Banner
Banner

ਮੋਹਕਮਪੁਰੇ ’ਚ ਰਾਤ ਦੇ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ, ਗੁਆਂਢੀਆਂ ਨੇ ਪਰਿਵਾਰ ’ਤੇ ਹਥਿਆਰਾਂ ਨਾਲ ਕੀਤਾ ਹਮਲਾ

Punjab Crime News; ਮੋਹਕਮਪੁਰੇ ਇਲਾਕੇ ’ਚ ਦੇਰ ਰਾਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ। ਜਿੱਥੇ ਇੱਕ ਪਰਿਵਾਰ ’ਤੇ ਗੁਆਂਢੀ ਅਤੇ ਅਣਪਛਾਤੇ ਵਿਅਕਤੀਆਂ ਨੇ ਮਿਲ ਕੇ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਗੁਆਂਢੀ ਉਨ੍ਹਾਂ ਦੀ ਭੈਣ ਨਾਲ ਛੇੜਛਾੜ ਕਰਦੇ ਸਨ ਅਤੇ ਜਦੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨੇ ਬਦਲੇ ਦੀ ਕਾਰਵਾਈ ਕਰਦੇ […]
Jaspreet Singh
By : Updated On: 25 Oct 2025 18:28:PM
ਮੋਹਕਮਪੁਰੇ ’ਚ ਰਾਤ ਦੇ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ, ਗੁਆਂਢੀਆਂ ਨੇ ਪਰਿਵਾਰ ’ਤੇ ਹਥਿਆਰਾਂ ਨਾਲ ਕੀਤਾ ਹਮਲਾ

Punjab Crime News; ਮੋਹਕਮਪੁਰੇ ਇਲਾਕੇ ’ਚ ਦੇਰ ਰਾਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ। ਜਿੱਥੇ ਇੱਕ ਪਰਿਵਾਰ ’ਤੇ ਗੁਆਂਢੀ ਅਤੇ ਅਣਪਛਾਤੇ ਵਿਅਕਤੀਆਂ ਨੇ ਮਿਲ ਕੇ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਗੁਆਂਢੀ ਉਨ੍ਹਾਂ ਦੀ ਭੈਣ ਨਾਲ ਛੇੜਛਾੜ ਕਰਦੇ ਸਨ ਅਤੇ ਜਦੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨੇ ਬਦਲੇ ਦੀ ਕਾਰਵਾਈ ਕਰਦੇ ਹੋਏ ਰਾਤ ਸਮੇਂ ਹਮਲਾ ਕਰ ਦਿੱਤਾ।

ਪਰਿਵਾਰ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਗੇਟ ਖੋਲ੍ਹਿਆ ਤਾਂ ਹਮਲਾਵਰਾਂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਵੱਖ-ਵੱਖ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਘਰ ਦੀ ਮਹਿਲਾ ਨਾਲ ਭੱਦੀ ਸ਼ਬਦਾਵਲੀ ਵੀ ਵਰਤੀ ਗਈ।

ਉਨ੍ਹਾਂ ਦਾ ਕਹਿਣਾ ਹੈ ਕਿ ਇਹਨਾਂ ਹੀ ਗਵਾਂਢੀਆਂ ਨਾਲ ਪਹਿਲਾਂ ਵੀ ਰੰਜਿਸ਼ ਰਹੀ ਹੈ। ਪਿਛਲੇ ਵਾਰ ਉਹਨਾਂ ਦੇ ਭਰਾ ਉੱਤੇ ਹਮਲਾ ਹੋਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ, ਪਰ ਪੁਲਿਸ ਵੱਲੋਂ ਅਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ।

ਦੂਸਰੇ ਪਾਸੇ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ ਸਮੇਂ ਝਗੜੇ ਦੀ ਸੂਚਨਾ ਮਿਲੀ ਸੀ। ਦੋਨਾਂ ਪੱਖਾਂ ਨੂੰ ਚੋਟਾਂ ਆਈਆਂ ਹਨ। ਉਨ੍ਹਾਂ ਦੇ ਮੈਡੀਕਲ ਬਣਾਕੇ ਡਾਟ ਕੱਟ ਕੇ ਦਿੱਤੇ ਗਏ ਹਨ। ਮੈਡੀਕਲ ਰਿਪੋਰਟਾਂ ਦੇ ਆਧਾਰ ’ਤੇ ਜਿਹੜੀ ਵੀ ਕਾਰਵਾਈ ਬਣੇਗੀ, ਉਹ ਕੀਤੀ ਜਾਵੇਗੀ

Read Latest News and Breaking News at Daily Post TV, Browse for more News

Ad
Ad