ ਜਾਵੇਗਾ। ਇਸ ਮੌਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੇ ਚੁਣੇ ਹੋਏ ਵਿਦਿਆਰਥੀ ਹਿੱਸਾ ਲੈਣਗੇ।

ਉਨ੍ਹਾਂ ਦੱਸਿਆ ਕਿ ਜੇਕਰ ਵਿਦਿਆਰਥੀਆਂ ਨੂੰ ਸਿਆਸਤ ਬਾਰੇ ਸਹੀ ਜਾਣਕਾਰੀ ਹੋਵੇਗੀ, ਤਾਂ ਹੀ ਉਹ ਅੱਗੇ ਵਧ ਸਕਦੇ ਹਨ ਅਤੇ ਸਹੀ ਪ੍ਰਤੀਨਿਧੀ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰੀ ਸਕੂਲਾਂ ਦੇ ਲਗਭਗ 2400-2500 ਵਿਦਿਆਰਥੀ ਪੰਜਾਬ ਵਿਧਾਨ ਸਭਾ ਦਾ ਦੌਰਾ ਕਰ ਚੁੱਕੇ ਹਨ।

Read Latest News and Breaking News at Daily Post TV, Browse for more News

Ad
Ad

Punjab District News