ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅਰਥ– ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Read Latest News and Breaking News at Daily Post TV, Browse for more News

Ad
Ad

Punjab District News